ਸ਼੍ਰੀ ਮੁਕਤਸਰ ਸਾਹਿਬ : ਟਰਾਲੇ ਹੇਠ ਆਉਣ ਕਾਰਨ ਸਕੂਟਰ ਸਵਾਰ ਦੀ ਮੌਕੇ ’ਤੇ ਹੋਈ ਮੌਤ
Published : Mar 24, 2019, 4:13 pm IST
Updated : Mar 24, 2019, 4:13 pm IST
SHARE ARTICLE
Accident
Accident

ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ

ਸ਼੍ਰੀ ਮੁਕਤਸਰ ਸਾਹਿਬ : ਸ਼੍ਰੀ ਮੁਕਤਸਰ ਸਾਹਿਬ ਦੇ ਅਧੀਨ ਪੈਂਦੇ ਪਿੰਡ ਮੌੜ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਮਿਲੀ ਹੈ। ਇਸ ਹਾਦਸੇ ਵਿਚ ਇਕ ਸਕੂਟਰ ਸਵਾਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਪਿੰਡ ਰਤਾ ਥੇਡ ਦੇ ਰਹਿਣ ਵਾਲੇ ਪ੍ਰਤਾਪ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮੌੜ ਦੇ ਨੇੜੇ ਇਕ ਸਕੂਟਰ ਸਵਾਰ ਪ੍ਰਤਾਪ ਸਿੰਘ ਮੁਕਤਸਰ ਸਾਹਿਬ ਵੱਲ ਜਾ ਰਿਹਾ ਸੀ ਤਾਂ ਅੱਗੇ ਜਾ ਰਹੇ ਟਰਾਲੇ ਨੂੰ ਕਰਾਸ ਕਰਨ ਲੱਗਿਆਂ ਤਿਲ੍ਹਕਣ ਹੋਣ ਕਰਕੇ ਉਹ ਸਕੂਟਰ ਸਣੇ ਹੇਠਾਂ ਡਿੱਗ ਪਿਆ ਅਤੇ ਟਰਾਲਾ ਉਸ ਦੇ ਉਪਰੋਂ ਲੰਘ ਗਿਆ।

AccidentAccident

ਇਸ ਕਾਰਨ ਸਕੂਟਰ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਪ੍ਰਤਾਪ ਸਿੰਘ ਅਪਣੀ ਭੈਣ ਨੂੰ ਮਿਲਣ ਜਾ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement