ਨਵੀਂ ਭਰਤੀ ਦੀ ਥਾਂ ਸੇਵਾਮੁਕਤ ਮੁਲਾਜ਼ਮਾਂ ਨੂੰ ਐਕਸਟੈਨਸ਼ਨ ਦੇਣ ਨੂੰ ਲੈ ਕੇ ਕਸੂਤੀ ਫਸੀ ਕੈਪਟਨ ਸਰਕਾਰ
Published : Mar 24, 2019, 6:16 pm IST
Updated : Mar 24, 2019, 6:16 pm IST
SHARE ARTICLE
Punjab and Haryana High Court
Punjab and Haryana High Court

ਹਾਈਕੋਰਟ ਨੇ ਹਫ਼ਤੇ ਦੇ ਅੰਦਰ ਜਵਾਬ ਦੇਣ ਨੂੰ ਕਿਹਾ

ਚੰਡੀਗੜ੍ਹ : ਨਵੀਂ ਭਰਤੀਆਂ ਕੱਢਣ ਦੀ ਬਜਾਏ ਸਰਕਾਰੀ ਮੁਲਾਜ਼ਮਾਂ ਨੂੰ ਰਿਟਾਇਰਮੈਂਟ ਤੋਂ ਬਾਅਦ ਐਕਸਟੈਨਸ਼ਨ ਦੇਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੈਪਟਨ ਸਰਕਾਰ ਨੂੰ ਹਫ਼ਤੇ ਦੇ ਅੰਦਰ ਜਵਾਬ ਦੇਣ ਲਈ ਕਿਹਾ ਹੈ। ਅਦਾਲਤ ਨੇ ਸੇਵਾਮੁਕਤ ਮੁਲਾਜ਼ਮਾਂ ਨੂੰ ਨੌਕਰੀ ਵਿਚ ਐਕਸਟੈਨਸ਼ਨ ਦੇਣ ਦੀ ਨੀਤੀ ’ਤੇ ਸਵਾਲ ਚੁੱਕੇ ਹਨ। ਬੈਂਚ ਨੇ ਸੂਬਾ ਸਰਕਾਰ ਨੂੰ ਇਹ ਵੀ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਪੰਜਾਬ ਸਿਵਲ ਸਰਵਿਸ ਨਿਯਮ, 2012 ’ਚ ਕੀਤੀ ਗਈ ਸੋਧ ਨਾਲ ਕੀ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ।

ਜਸਟਿਸ ਰਾਜਨ ਗੁਪਤਾ ਵਲੋਂ ਮੁਲਾਜ਼ਮ ਸ਼ਰਨਜੀਤ ਕੌਰ ਅਤੇ ਹੋਰਾਂ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਹ ਸਵਾਲ ਉਠਾਏ ਗਏ। ਸ਼ਰਨਜੀਤ ਕੌਰ ਨੇ 30 ਅਪਰੈਲ ਨੂੰ ਸੇਵਾਮੁਕਤ ਹੋਣਾ ਹੈ ਅਤੇ ਉਸ ਨੇ 8 ਅਕਤੂਬਰ 2018 ਦੀਆਂ ਹਦਾਇਤਾਂ ਦੇ ਆਧਾਰ ’ਤੇ ਸੇਵਾਵਾਂ ’ਚ ਵਾਧੇ ਦੀ ਮੰਗ ਕੀਤੀ ਹੈ। ਸੇਵਾਮੁਕਤੀ ’ਤੇ ਮੁਲਾਜ਼ਮ ਜਾਂ ਨੌਕਰਸ਼ਾਹ ਨੂੰ ਔਸਤਨ 30 ਲੱਖ ਰੁਪਏ ਗਰੈਚੁਟੀ ਅਤੇ ਹੋਰ ਲਾਭ ਮਿਲਦੇ ਹਨ।

ਅੰਦਾਜ਼ਿਆਂ ਮੁਤਾਬਕ ਜੇਕਰ ਨੌਕਰੀ ’ਚ ਵਾਧੇ ਦੀ ਦੋ ਸਾਲ ਦੀ ਨੀਤੀ ਨੂੰ ਰੱਦ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਨੂੰ ਸੇਵਾਮੁਕਤੀ ਦੇ ਲਾਭ ਦੇਣ ਲਈ ਕਰੀਬ 4500 ਕਰੋੜ ਰੁਪਏ ਦੀ ਲੋੜ ਪੈ ਸਕਦੀ ਹੈ। ਸ਼ਰਨਜੀਤ ਕੌਰ ਦੇ ਵਕੀਲ ਨੇ ਜਸਟਿਸ ਗੁਪਤਾ ਦੇ ਬੈਂਚ ਨੂੰ ਕਿਹਾ ਕਿ ਉਨ੍ਹਾਂ ਦੀ ਸੇਵਾ ’ਚ ਵਾਧੇ ਲਈ ਅਰਜ਼ੀ ’ਤੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ’ਤੇ ਜਸਟਿਸ ਗੁਪਤਾ ਨੇ ਕਿਹਾ ਕਿ ਅਦਾਲਤ ਕੋਲ ਅਜਿਹੀਆਂ ਕਈ ਅਰਜ਼ੀਆਂ ਪਈਆਂ ਹਨ ਜਿਨ੍ਹਾਂ ’ਤੇ ਧਿਆਨ ਦੇਣ ਦੀ ਲੋੜ ਹੈ।

ਬੈਂਚ ਨੇ ਸਰਕਾਰੀ ਵਕੀਲ ਨੂੰ ਪੰਜਾਬ ਸਿਵਲ ਸੇਵਾ ਨਿਯਮਾਂ, 2012 ’ਚ ਸੋਧ ਪਿਛਲੇ ਮਕਸਦ ਅਤੇ ਕੀ ਇਸ ਨਾਲ ਸਰਕਾਰੀ ਸੈਕਟਰ ’ਚ ਖਾਸ ਕਰਕੇ ਨੌਜਵਾਨ ਪੀੜ੍ਹੀ ਲਈ ਰੁਜ਼ਗਾਰ ਦੇ ਮੌਕੇ ਖੁੱਸਣਗੇ, ਬਾਰੇ ਸਪੱਸ਼ਟ ਕਰਨ ਲਈ ਕਿਹਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement