ਮੁੱਖ ਮੰਤਰੀ ਦਫ਼ਤਰ ਦੇ ਭਰੋਸੇ ਤੋਂ ਬਾਅਦ ਕਿਸਾਨਾਂ ਦਾ ਧਰਨਾ ਸਮਾਪਤ
Published : Mar 24, 2018, 5:33 pm IST
Updated : Mar 24, 2018, 5:33 pm IST
SHARE ARTICLE
farmers
farmers

ਪਿਛਲੇ ਤਿੰਨ ਦਿਨ ਤੋਂ ਮੋਹਾਲੀ ਦੇ ਵਾਈ ਪੀ ਐਸ ਚੌਂਕ ਵਿਚ ਦਿਤਾ ਜਾ ਰਿਹਾ ਧਰਨਾ ਅੱਜ ਮੁੱਖ ਮੰਤਰੀ ਦਫ਼ਤਰ ਵਲੋਂ ਮੰਗਾਂ ਬਾਰੇ ਵਿਚਾਰ ਕਰ ਕੇ ਹੱਲ ਕਰਨ ਦੇ...

ਮੋਹਾਲੀ (ਕੇਵਲ ਸ਼ਰਮਾ): ਪਿਛਲੇ ਤਿੰਨ ਦਿਨ ਤੋਂ ਮੋਹਾਲੀ ਦੇ ਵਾਈ ਪੀ ਐਸ ਚੌਂਕ ਵਿਚ ਦਿਤਾ ਜਾ ਰਿਹਾ ਧਰਨਾ ਅੱਜ ਮੁੱਖ ਮੰਤਰੀ ਦਫ਼ਤਰ ਵਲੋਂ ਮੰਗਾਂ ਬਾਰੇ ਵਿਚਾਰ ਕਰ ਕੇ ਹੱਲ ਕਰਨ ਦੇ ਵਿਸ਼ਵਾਸ ਨਾਲ ਸਮਾਪਤ ਕਰ ਦਿਤਾ ਗਿਆ। ਮੁੱਖ ਮੰਤਰੀ ਦਫ਼ਤਰ ਵਲੋਂ ਜਾਰੀ ਪੱਤਰ ਵਿਚ ਕਿਹਾ ਗਿਆ ਹੈ ਕਿ ਯੁਨੀਅਨ ਵਲੋਂ ਦਿਤੇ ਮੰਗ ਪੱਤਰ ਅਨੁਸਾਰ ਸਰਕਾਰ ਕਿਸਾਨੀ ਮੁੱਦਿਆਂ ਪ੍ਰਤੀ ਗੰਭੀਰ ਹੈ ਅਤੇ ਇਨ੍ਹਾਂ ਦੇ ਜਲਦ ਹੱਲ ਲਈ ਯਤਨਸ਼ੀਲ ਹੈ ਅਤੇ ਛੇਤੀ ਹੀ ਮੁੱਖ ਮੰਤਰੀ ਵਲੋਂ ਵਫ਼ਦ ਨਾਲ ਮੀਟਿੰਗ ਕਰਨ ਲਈ ਸਮਾਂ ਤੈਅ ਕੀਤਾ ਜਾਵੇਗਾ। 

farmersfarmers

ਇਸ ਮੌਕੇ ਪ੍ਰਸ਼ਾਸਨ ਵਲੋਂ ਐਸ ਡੀ ਐਮ ਡਾ. ਆਰ ਪੀ ਸਿੰਘ ਅਤੇ ਨਾਇਬ ਤਹਿਸੀਲਦਾਰ ਦਲੀਪ ਸਿੰਘ ਨੇ ਰਾਜੇਵਾਲ ਕੋਲ ਜਾ ਕੇ ਉਨ੍ਹਾਂ ਦਾ ਹਾਲ ਚਾਲ ਪੁਛਿਆ ਅਤੇ ਧਰਨਾ ਸਮਾਪਤੀ ਲਈ ਅਪੀਲ ਕੀਤੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਦੇ ਨਾਮ ਮੰਗ ਪੱਤਰ ਦੇਣ ਜਾ ਰਹੇ ਕਿਸਾਨਾਂ ਨੂੰ ਚੰਡੀਗੜ• ਪੁਲਿਸ ਵਲੋਂ ਰੋਕੇ ਜਾਣ ਤੋਂ ਬਾਅਦ ਕਿਸਾਨ ਉਥੇ ਹੀ ਧਰਨੇ 'ਤੇ ਬੈਠ ਗਏ ਸਨ ਅਤੇ ਮੰਗਾਂ ਨਾ ਮੰਨੇ ਜਾਣ ਤਕ ਧਰਨਾ ਸ਼ੁਰੂ ਕਰ ਦਿਤਾ ਸੀ। ਇਸ ਦੌਰਾਨ ਯੂਨੀਅਨ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੋ ਦਿਨਾਂ ਦੀ ਭੁੱਖ ਹੜਤਾਲ 'ਤੇ ਬੈਠ ਗਏ ਸਨ, ਜਿਨ੍ਹਾਂ ਦੀ ਤਬੀਅਤ ਵਿਗੜਨ ਕਰ ਕੇ ਬੀਤੀ ਰਾਤ ਹਸਪਤਾਲ ਦਾਖ਼ਲ ਕੀਤਾ ਸੀ। ਅੱਜ ਉਨ੍ਹਾਂ ਨੂੰ ਹਸਪਤਾਲ ਤੋਂ ਧਰਨੇ ਵਾਲੀ ਥਾਂ 'ਤੇ ਲਿਆ ਕੇ ਵਰਤ ਖੁਲ•ਵਾਇਆ ਗਿਆ।

farmersfarmers

ਇਸ ਮੌਕੇ ਉਂਕਾਰ ਸਿੰਘ ਅਗੌਲ, ਜਨਰਲ ਸਕੱਤਰ ਪੰਜਾਬ ਅਤੇ ਨੇਕ ਸਿੰਘ ਖੋਖ ਸੀਨੀਅਰ ਮੀਤ ਪ੍ਰਧਾਨ ਨੇ ਬਜਟ ਬਾਰੇ ਅਪਣੇ ਵਿਚਾਰ ਦਿੰਦੇ ਹੋਏ ਇਸ ਨੂੰ ਕਿਸਾਨਾਂ ਦੀਆਂ ਉਮੀਦਾਂ ਮੁਤਾਬਕ ਨਾ ਹੋਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਕਿਸਾਨਾਂ ਲਈ ਨਿਰਾਸ਼ਾ ਹੀ ਹੈ। ਧਰਨੇ ਸਮਾਪਤੀ ਦਾ ਐਲਾਨ ਕਰਦਿਆਂ ਕਿਹਾ ਕਿ ਸਾਡਾ ਧਰਨਾ ਪੂਰੀ ਤਰ੍ਹਾਂ ਸਮਾਪਤ ਨਹੀਂ ਹੋਇਆ ਅਤੇ ਅਸੀਂ ਮੰਗਾਂ ਪੂਰੀਆਂ ਹੋਣ ਤਕ ਸੰਘਰਸ਼ ਕਰਦੇ ਰਹਾਂਗੇ। ਮੁੱਖ ਮੰਤਰੀ ਵਲੋਂ ਦਿਤੇ ਭਰੋਸੇ ਤੋਂ ਬਾਅਦ ਅਸੀਂ ਉਨ੍ਹਾਂ ਦੇ ਮੀਟਿੰਗ ਲਈ ਦਿਤੇ ਜਾਣ ਵਾਲੇ ਸਮੇਂ ਦਾ ਇੰਤਜ਼ਾਰ ਕਰਾਂਗੇ। ਆਗੂਆਂ ਦੇ ਧਰਨਾ ਸਮਾਪਤੀ ਦੇ ਐਲਾਨ ਤੋਂ ਬਾਅਦ ਮੌਜੂਦ ਕਿਸਾਨਾਂ ਲੰਗਰ ਛੱਕ ਕੇ ਅਪਣੇ ਅਪਣੇ ਸਾਧਨਾਂ ਰਾਹੀਂ ਵਾਪਸ ਚਲੇ ਗਏ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement