
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੌਮੀ ਸ਼ਹੀਦਾਂ ਦੇ ਸੁਪਨਿਆਂ ਨੂੰ ਸਕਾਰ ਕਰਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੌਮੀ ਸ਼ਹੀਦਾਂ ਦੇ ਸੁਪਨਿਆਂ ਨੂੰ ਸਕਾਰ ਕਰਨ, ਰਾਜ ਦੀ ਏਕਤਾ ਅਖੰਡਤਾ ਦੀ ਕਾਇਮੀ ਅਤੇ ਰਾਜ ਵਿਚੋਂ ਨਸ਼ਾਖੋਰੀ, ਅਨਪੜ੍ਹਤਾ, ਭ੍ਰਿਸ਼ਟਾਚਾਰ ਅਤੇ ਬੇਰੁਜ਼ਗਾਰ ਆਦਿ ਦੇ ਖ਼ਾਤਮੇ ਲਈ ਪਿਛਲੇ ਇਕ ਸਾਲ ਤੋਂ ਵੱਡੇ ਯਤਨ ਕੀਤੇ ਜਾ ਰਹੇ ਹਨ ਅਤੇ ਸਰਕਾਰ ਨੂੰ ਇਨ੍ਹਾਂ ਕੰਮਾਂ ਵਿਚ ਲੋਕਾਂ ਦੇ ਸਹਿਯੋਗ ਨਾਲ ਵੱਡੀ ਸਫ਼ਲਤਾ ਹਾਸਲ ਹੋ ਰਹੀ ਹੈ। ਇਹ ਪ੍ਰਗਟਾਵਾ ਪੰਜਾਬ ਦੇ ਖ਼ਜ਼ਾਨਾ ਮੰਤਰੀ ਸ੍ਰ: ਮਨਪ੍ਰੀਤ ਸਿੰਘ ਬਾਦਲ ਨੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ, ਰਾਜ ਮਾਤਾ ਵਿਦਿਆ ਵਤੀ ਅਤੇ ਬੀ.ਕੇ ਦੱਤ ਦੀਆਂ ਸਮਾਧਾਂ ਤੇ ਪੰਜਾਬ ਸਰਕਾਰ ਵਲੋਂ ਸ਼ਰਧਾ ਦੇ ਫੁਲ ਭੇਟ ਕਰਨ ਉਪਰੰਤ ਸ਼ਹੀਦਾਂ ਨੂੰ ਸਮਰਪਿਤ ਰਾਜ ਪਧਰੀ ਸ਼ਹੀਦੀ ਦਿਵਸ ਨੂੰ ਯੁਵਾ ਸਸ਼ਕਤੀਕਰਨ ਦਿਵਸ ਮਨਾਉਣ ਮੌਕੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਸ੍ਰ: ਪਰਮਿੰਦਰ ਸਿੰਘ ਪਿੰਕੀ, ਸ੍ਰੀਮਤੀ ਸਤਿਕਾਰ ਕੌਰ ਗਹਿਰੀ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਅਤੇ ਸ. ਕੁਲਬੀਰ ਸਿੰਘ ਜ਼ੀਰਾ ਵਿਧਾਇਕ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।ਪਟਿਆਲਾ, (ਬਲਵਿੰਦਰ ਸਿੰਘ ਭੁੱਲਰ) : ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਅਤੇ ਉਨ੍ਹਾਂ ਦਾ ਸਹੀ ਮਾਰਗ ਦਰਸ਼ਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 'ਨਸ਼ਾ ਮੁਕਤ ਪੰਜਾਬ' ਦੇ ਲਏ ਗਏ ਸੰਕਲਪ ਨੂੰ ਪੂਰਾ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵਲੋਂ ਸ਼ਹੀਦ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਅੱਜ ਪਟਿਆਲਾ ਵਿਖੇ ਵੀ ਯੁਵਾ ਸਸ਼ਕਤੀਕਰਨ ਦਿਵਸ ਦੇ ਰੂਪ 'ਚ ਮਨਾਇਆ ਗਿਆ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜ ਕਲਾਂ ਤੋਂ ਚੁਕਾਈ ਗਈ ਸਹੁੰ ਨੂੰ ਪੰਜਾਬੀ ਯੂਨੀਵਰਸਟੀ ਦੇ ਸ੍ਰੀ ਗੁਰੂ ਤੇਗ ਬਹਾਦਰ ਹਾਲ 'ਚ ਸਿੱਧੇ ਪ੍ਰਸਾਰਨ ਰਾਹੀਂ ਦਿਖਾ ਕੇ ਹਜ਼ਾਰਾਂ ਦੀ ਗਿਣਤੀ 'ਚ ਡੇਪੋ ਵਲੰਟੀਅਰਾਂ ਨੂੰ ਪਟਿਆਲਾ ਵਿਖੇ ਵੀ ਸਹੁੰ ਚੁਕਾਈ ਗਈ।
Drug Addiction campaign
ਨਸ਼ਿਆਂ ਵਿਰੁਧ ਪੰਜਾਬ ਸਰਕਾਰ ਦੀ ਜੰਗ 'ਚ ਆਮ ਲੋਕਾਂ ਦੀ ਸ਼ਮੂਲੀਅਤ ਕਰਵਾਉਣ ਦੇ ਇਸ ਸਹੁੰ ਚੁੱਕ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਕੈਬਨਿਟ ਵਜ਼ੀਰ ਸ. ਸਾਧੂ ਸਿੰਘ ਧਰਮਸੋਤ ਅਤੇ ਵਿਸ਼ੇਸ਼ ਮਹਿਮਾਨ ਵਜੋਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪਰਨੀਤ ਕੌਰ ਨੇ ਸ਼ਿਰਕਤ ਕੀਤੀ। ਇਸ ਮੌਕੇ ਐਸ.ਟੀ.ਐਫ਼ ਦੇ ਆਈ.ਜੀ. ਸ੍ਰੀ ਬੀ. ਚੰਦਰਾ ਸੇਖ਼ਰ ਨੇ ਕੈਬਨਿਟ ਮੰਤਰੀ ਸ. ਧਰਮਸੋਤ ਅਤੇ ਡਿਪਟੀ ਕਮਿਸ਼ਨਰ-ਕਮ-ਡੇਪੋ ਦੀ ਜ਼ਿਲ੍ਹਾ ਮਿਸ਼ਨ ਟੀਮ ਦੇ ਚੇਅਰਮੈਨ ਸ੍ਰੀ ਕੁਮਾਰ ਅਮਿਤ ਨੇ ਸ੍ਰੀਮਤੀ ਪਰਨੀਤ ਕੌਰ ਨੂੰ ਡੇਪੋ ਦਾ ਪਛਾਣ ਪੱਤਰ ਸੌਂਪਿਆ ਜਦਕਿ ਦਰਜਨ ਦੇ ਕਰੀਬ ਡੇਪੋ ਵਲੰਟੀਅਰਾਂ ਨੂੰ ਪਛਾਣ ਪੱਤਰਾਂ ਦੀ ਵੰਡ ਕਰ ਕੇ ਇਸ ਮੁਹਿੰਮ ਦਾ ਆਗ਼ਾਜ਼ ਕੀਤਾ ਗਿਆ। ਫ਼ਤਿਹਗੜ੍ਹ ਸਾਹਿਬ, (ਸੁਰਜੀਤ ਸਿੰਘ ਸਾਹੀ): ਪੰਜਾਬ ਦੇ ਸਿਖਿਆ ਰਾਜ ਮੰਤਰੀ ਸ਼੍ਰੀਮਤੀ ਅਰੁਣਾ ਚੌਧਰੀ ਨੇ ਯੁਵਾ ਵਰਗ ਨੂੰ ਸੱਦਾ ਦਿਤਾ ਕਿ ਉਹ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਨਸ਼ਿਆਂ ਨੂੰ ਖ਼ਤਮ ਕਰਨ ਲਈ ਲੋਕ ਲਹਿਰ ਦਾ ਹਿੱਸਾ ਬਣਨ। ਉਨ੍ਹਾਂ ਆਖਿਆ ਕਿ ਯੁਵਾ ਸ਼ਕਤੀ ਹੀ ਸਿਹਤਮੰਦ ਸਮਾਜ ਦੀ ਸਿਰਜਣਾ ਵਿਚ ਵੱਡਮੁੱਲਾ ਯੋਗਦਾਨ ਪਾ ਸਕਦੀ ਹੈ।
Drug Addiction campaign
ਸਿਖਿਆ ਰਾਜ ਮੰਤਰੀ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਾਹਨਾਂ ਕਰਦਿਆਂ ਕਿਹਾ ਕਿ ਸ਼ਹੀਦੀ ਦਿਹਾੜੇ ਨੂੰ ਯੁਵਾ ਸਸ਼ਕਤੀਕਰਨ ਦਿਹਾੜੇ ਵਜੋਂ ਮਨਾਉਣ ਦਾ ਫ਼ੈਸਲਾ ਉਨ੍ਹਾਂ ਦੀ ਅਗਾਂਹਵਧੂ ਤੇ ਦੂਰ ਅੰਦੇਸ਼ੀ ਸੋਚ ਨੂੰ ਦਰਸਾਉਂਦਾ ਹੈ। ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਕਿਹਾ ਕਿ ਅੱਜ ਦੇ ਦੌਰ ਦੀ ਸੱਭ ਤੋਂ ਵੱਡੀ ਲੋੜ ਹੈ ਕਿ ਸ਼ਹੀਦ ਭਗਤ ਸਿੰਘ ਵਲੋਂ ਦਿਤੇ ਸੁਨੇਹੇ ਨੂੰ ਘਰ-ਘਰ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਸਵੀਰ ਸਿਰਫ਼ ਨੌਜਵਾਨ ਵਰਗ ਹੀ ਬਦਲ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸਿੰਘ ਭਾਂਬਰੀ, ਵਧੀਕ ਡਿਪਟੀ ਕਮਿਸ਼ਨਰ ਜੇ.ਕੇ. ਜੈਨ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਹਰਦਿਆਲ ਸਿੰਘ ਚੱਠਾ, ਐਸ.ਪੀ. (ਜਾਂਚ) ਹਰਪਾਲ ਸਿੰਘ, ਐਸ.ਪੀ. (ਐਚ) ਸ. ਰਵਿੰਦਰਪਾਲ ਸਿੰਘ ਸੰਧੂ, ਏ.ਐਸ.ਪੀ. ਡਾ. ਰਵਜੋਤ ਗਰੇਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਮਨਜੀਤ ਸਿੰਘ ਚੀਮਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਡੇਪੋ ਵਲੰਟੀਅਰ ਨਹਿਰੂ ਯੁਵਾ ਕੇਂਦਰ ਤੇ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਤੇ ਵੱਖ-ਵੱਖ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਸ਼ਾਮਲ ਹੋਏ।
Drug Addiction campaign
ਹੁਸ਼ਿਆਰਪੁਰ, (ਭੁਪੇਸ਼ ਪ੍ਰਜਾਪਤਿ, ਹਰਪਾਲ ਸਿੰਘ) : ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕੀਤੀ ਗਈ ਹੈ ਅਤੇ ਨੌਜਵਾਨ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਪੈ ਰਹੇ ਹਨ। ਉਹ ਅੱਜ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸ਼ਹੀਦੇ-ਏ-ਆਜ਼ਮ ਸ. ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਸ਼ਹੀਦੀ ਦਿਵਸ ਨੂੰ ਸਮਰਪਤ ਮਨਾਏ ਗਏ ਯੁਵਾ ਸਸ਼ਕਤੀਕਰਨ ਦਿਵਸ 'ਤੇ ਇਕੱਤਰ ਹੋਏ ਭਾਰੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਅਪਨਾਉਣ ਦੀ ਲੋੜ ਹੈ ਅਤੇ ਨੌਜਵਾਨਾਂ ਨੂੰ ਸਮਾਜ ਸੇਵਾ ਅਤੇ ਸਮਾਜਿਕ ਕੁਰੀਤੀਆਂ ਵਿਰੁਧ ਅੱਗੇ ਆਉਣਾ ਚਾਹੀਦਾ ਹੈ।