
Goindwal Sahib Accident: ਟਰੱਕ ਤੇ ਮੋਟਰਸਾਈਕਲ ਦੀ ਆਪਸ ਵਿਚ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ
Goindwal Sahib Accident News in punjabi : ਗੋਇੰਦਵਾਲ ਸਾਹਿਬ ਰੋਡ ’ਤੇ ਨਵਾਂ ਪਿੰਡ ਭੱਠੇ ਨੇੜੇ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਥੇ ਟਰੱਕ ਤੇ ਮੋਟਰਸਾਈਕਲ ਦੀ ਆਹਮੋ ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ਵਿਚ ਦੋ ਲੜਕਿਆਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ 14 ਸਾਲਾਂ ਨਿਤੀਸ਼ ਕੁਮਾਰ ਪੁੱਤਰ ਅਮਰਜੀਤ ਅਤੇ 16 ਸਾਲਾ ਰੂਪੇਸ਼ ਕੁਮਾਰ ਪੁੱਤਰ ਸੀਤਾਰਾਮ ਵਾਸੀ ਭਵਾਨੀਪੁਰ ਵਜੋਂ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਹਰਦੇਵ ਸਿੰਘ ਨੇ ਦੱਸਿਆ ਕਿ ਟੱਕਰ ਵਿਚ ਦੋ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਨ੍ਹਾਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ’ਚ ਰਖਵਾਇਆ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਦੋਵੇਂ ਲੜਕੇ ਨਵਾਂ ਪਿੰਡ ਭੱਠੇ ਤੋਂ ਭਵਾਨੀਪੁਰ ਵੱਲ ਨੂੰ ਜਾ ਰਹੇ ਸੀ ਤਾਂ ਗੋਇੰਦਵਾਲ ਸਾਹਿਬ ਰੋਡ ’ਤੇ ਨਵਾਂ ਪਿੰਡ ਭੱਠੇ ਨੇੜੇ ਸਾਹਮਣੇ ਤੋਂ ਆਉਂਦੇ ਟਰੱਕ ਨਾਲ ਇਨ੍ਹਾਂ ਦੀ ਟੱਕਰ ਹੋ ਗਈ। ਟਰੱਕ ਡਰਾਈਵਰ ਮੌਕੇ ’ਤੋਂ ਫ਼ਰਾਰ ਹੋ ਗਿਆ ਦੱਸਿਆ ਜਾ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।