ਚੋਣ ਡਿਊਟੀ 'ਚ ਅਣਗਹਿਲੀ ਵਰਤਣ ਦੇ ਦੋਸ਼ 'ਚ ਤਹਿਸੀਲਦਾਰ ਮੋਗਾ ਮੁਅੱਤਲ
Published : Mar 24, 2019, 7:18 pm IST
Updated : Mar 24, 2019, 7:18 pm IST
SHARE ARTICLE
Dr. S. Karuna Raju
Dr. S. Karuna Raju

ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਨਿਭਾਅ ਰਿਹਾ ਸੀ ਬਲਵਿੰਦਰ ਸਿੰਘ

ਚੰਡੀਗੜ੍ਹ : ਚੋਣ ਡਿਊਟੀ 'ਚ ਅਣਗਹਿਲੀ ਕਰਨ ਦੇ ਦੋਸ਼ 'ਚ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਮੋਗਾ ਤੋਂ ਸੂਚਨਾ ਮਿਲੀ ਸੀ ਕਿ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਹੀਂ ਨਿਭਾਅ ਰਿਹਾ ਜਿਸ ਕਾਰਨ ਚੋਣ ਕਮਿਸ਼ਨ ਨੂੰ ਭੇਜੀਆਂ ਜਾਣ ਵਾਲੀਆ ਰਿਪੋਰਟਾਂ ਵੀ ਨਹੀਂ ਭੇਜੀਆਂ ਜਾ ਰਹੀਆਂ ਅਤੇ ਨਾਲ ਹੀ ਬਿਨਾਂ ਕਿਸੇ ਆਗਿਆ ਤੋਂ ਦਫ਼ਤਰੋਂ ਗ਼ੈਰ-ਹਾਜ਼ਰ ਰਹਿੰਦਾ ਹੈ।

ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਫ਼ਸਰ ਨੇ ਚੋਣ ਤਹਿਸੀਲਦਾਰ ਮੋਗਾ ਬਲਵਿੰਦਰ ਸਿੰਘ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੋਣ ਤਹਿਸੀਲਦਾਰ ਮੋਗਾ ਦਾ ਵਾਧੂ ਚਾਰਜ ਚੋਣ ਤਹਿਸੀਲਦਾਰ ਬਰਨਾਲਾ ਨੂੰ ਦੇਣ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬਾਬਾ ਤਰਸੇਮ ਸਿੰਘ ਦੇ ਕਤਲ ਦਾ CCTV, ਦੇਖੋ ਕਿਵੇਂ ਕੁਰਸੀ 'ਤੇ ਬੈਠੇ ਬਾਬਾ ਤਰਸੇਮ ਸਿੰਘ ਨੂੰ ਬਦਮਾਸ਼ਾਂ ਨੇ ਮਾਰੀਆਂ..

28 Mar 2024 4:40 PM

'ਸਾਈਕਲ ਦਾ ਵੀ ਸਟੈਂਡ ਹੁੰਦਾ, ਆਹ ਰਿੰਕੂ ਦਾ ਕੋਈ ਸਟੈਂਡ ਹੀ ਨਹੀਂ, ਮੈਂ ਤਾਂ ਹੈਰਾਨ ਹਾਂ'

28 Mar 2024 3:17 PM

Debate: BJP ਨੇ ਪੰਜਾਬ 'ਚ ਮਚਾਈ ਤਰਥੱਲੀ, ਪੱਟ ਲਏ ਵੱਡੇ ਲੀਡਰ! ਚੱਲਦੀ ਡਿਬੇਟ 'ਚ ਭਿੜ ਗਏ AAP ਤੇ BJP ਆਗੂ, ਰੱਜ ਕੇ

28 Mar 2024 3:09 PM

ਬੱਸ ਤੇ ਕਾਰ ਦੀ ਸਿੱਧੀ ਟੱਕਰ ਮਚ ਗਿਆ ਚੀਕ-ਚਿਹਾੜਾ ਫਿਰੋਜ਼ਪੁਰ ਦੇ ਜੀਰਾ ’ਚ ਵਾਪਰਿਆ ਦਰਦਨਾਕ ਹਾਦਸਾ

28 Mar 2024 1:08 PM

Punjab 'ਚ ਵਿਕ ਰਿਹਾ ਨਕਲੀ ਸੀਮਿੰਟ! Ambuja ਤੇ ACC ਸੀਮਿੰਟ ਦੇ ਗੱਟਿਆਂ ਨਾਲ ਭਰਿਆ ਟਰੱਕ Police ਨੇ ਫੜਿਆ

28 Mar 2024 12:50 PM
Advertisement