
ਸਾਰੇ ਰਾਜਾਂ ਨੇ ਆਪਣੀਆਂ ਸਰਹੱਦਾਂ ਕੀਤੀਆਂ ਸੀਲ
ਕੋਰੋਨਾ ਵਾਇਰਸ ਪੂਰੇ ਦੇਸ਼ ਵਿਚ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ, ਸਾਰੇ ਰਾਜਾਂ ਨੇ ਆਪਣੀਆਂ ਸਰਹੱਦਾਂ ਸੀਲ ਕਰ ਦਿੱਤੀ ਹੈ। ਦੇਸ਼ ਦੇ ਕਈ ਹਿੱਸਿਆਂ ਵਿਚ ਕਰਫਿਊ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ਜਿਲ੍ਹੇ ਵਿਚ ਪੁਲਿਸ ਨੇ ਕੱਲ੍ਹ ਸ਼ਾਮ ਤੱਕ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ 45 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ।
File
ਇਨ੍ਹਾਂ ’ਚੋਂ ਬਹੁਤੇ ਜੰਡਿਆਲਾ ਗੁਰੂ ਕਸਬੇ ਦੇ ਦੁਕਾਨਦਾਰ ਹਨ, ਜਿਨ੍ਹਾਂ ਨੇ ਜ਼ਿਲ੍ਹੇ ’ਚ ਕਰਫ਼ਿਊ ਲਾਗੂ ਹੋਣ ਦੇ ਬਾਵਜੂਦ ਆਪਣੀਆਂ ਦੁਕਾਨਾਂ ਖੋਲ੍ਹ ਕੇ ਰੱਖੀਆਂ ਸਨ। ਇਨ੍ਹਾਂ ਸਭਨਾਂ ਵਿਰੁੱਧ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਬਦਲੇ ਸੈਕਸ਼ਨ 188 ਤੇ 34 ਅਧੀਨ ਕੇਸ ਦਰਜ ਕੀਤੇ ਗਏ ਹਨ।
File
ਅੰਮ੍ਰਿਤਸਰ ਜ਼ਿਲ੍ਹੇ ਦੇ ਦਿਹਾਤੀ ਵਿੰਗ ਦੇ ਐੱਸਐੱਸਪੀ ਸ੍ਰੀ ਵਿਕਰਮਜੀਤ ਸਿੰਘ ਦੁੱਗਲ ਨੇ ਦੱਸਿਆ ਕਿ ਸੂਬਾ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਸੋਮਵਾਰ ਨੂੰ ਡਿਪਟੀ ਕਮਿਸ਼ਨਰ ਨੇ ਪੂਰੇ ਜ਼ਿਲ੍ਹੇ ’ਚ ਕਰਫ਼ਿਊ ਲਾ ਦਿੱਤਾ ਸੀ। ਇਹ ਕਦਮ ਕੋਰੋਨਾ ਵਾਇਰਸ ਫੈਲਣ ਤੋਂ ਬਚਾਅ ਲਈ ਚੁੱਕੇ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਕਸਬਿਆਂ ਤੇ ਪਿੰਡਾਂ ’ਚ ਵੀ ਕਰਫ਼ਿਊ ਦੇ ਹੁਕਮ ਸਖ਼ਤੀ ਲਾਲ ਲਾਗੂ ਕੀਤੇ ਜਾ ਰਹੇ ਹਨ।
File
ਪਰ ਕੱਲ੍ਹ ਜੰਡਿਆਲਾ ਗੁਰੂ ਕਸਬੇ ਦੇ ਕੁਝ ਦੁਕਾਨਦਾਰਾਂ ਸਮੇਤ ਕੁਝ ਹੋਰ ਲੋਕ ਕਰਫ਼ਿਊ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ ਸਨ। ਅਜਿਹੇ ਉਲੰਘਣਾਕਾਰਾਂ ਦੇ ਜੁਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਕੁੱਲ 45 ਮਾਮਲੇ ਦਰਜ ਕੀਤੇ ਗਏ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
File
ਦੱਸ ਦਈਏ ਭਾਰਤ ਵਿਚ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਭਾਰਤ ਵਿਚ ਕੋਰੋਨਾ ਦੀ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੋਮਵਾਰ ਨੂੰ ਇੱਥੇ ਕੋਰੋਨਾ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਇਹ ਗਿਣਤੀ ਵਧ ਕੇ 499 ਹੋ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।