ਖੇਤਰੀ ਖੋਜ ਕੇਂਦਰ ਵਿਖੇ 11 ਮਾਰਚ ਨੂੰ ਲੱਗੇਗਾ ‘ਕਿਸਾਨ ਮੇਲਾ’
Published : Feb 24, 2025, 5:42 pm IST
Updated : Feb 24, 2025, 5:53 pm IST
SHARE ARTICLE
'Farmer's Fair' to be held on March 11 at Regional Research Center
'Farmer's Fair' to be held on March 11 at Regional Research Center

ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਲਾਇਆ ਜਾ ਰਿਹਾ

ਫਰੀਦਕੋਟ :- ਡਾ. ਕੁਲਦੀਪ ਸਿੰਘ ਨਿਰਦੇਸ਼ਕ ਪੀ.ਏ.ਯੂ. ਖੇਤਰੀ ਖੋਜ ਕੇਂਦਰ ਫਰੀਦਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਮਿਤੀ 11 ਮਾਰਚ ਦਿਨ ਮੰਗਲਵਾਰ ਨੂੰ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਕਿਸਾਨ ਮੇਲਾ ਲਾਇਆ ਜਾ ਰਿਹਾ ਹੈ। ਇਸ ਕਿਸਾਨ ਮੇਲੇ ਵਿੱਚ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੇ ਸੁਧਰੇ ਬੀਜ ਵੀ ਦਿੱਤੇ ਜਾਣਗੇ ਅਤੇ ਸਬਜੀਆਂ ਦੀਆਂ ਕਿੱਟਾਂ ਵੀ ਦਿੱਤੀਆਂ ਜਾਣਗੀਆਂ। ਇਸ ਕਿਸਾਨ ਮੇਲੇ ਵਿੱਚ ਖੇਤੀ ਸਬੰਧੀ ਪੁਸਤਕਾਂ ਅਤੇ ਖੇਤੀ ਸਬੰਧਤ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਕਿਸਾਨ ਵੀਰਾਂ ਨੂੰ ਖੇਤੀ ਸਬੰਧੀ ਤਕਨੀਕੀ ਅਤੇ ਬੀਬੀਆਂ ਨੂੰ ਘਰੇਲੂ ਕੰਮਾਂ ਸਬੰਧੀ ਜਾਣਕਾਰੀ ਦਿੱਤੀ

ਵੇਗੀ ਅਤੇ ਖੇਤੀ ਸਮੱਸਿਆਵਾਂ ਦੇ ਮੌਕੇ ’ਤੇ ਹੱਲ ਦੱਸੇ ਜਾਣਗੇ। ਕਿਸਾਨਾਂ ਦੇ ਮਨੋਰੰਜਨ ਲਈ ਕਿਸਾਨ ਮੇਲੇ ਵਿੱਚ ਸੱਭਿਆਚਾਰਕ ਪ੍ਰੋਗਰਾਮ ਦਾ ਪ੍ਰਬੰਧ ਵੀ ਹੋਵੇਗਾ। ਕਿਸਾਨ ਮੇਲੇ ਵਿੱਚ ਕੰਪਨੀਆਂ, ਵਹੀਕਲ ਏਜੰਸੀਆਂ ਅਤੇ ਦੁਕਾਨਦਾਰਾਂ ਆਦਿ ਵੱਲੋਂ ਸਟਾਲ ਬੁੱਕ ਕਰਵਾਉਣ ਲਈ ਡਾ. ਕੁਲਵੀਰ ਸਿੰਘ, ਫੋਨ ਨੰਬਰ 94177-83052, 01639-251244 ਨਾਲ ਸੰਪਰਕ ਕੀਤਾ ਜਾ ਸਕਦਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement