
ਆਈਸੋਲੇਸ਼ਨ ਸੈਂਟਰ ਬਣਾਉਣ ਲਈ ਗੁਰਦੁਆਰਿਆਂ ਦੀਆਂ ਸਰਾਵਾਂ ਖੋਲ੍ਹੀਆਂ
ਅੱਜ ਦੁਨੀਆ ਭਰ ਵਿਚ ਕੋਰੋਨਾ ਨੇ ਅਪਣੀ ਦਹਿਸ਼ਤ ਫੈਲਾਈ ਹੋਈ ਹੈ। ਭਾਰਤ ਵਿਚ ਇਕ ਤੋਂ ਬਾਅਦ ਇਕ ਕੋਰੋਨਾ ਦੇ ਮਰੀਜ਼ ਸਾਹਮਣੇ ਆਉਣ ਤੋਂ ਬਾਅਦ ਲਗਾਤਾਰ ਇਸ ਨਾਲ ਨਿਪਟਣ ਦੇ ਯਤਨ ਕੀਤੇ ਜਾ ਰਹੇ ਹਨ।
File
ਇਨ੍ਹਾਂ ਯਤਨਾਂ ਦੇ ਤਹਿਤ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਡਾ ਐਲਾਨ ਕਰਦਿਆਂ ਗੁਰਦੁਆਰਾ ਸਾਹਿਬਾਨ ਵਿਚ ਬਣੀਆ ਸਰਾਵਾਂ ਅਤੇ ਕਮਰਿਆਂ ਨੂੰ ਆਈਸੋਲੇਸ਼ਨ ਸੈਂਟਰ ਬਣਾਉਣ ਲਈ ਖੋਲ੍ਹ ਦਿੱਤੇ ਹਨ।
File
ਉਨ੍ਹਾਂ ਕਿਹਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕਿ ਜਿਵੇਂ ਹੀ ਸਿਹਤ ਵਿਭਾਗ, ਭਾਰਤ ਜਾਂ ਪੰਜਾਬ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਇਹੀ ਨਹੀਂ ਉਨ੍ਹਾਂ ਇਹ ਵੀ ਆਖਿਆ ਕਿ ਗੁਰਦੁਆਰਾ ਸਾਹਿਬਾਨ ਵਿਚ ਜਿੱਥੇ ਕੋਰੋਨਾ ਪੀੜਤਾਂ ਲਈ ਲੰਗਰ ਤਿਆਰ ਕੀਤਾ ਜਾਵੇਗਾ
File
ਉਥੇ ਹੀ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਡਾਕਟਰਾਂ ਦੀ ਟੀਮ ਨੂੰ ਕੋਰੋਨਾ ਪੀੜਤਾਂ ਦੇ ਇਲਾਜ ਲਈ ਤਾਇਨਾਤ ਕੀਤਾ ਗਿਆ ਹੈ। ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਕਈ ਮਰੀਜ਼ ਸਾਹਮਣੇ ਆ ਚੁੱਕੇ ਨੇ, ਜਿਸ ਦੇ ਚਲਦਿਆਂ ਹੁਣ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਆਪੋ ਆਪਣੇ ਘਰਾਂ ਵਿਚ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।
File
ਤਾਂ ਜੋ ਇਸ ਭਿਆਨਕ ਵਾਇਰਸ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ। ਦੱਸ ਦਈਏ ਭਾਰਤ ਵਿਚ ਮਰਨ ਵਾਲਿਆਂ ਦੀ ਗਿਣਤੀ 10 ਹੋ ਗਈ ਹੈ। ਭਾਰਤ ਵਿਚ ਕੋਰੋਨਾ ਦੀ ਲਾਗ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸੋਮਵਾਰ ਨੂੰ ਇੱਥੇ ਕੋਰੋਨਾ ਦੇ 103 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਇਹ ਗਿਣਤੀ ਵਧ ਕੇ 499 ਹੋ ਗਈ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।