ਅੱਜ ਤੋਂ ਹਰਿਮੰਦਰ ਸਾਹਿਬ ਦੀ ਧੁਆਈ ਦੀ ਸੇਵਾ ਸ਼ੁਰੂ
Published : Mar 24, 2019, 9:45 am IST
Updated : Mar 24, 2019, 9:45 am IST
SHARE ARTICLE
Starting the service of the washing of the Golden Temple from today
Starting the service of the washing of the Golden Temple from today

ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ।

ਅੰਮ੍ਰਿਤਸਰ: ਸ੍ਰੀ ਹਰਿਮੰਦਰ ਸਾਹਿਬ ’ਤੇ ਲੱਗੇ ਸੋਨੇ ਦੀ ਸਾਫ਼-ਸਫ਼ਾਈ ਹਿੱਤ ਇਸ ਦੀ ਧੁਆਈ ਲਈ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਵਲੋਂ ਅੱਜ ਸੇਵਾ ਸ਼ੁਰੂ ਕਰ ਦਿੱਤੀ ਗਈ ਹੈ। ਇੰਗਲੈਂਡ ਤੋਂ ਆਏ ਜਥੇ ਦੇ ਕਰੀਬ 50 ਮੈਂਬਰਾਂ ਵੱਲੋਂ ਇਕ ਹਫ਼ਤਾ ਸਮੁੱਚੇ ਸੋਨੇ ਦੀ ਧੁਆਈ ਕੀਤੀ ਜਾਵੇਗੀ। ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਪ੍ਰਦੂਸ਼ਣ ਹੋਣ ਕਾਰਨ ਇੱਥੇ ਲੱਗੇ ਸੋਨੇ ਦੀ ਚਮਕ ਫਿੱਕੀ ਪੈ ਜਾਂਦੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵਲੋਂ ਸੋਨੇ ਦੀ ਚਮਕ ਨੂੰ ਕਾਇਮ ਰੱਖਣ ਲਈ ਹਰ ਸਾਲ ਇਸ ਦੀ ਸਫ਼ਾਈ ਤੇ ਧੁਆਈ ਕਰਵਾਈ ਜਾਂਦੀ ਹੈ।

HarmandirHarmandir

ਇਹ ਸੇਵਾ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਨਾਨਕ ਨਿਸ਼ਕਾਮ ਸੇਵਕ ਜਥਾ ਬਰਮਿੰਘਮ ਨੂੰ ਸੌਂਪੀ ਗਈ ਹੈ। ਇਸੇ ਜਥੇ ਵੱਲੋਂ 1995 ਤੋਂ 1999 ਤੱਕ ਵੀ ਸੇਵਾ ਕੀਤੀ ਗਈ ਸੀ। ਅੱਜ ਸੋਨੇ ਦੀ ਧੁਆਈ ਦੀ ਸੇਵਾ ਦੀ ਸ਼ੁਰੂਆਤ ਹਰਿਮੰਦਰ ਸਾਹਿਬ ਦੀ ਉੱਪਰਲੀ ਮੰਜ਼ਿਲ ਤੋਂ ਕੀਤੀ ਗਈ। ਇਸ ਮੌਕੇ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਸੁਖਜਿੰਦਰ ਸਿੰਘ, ਮੀਤ ਮੈਨੇਜਰ ਰਾਜਿੰਦਰ ਸਿੰਘ ਰੂਬੀ ਸਮੇਤ ਨਿਸ਼ਕਾਮ ਜਥੇ ਦੇ ਮੁਖੀ ਭਾਈ ਮਹਿੰਦਰ ਸਿੰਘ, ਭਾਈ ਇੰਦਰਜੀਤ ਸਿੰਘ ਤੇ ਹੋਰ ਪਤਵੰਤੇ ਹਾਜ਼ਰ ਸਨ।

HarmandirHarmandir

ਸ਼ੁਰੂਆਤ ਮੌਕੇ ਅਰਦਾਸ ਕੀਤੀ ਗਈ ਅਤੇ ਮੁੜ ਜਥੇ ਦੇ ਮੈਂਬਰਾਂ ਵਲੋਂ ਰੀਠੇ ਦੇ ਪਾਣੀ ਨਾਲ ਇਸ ਦੀ ਧੁਆਈ ਦੀ ਸੇਵਾ ਸ਼ੁਰੂ ਕੀਤੀ ਗਈ। ਵੱਡੇ ਗੁੰਬਦ ਤੋਂ ਇਲਾਵਾ ਛੋਟੀਆਂ ਗੁੰਬਦੀਆਂ ਅਤੇ ਇੱਥੇ ਲੱਗੇ ਸੋਨੇ ਦੇ ਛੱਜੇ ਰੀਠੇ ਦੇ ਪਾਣੀ ਨਾਲ ਧੋਤੇ ਗਏ ਅਤੇ ਚਮਕਾਏ ਗਏ। ਨਿਸ਼ਕਾਮ ਸੇਵਕ ਜਥੇ ਦੇ ਭਾਈ ਇੰਦਰਜੀਤ ਸਿੰਘ ਨੇ ਦੱਸਿਆ ਕਿ ਜਥੇ ਵਲੋਂ 1995 ਤੋਂ ਲੈ ਕੇ 1999 ਤੱਕ ਇੱਥੇ ਸੋਨਾ ਲਾਉਣ ਦੀ ਸੇਵਾ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਹਰ ਵਰ੍ਹੇ ਸੋਨੇ ਦੀ ਚਮਕ ਬਰਕਰਾਰ ਰੱਖਣ ਲਈ ਧੁਆਈ ਦੀ ਸੇਵਾ ਕੀਤੀ ਜਾਂਦੀ ਹੈ।

ਕੁੱਝ ਵਰ੍ਹੇ ਇਹ ਸੇਵਾ ਠੱਪ ਰਹੀ ਅਤੇ ਹੁਣ ਮੁੜ 2016 ਤੋਂ ਜਥੇ ਵੱਲੋਂ ਸੇਵਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਸ੍ਰੀ ਹਰਿਮੰਦਰ ਸਾਹਿਬ ’ਚ ਮਹਾਰਾਜਾ ਰਣਜੀਤ ਸਿੰਘ ਵਲੋਂ ਸੋਨਾ ਲਗਵਾਇਆ ਗਿਆ ਸੀ।ਹਰਿਮੰਦਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਨਿਸ਼ਕਾਮ ਸੇਵਕ ਜਥੇ ਦੇ ਮੈਂਬਰਾਂ ਵਿਚ ਕੁਝ ਮਾਹਿਰ ਵੀ ਸ਼ਾਮਲ ਹਨ। ਧੁਆਈ ਦੀ ਸੇਵਾ ਲਈ ਕੁਦਰਤੀ ਤਰੀਕਾ ਹੀ ਵਰਤਿਆ ਜਾਂਦਾ ਹੈ। ਇਸ ਲਈ ਕਿਸੇ ਰਸਾਇਣ ਦੀ ਵਰਤੋਂ ਨਹੀਂ ਕੀਤੀ ਜਾਂਦੀ। ਧੁਆਈ ਲਈ ਰੀਠੇ ਨੂੰ ਉਬਾਲਿਆ ਜਾਂਦਾ ਹੈ ਤੇ ਉਸ ਪਾਣੀ ਵਿਚ ਨਿੰਬੂ ਦੀ ਵਰਤੋਂ ਕੀਤੀ ਜਾਂਦੀ ਹੈ। ਇਸੇ ਨਾਲ ਸੋਨੇ ਨੂੰ ਧੋਇਆ ਜਾਂਦਾ ਹੈ ਅਤੇ ਸੋਨੇ ਦੀ ਚਮਕ ਮੁੜ ਕਾਇਮ ਹੋ ਜਾਂਦੀ ਹੈ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Big Breaking: ਕਾਂਗਰਸ ਦੇ ਸਾਬਕਾ ਵਿਧਾਇਕ ਦਾ ਭਿਆਨ.ਕ ਸੜਕ ਹਾਦਸਾ, Fortuner ਬਣ ਗਈ ਕਬਾੜ, ਹਸਪਤਾਲ ਰੈਫਰ ਕੀਤੇ ਅੰਗਦ

23 Apr 2024 2:46 PM

ਸਿੱਖ ਮਾਰਸ਼ਲ ਕੌਮ ਨੂੰ ਲੈ ਕੇ ਹੰਸ ਰਾਜ ਹੰਸ ਦਾ ਵੱਡਾ ਬਿਆਨ "ਕਾਹਦੀ ਮਾਰਸ਼ਲ ਕੌਮ, ਲੱਖਾਂ ਮੁੰਡੇ ਮਰਵਾ ਲਏ"

23 Apr 2024 12:49 PM

BREAKING NEWS: ਵਿਆਹ ਵਾਲਾ ਦਿਨ ਲਾੜੀ ਲਈ ਬਣਿਆ ਕਾਲ, ਡੋਲੀ ਦੀ ਥਾਂ ਲਾੜੀ ਦੀ ਉੱਠੀ ਅਰਥੀ

23 Apr 2024 12:26 PM

Chandigarh 'ਚ Golf Tournament ਕਰਵਾਉਣ ਵਾਲੀ EVA-Ex Vivekite Association ਬਾਰੇ ਖੁੱਲ੍ਹ ਕੇ ਦਿੱਤੀ ਜਾਣਕਾਰੀ

23 Apr 2024 12:16 PM

Mohali News: ਪੰਜਾਬ ਪੁਲਿਸ ਨੇ ਕਮਾਲ ਕਰਤੀ.. ਬਿਨਾ ਰੁਕੇ ਕਿਡਨੀ ਗਈ ਇਕ ਹਸਪਤਾਲ ਤੋਂ ਦੂਜੇ ਹਸਪਤਾਲ!

23 Apr 2024 10:10 AM
Advertisement