ਪੰਜਾਬ 'ਚ ਕਰਫਿਊ ਜਾਰੀ, ਵੇਰਕਾ ਦੀ ਵੈਨ ਘਰ-ਘਰ ਪਹੁੰਚਾ ਰਹੀ ਲੋੜੀਂਦੀਆਂ ਚੀਜ਼ਾਂ
Published : Mar 24, 2020, 3:45 pm IST
Updated : Mar 30, 2020, 11:51 am IST
SHARE ARTICLE
file photo
file photo

ਦੇਸ਼ ਭਰ 'ਚ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਇਸ ਕਹਿਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਤੋਂ ਪੰਜਾਬ ਦੇ ਪੂਰੇ ਸੂਬੇ 'ਚ 31

ਚੰਡੀਗੜ੍ਹ- ਦੇਸ਼ ਭਰ 'ਚ ਕੋਰੋਨਾ ਵਾਇਰਸ ਨੇ ਕਹਿਰ ਮਚਾਇਆ ਹੋਇਆ ਹੈ। ਇਸ ਕਹਿਰ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਤੋਂ ਪੰਜਾਬ ਦੇ ਪੂਰੇ ਸੂਬੇ 'ਚ 31 ਮਾਰਚ ਤੱਕ ਕਰਫਿਊ ਲਗਾ ਦਿੱਤਾ ਹੈ, ਜੋ ਕਿ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ। ਕਰਫਿਊ ਦੌਰਾਨ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਲੋਕਾਂ ਨੂੰ ਘਰ ਤੋਂ ਬਾਹਰ ਨਹੀਂ ਨਿਕਲਣ ਦੇ ਰਹੀ। 31 ਮਾਰਚ ਤੱਕ ਲਗਾਏ ਗਏ

File PhotoFile Photo

ਕਰਫਿਊ ਦੌਰਾਨ ਪੁਲਿਸ ਵਲੋਂ ਵੱਖ-ਵੱਖ ਥਾਵਾਂ ’ਤੇ ਨਾਕੇਬੰਦੀ ਕੀਤੀ ਗਈ ਹੈ। ਪੰਜਾਬ ਵਿਚ ਲੱਗੇ ਹੋਏ ਕਰਫ਼ਿਊ ਨੂੰ ਦੇਖਦੇ ਹੋਏ ਜੈਤੋ ਦੀ ਪੁਲਸ ਵਲੋਂ ਆਮ ਜਨਤਾ ਨੂੰ ਚੌਕਸ ਕਰਨ ਲਈ ਅਨਾਊਂਸਮੈਂਟ ਕੀਤੀ ਜਾ ਰਹੀ ਹੈ। ਸੰਗਰੂਰ ’ਚ ਵੀ ਕਰਫਿਊ ਦੌਰਾਨ ਸਾਰਾ ਸ਼ਹਿਰ ਬੰਦ ਦਿਖਾਈ ਦਿੱਤਾ। ਬਠਿੰਡਾ ’ਚ ਕਰਫਿਊ ਲੱਗਾ ਹੋਣ ਕਾਰਨ ਉਥੋਂ ਦੇ ਲੋਕਾਂ ਲਈ ਵੇਰਕਾਂ ਦੀ ਵੈਨ ਦਾ ਪ੍ਰਬੰਧ ਕੀਤਾ ਗਿਆ ਹੈ, ਜੋ ਲੋਕਾਂ ਨੂੰ ਘਰ-ਘਰ ਜਾ ਕੇ ਜ਼ਰੂਰਤ ਦੀਆਂ ਚੀਜ਼ਾਂ ਪਹੁੰਚਾ ਰਹੀ ਹੈ। 

File PhotoFile Photo

ਬਾਘਾ ਪੁਰਾਣਾ ਵਿਖੇ ਵੀ ਕੋਰੋਨਾ ਵਾਇਰਸ ਕਾਰਨ ਲੱਗੇ ਕਰਫਿਊ ਦਾ ਜਾਇਜ਼ਾ ਲੈਣ ਲਈ ਸਬ ਡਵੀਜਨਲ ਮਜਿਸਟ੍ਰੇਟ ਮੈਡਮ ਸਵਰਨਜੀਤ ਕੌਰ ਨੇ ਮੇਨ ਚੌਂਕ ਸਮੇਤ ਬਜ਼ਾਰਾਂ ਦਾ ਦੌਰਾ ਕੀਤਾ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਰਫਿਊ ਲੱਗਣ ਤੋਂ ਬਾਅਦ ਸਾਰੇ ਸ਼ਹਿਰਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਬਾਹਰੋਂ ਆਉਣ ਵਾਲੇ ਲੋਕਾਂ ਦੀ ਐਂਟਰੀ ਬੰਦ ਕਰ ਦਿੱਤੀ ਗਈ ਹੈ,

File PhotoFile Photo

ਜਿਸ ਲਈ ਪੁਲਿਸ ਦੀਆਂ 10 ਟੀਮਾਂ ਲਾਈਆਂ ਗਈਆਂ ਹਨ ਤਾਂ ਕਿ ਕੋਈ ਵੀ ਵਿਅਕਤੀ ਕਰਫਿਊ ਦੀ ਉਲੰਘਣਾ ਨਾ ਕਰ ਸਕੇ। ਮੈਡਮ ਨੇ ਕਿਹਾ ਕਿ ਕਰਫਿਊ ਦੌਰਾਨ ਜਿਹੜਾ ਵੀ ਵਿਅਕਤੀ ਘਰੋਂ ਬਾਹਰ ਨਿਕਲੇਗਾ ਜਾਂ ਸੜਕਾਂ ’ਤੇ ਵਹੀਕਲ ਰਾਂਹੀ ਆਵਾਜਾਈ ਕਰੇਗਾ, ਉਸ ਖਿਲਾਫ਼ ਉਲੰਘਣਾ ਕਰਨ ਦੇ ਦੋਸ਼ ਵਿਚ ਕੇਸ ਦਰਜ ਕਰ ਦਿੱਤਾ ਜਾਵੇਗਾ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:17 PM

'ਕਾਗ਼ਜ਼ੀ ਮੁੱਖ ਮੰਤਰੀ ਬਣਾਉਣ ਦੀ ਸ਼ੁਰੂਆਤ ਭਾਜਪਾ ਨੇ ਹੀ ਕੀਤੀ ਸੀ'

25 May 2024 2:15 PM

TODAY BARNALA NEWS : ਤਾਪਮਾਨ 45 ਡਿਗਰੀ ਤੋਂ ਪਾਰ ! ਕੋਈ ਪੀ ਰਿਹਾ ਗੰਨੇ ਦਾ ਜੂਸ ਤੇ ਕੋਈ ਪੀ ਰਿਹਾ ਨਿੰਬੂ ਪਾਣੀ

25 May 2024 9:58 AM

Punjab Weather Update : ਲਓ ਜੀ ਆ ਗਿਆ ਤੇਜ਼ ਮੀਂਹ, ਪੰਜਾਬ 'ਚ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ, ਦੇਖੋ LIVE

25 May 2024 8:57 AM

ਕਾਕਾ ਬਰਾੜ ਨੂੰ ਕਮਜ਼ੋਰ ਦੱਸਣ ਵਾਲਿਆਂ ਨੂੰ Goldy Kamboj ਦਾ ਜਵਾਬ"ਇੱਕ ਆਮ ਇਨਸਾਨ ਇਨ੍ਹਾਂ ਨੂੰ ਸਹਿਣ ਨਹੀਂ ਹੋ ਰਿਹਾ"

24 May 2024 4:29 PM
Advertisement