ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਸਰਕਾਰ ਦਾ ਵੱਡਾ ਕਦਮ, ਸਾਰੇ ਡੀਸੀ, ਡੀਜੀਪੀ ਅਤੇ ਸਿਹਤ ਡਾਇਰੈਕਟਰਾਂ ਨੂੰ ਹੁਕਮ ਕੀਤੇ ਜਾਰੀ
Published : Feb 24, 2025, 9:12 pm IST
Updated : Feb 24, 2025, 9:12 pm IST
SHARE ARTICLE
Punjab government's big step to prevent drugs, orders issued to all DCs, DGPs and Health Directors
Punjab government's big step to prevent drugs, orders issued to all DCs, DGPs and Health Directors

ਪੰਜਾਬ 'ਚ ਨਸ਼ਾ ਵਿਰੋਧੀ ਚਲਾਈ ਜਾਵੇਗੀ ਮੁਹਿੰਮ

ਚੰਡੀਗੜ੍ਹ: ਪੰਜਾਬ ਨੂੰ ਨਸ਼ਿਆਂ ਦੀ ਲਾਹਨਤ ਤੋਂ ਨਿਜਾਤ ਦਿਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਆਉਣ ਵਾਲੇ ਦਿਨਾਂ ਵਿੱਚ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ ਸੂਬਾ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ। ਆਪਣੇ ਪੱਤਰ ਵਿੱਚ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਚੋਂ ਨਸ਼ਿਆਂ ਦੀ ਅਲਾਮਤ ਦਾ ਸਫ਼ਾਇਆ ਕਰਨ ਲਈ ਕਿਹਾ ਹੈ। ਸ੍ਰੀ  ਸਿਨਹਾ ਨੇ ਡਿਪਟੀ ਕਮਿਸ਼ਨਰਾਂ ਨੂੰ ਤਾਕੀਦ ਕੀਤੀ ਹੈ ਕਿ ਸਾਰੇ ਮੁੜ ਵਸੇਬਾ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਲੋੜੀਂਦੇ ਉਪਕਰਨਾਂ ਅਤੇ ਦਵਾਈਆਂ, ਜਿਸ ਵਿੱਚ ਬੁਪ੍ਰੇਨੋਰਫਾਈਨ , ਟੈਸਟਿੰਗ ਕਿੱਟਾਂ, ਲੋੜੀਂਦਾ ਸਟਾਫ ਆਦਿ ਸ਼ਾਮਲ ਹਨ, ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਜਾਵੇ।  

ਮੁੱਖ ਸਕੱਤਰ ਨੇ ਨਿਰਦੇਸ਼ ਦਿੱਤੇ ਹਨ ਕਿ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਤਿਆਰੀਆਂ ਜੰਗੀ ਪੱਧਰ ’ਤੇ ਕੀਤੀਆਂ ਜਾਣ ਅਤੇ ਹਰੇਕ ਡਿਪਟੀ ਕਮਿਸ਼ਨਰ ਆਉਣ ਵਾਲੇ ਦਿਨਾਂ ਵਿੱਚ ਇੱਕ ਪੁਖਤਾ ਯੋਜਨਾ ਦੇ ਨਾਲ ਤਿਆਰ ਰਹੇ। ਉਨ੍ਹਾਂ ਕਿਹਾ ਕਿ ਸਬੰਧਤ ਡਿਪਟੀ ਕਮਿਸ਼ਨਰ ਇਸ ਤਿਆਰੀ ਨੂੰ ਯਕੀਨੀ ਬਣਾਉਣ ਲਈ ਨਿੱਜੀ ਤੌਰ ’ਤੇ ਜ਼ਿੰਮੇਵਾਰ ਹੋਣਗੇ ਅਤੇ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਜਾਂ ਲਾਪਰਵਾਹੀ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਇਸ ਸਾਰੀ ਕਵਾਇਦ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨਗੇ।

ਇਸ ਦੌਰਾਨ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਇਸ ਸਾਰੇ ਕੇਂਦਰਾਂ ਦਾ ਦੌਰਾ ਕਰਨਗੇ ਅਤੇ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ  ਦੀ ਸਿੱਧੇ ਤੌਰ ’ਤੇ ਰਿਪੋਰਟ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement