‘ਆਪ’ ਨੇ ਫ਼ਤਹਿਗੜ੍ਹ ਸਾਹਿਬ, ਜਲੰਧਰ ਤੇ ਗੁਰਦਾਸਪੁਰ ਤੋਂ ਐਲਾਨੇ ਲੋਕਸਭਾ ਉਮੀਦਵਾਰ
Published : Mar 24, 2019, 8:00 pm IST
Updated : Mar 24, 2019, 8:00 pm IST
SHARE ARTICLE
AAP
AAP

ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ’ਚ ਹੋਈ ਉਮੀਦਵਾਰਾਂ ਦੀ ਚੋਣ

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ 2019 ਦੀਆਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਲੈ ਕੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਮੀਟਿੰਗ ਵਿਚ ਸ਼੍ਰੀ ਫ਼ਤਿਹਗੜ੍ਹ ਸਾਹਿਬ, ਜਲੰਧਰ ਅਤੇ ਗੁਰਦਾਸਪੁਰ ਲਈ ਉਮੀਦਵਾਰਾਂ ਦੀ ਚੋਣ ਕਰ ਲਈ ਗਈ ਹੈ।

ਉਨਾਂ ਦੱਸਿਆ ਕਿ ਸ਼੍ਰੀ ਫ਼ਤਿਹਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਦਾਂ, ਜਲੰਧਰ ਤੋਂ ਜਸਟਿਸ ਜੋਰਾ ਸਿੰਘ ਅਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਚੀਦਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹੋਣਗੇ। ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਬਲਜਿੰਦਰ ਸਿੰਘ ਚੌਦਾਂ ਆਮ ਆਦਮੀ ਪਾਰਟੀ ਦੇ 2014 ਤੋਂ ਇਕ ਸਰਗਰਮ ਵਲੰਟੀਅਰ ਵਜੋਂ ਕੰਮ ਕਰ ਰਹੇ ਹਨ। ਉਨ੍ਹਾਂ ਦੇ ਦਾਦਾ ਜੀ ਨੇ ਧਰਮ ਸੁਧਾਰ ਅੰਦੋਲਨ ਦੇ ਦੌਰਾਨ ਜੈਤੋ ਦੇ ਮੋਰਚੇ ਵਿਚ ਅਪਣੇ ਸਾਥੀਆਂ ਸਮੇਤ ਜੇਲ੍ਹ ਕੱਟੀ ਸੀ।

ਚੌਦਾਂ ਇਸ ਸਮੇਂ ਖੰਨਾ, ਸਾਹਨੇਵਾਲ ਅਤੇ ਸਮਰਾਲਾ ਹਲਕਿਆਂ ਦੇ ਅਬਜ਼ਰਵਰ ਵਜੋਂ ਕੰਮ ਕਰ ਰਹੇ ਹਨ। ਉਹ ਖੰਨਾ, ਸਮਰਾਲਾ ਅਤੇ ਸਾਹਨੇਵਾਲ ਸੈਕਟਰ ਦੇ ਐਸ.ਸੀ ਵਿੰਗ ਦੇ ਇੰਚਾਰਜ ਵੀ ਹਨ। ਇਸ ਤੋਂ ਬਿਨਾ ਉਹ ਐਸ.ਸੀ/ਐਸਟੀ ਵਿੰਗ ਦੇ ਉਪ ਪ੍ਰਧਾਨ ਵਜੋਂ ਵੀ ਸੇਵਾਵਾਂ ਨਿਭਾ ਰਹੇ ਹਨ। ਜਲੰਧਰ ਤੋਂ ਐਲਾਨੇ ਗਏ ਉਮੀਦਵਾਰ ਜਸਟਿਸ ਜੋਰਾ ਸਿੰਘ ਪਿਛਲੇ ਸਮੇਂ ਦੌਰਾਨ ਨਿਆਂ ਪਾਲਿਕਾ ਵਿਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰ ਚੁੱਕੇ ਹਨ।

ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜੱਜ ਵਜੋਂ ਵੀ ਅਪਣੀ ਸੇਵਾ ਨਿਭਾ ਚੁੱਕੇ ਹਨ। ਪੰਜਾਬ ਸਰਕਾਰ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਕਮੇਟੀ ਦੇ ਚੇਅਰਮੈਨ ਸਨ। ਉਨਾਂ ਨੇ ਇਸ ਕੇਸ ਵਿਚ ਤੱਥਾਂ ਦੇ ਆਧਾਰ ‘ਤੇ ਅਪਣੀ ਰਿਪੋਰਟ ਪੇਸ਼ ਕੀਤੀ ਸੀ। 2018 ਵਿਚ ਉਨਾਂ ਨੇ ਆਮ ਆਦਮੀ ਪਾਰਟੀ ਨਾਲ ਜੁੜੇ। ਗੁਰਦਾਸਪੁਰ ਤੋਂ ਉਮੀਦਵਾਰ ਪੀਟਰ ਮਸੀਹ ਚੀਦਾ ਇਸ ਸਮੇਂ ਆਮ ਆਦਮੀ ਪਾਰਟੀ ਦੇ ਹਲਕਾ ਫ਼ਤਿਹਗੜ ਚੂੜੀਆਂ ਦੇ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਹਨ।

ਉਹ ਗੁਰਦਾਸਪੁਰ ਖੇਤਰ ਵਿਚ ਸਿੱਖਿਆ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਕਾਰਜ ਕਰਦੇ ਆ ਰਹੇ ਹਨ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਸੰਗਰੂਰ ਤੋਂ ਭਗਵੰਤ ਮਾਨ, ਫਰੀਦਕੋਟ ਤੋਂ ਪ੍ਰੋ. ਸਾਧੂ ਸਿੰਘ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਹੁਸ਼ਿਆਰਪੁਰ ਤੋਂ ਡਾ. ਰਵਜੋਤ ਸਿੰਘ ਅਤੇ ਸ਼੍ਰੀ ਆਨੰਦਪੁਰ ਸਾਹਿਬ ਤੋਂ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਅਪਣੇ ਉਮੀਦਵਾਰ ਐਲਾਨ ਚੁੱਕੀ ਹੈ। ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਸੰਸਦ ਮੈਂਬਰ ਪ੍ਰੋਫ਼ੈਸਰ ਸਾਧੂ ਸਿੰਘ,

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂਕੇ, ਡਾਕਟਰ ਬਲਵੀਰ ਸਿੰਘ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਜੈ ਕਿਸ਼ਨ ਸਿੰਘ ਰੋੜੀ, ਅਮਰਜੀਤ ਸਿੰਘ ਸੰਦੋਆ, ਕੁਲਵੰਤ ਸਿੰਘ ਪੰਡੋਰੀ, ਮੈਂਬਰ ਗੁਰਦਿੱਤ ਸਿੰਘ ਸੇਖੋਂ, ਸੁਖਵਿੰਦਰ ਸੁੱਖੀ, ਦਲਵੀਰ ਸਿੰਘ ਢਿੱਲੋਂ, ਜਮੀਲ-ਉਰ-ਰਹਿਮਾਨ, ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸੇਰਗਿੱਲ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement