ਕੈਪਟਨ ਸਰਕਾਰ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਬਣਾਏ ਤੇ ਜ਼ਿੰਮੇਵਾਰੀ ਸੁਨਿਸ਼ਚਿਤ ਕਰੇ -ਕੈਂਥ
Published : Mar 24, 2021, 3:14 pm IST
Updated : Mar 24, 2021, 3:23 pm IST
SHARE ARTICLE
Paramjit Singh Kainth
Paramjit Singh Kainth

ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਿਆਸੀਕਰਨ ਬੰਦ ਕਰੇ ਕੈਪਟਨ ਸਰਕਾਰ

ਚੰਡੀਗੜ੍ਹ: ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਰਗ 'ਚ ਬੇਚੈਨੀ ਅਤੇ ਡਰ-ਭੈਅ ਦਾ ਮਾਹੌਲ ਸਿਰਜਣ ਵਾਲਿਆਂ ਨੂੰ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਸਰਪ੍ਰਸਤੀ ਹਾਸਿਲ ਹੋਣ ਕਾਰਨ ਅਨਿਆਂ, ਅੱਤਿਆਚਾਰ,ਗੁੰਡਾਗਰਦੀ, ਵਿਤਕਰਾ, ਬੇਇੱਜ਼ਤੀ ਅਤੇ ਕਤਲੇਆਮ ਕਰਨ ਵਾਲਿਆਂ ਦੇ ਹੌਸਲੇ ਬੁਲੰਦ ਹੋਣ ਦੇ ਵਿਰੁੱਧ ਰੋਸ ਦਾ ਪ੍ਰਗਟਾਵਾ ਕਰਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਪੰਜਾਬ ਵਿਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਮੁੱਖ ਮੰਤਰੀ ਦੇ ਟਵਿੱਟਰ ਦਾ ਉਡੀਕ 'ਚ ਕਾਨੂੰਨੀ ਪ੍ਰਕਿਰਿਆ ਬਾਰੇ ਲੁਕਣਮੀਟੀ ਕਾਰਵਾਈ ਕਰ ਰਿਹਾ ਹੈ।

CM PunjabCM Punjab

ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਸ਼ਾਸਨਕਾਲ ਵਿਚ  ਦਲਿਤ ਭਾਈਚਾਰੇ ਨਾਲ ਜਬਰ ਜ਼ੁਲਮ ਦੀਆਂ ਘਟਨਾਵਾਂ ਵਿਚ ਵੱਧਦਾ ਹੋਇਆ ਹੈ ਅਤੇ ਪੁਲਿਸ ਪ੍ਰਸ਼ਾਸਨ ਨਿਰਪੱਖਤਾ ਨੂੰ ਨਜ਼ਰਅੰਦਾਜ਼ ਕਰ ਰਿਹਾ ਹੈ। ਤਾਜ਼ਾ ਮਿਸਾਲ ਮੋਗਾ ਜਿਲ੍ਹੇ ਵਿੱਚ ਨੌਜਵਾਨ ਦਲਿਤ  ਵਿਦਿਆਰਥਣਾਂ ਦਾ ਕਤਲੇਆਮ ਅਤੇ ਸੰਗਰੂਰ ਜ਼ਿਲ੍ਹੇ 'ਚ ਮਾਸੂਮ ਬੱਚਿਆਂ ਨੂੰ ਜਲੀਲ, ਸ਼ੋਸ਼ਣ, ਬੇਇੱਜ਼ਤ ਤੇ ਸਰੇਆਮ ਪਿੰਡ ਵਿੱਚ ਘੁੰਮ ਕੇ ਮਾਰਕੁੱਟ ਅਤੇ ਜੁਰਮਾਨਾ ਜਿਹੀਆਂ ਘਟਨਾਵਾਂ ਹੋਣ ਨਾਲ ਪੰਜਾਬ ਦੀ ਧਰਤੀ ਉੱਤੇ ਅਨਰਥ ਹੋ ਰਿਹਾ ਹੈ ਪਰ ਮੁੱਖ ਮੰਤਰੀ ਅਮਰਿੰਦਰ ਸਿੰਘ ਦਾ ਦਫਤਰ ਅਤੇ ਡਾਇਰੈਕਟਰ ਜਰਨਲ ਪੁਲਿਸ ਦਾ ਮੁੱਖੀ ਅਵੇਸਲਾ ਹੋ ਕੇ ਢੰਗ ਟਪਾਉਣ ਦੀ ਨੀਤੀ ਅਪਣਾ ਕੇ ਅਨੁਸੂਚਿਤ ਜਾਤੀ ਵਿਰੋਧੀ ਪੱਖ ਨੂੰ ਮਜਬੂਤ ਕਰ ਰਿਹਾ ਹੈ ਅਤੇ ਉਹਨਾਂ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦਾ ਸਿਆਸੀਕਰਨ ਬੰਦ ਕੀਤਾ ਜਾਵੇ।

CM PunjabCM Punjab

ਕੈਂਥ ਨੇ ਕਿਹਾ ਕਿ ਜਦੋਂ ਦੀ ਕੈਪਟਨ ਸਰਕਾਰ ਬਣੀ ਹੈ ਉਦੋਂ ਤੋਂ ਅੱਜ ਤੱਕ ਅਨੁਸੂਚਿਤ ਜਾਤੀਆਂ ਦੇ ਗੰਭੀਰ ਸਮੱਸਿਆ ਤੇ ਮੁੱਦਿਆਂ ਤੇ ਵਿਚਾਰਾਂ ਚਰਚਾ ਅਤੇ ਹਿੱਤਾਂ ਦੀ ਰੱਖਿਆ ਕਰਨ ਵਾਲੀ ਵਿਜੀਲੈਂਸ ਮੋਨੀਟਰਿੰਗ ਕਮੇਟੀ ਨੂੰ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਆਪਣੇ ਅਗਵਾਈ ਹੇਠ ਕਦੇ ਵੀ ਮੀਟਿੰਗ ਨਹੀਂ ਕੀਤੀ ਗਈ। ਅਨੁਸੂਚਿਤ ਜਾਤੀਆਂ ਦੀਆਂ ਘਟਨਾਵਾਂ ਅਤੇ ਸੁਰੱਖਿਆ ਦਾ  ਮਾਮਲਾ ਗੰਭੀਰ ਅਤੇ ਚਿੰਤਾ ਦਾ ਵਿਸ਼ਾ ਬਣ ਦਾ ਜਾ ਰਿਹਾ ਹੈ। ਕੈਪਟਨ ਸਰਕਾਰ ਪ੍ਰਸ਼ਾਸਨ ਨੂੰ ਚੁਸਤ ਦਰੁਸਤ ਬਣਾਏ ਤੇ ਜੁਮੇਵਾਰੀ ਸੁਨਿਸ਼ਚਿਤ ਕਰੇ।

 ਕੈਂਥ ਨੇ ਕਿਹਾ ਕਿ ਅਜਿਹਾ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਕੈਪਟਨ ਸਰਕਾਰ ਦੇ ਪ੍ਰਸ਼ਾਸਨ ਉਤੇ  ਕਾਂਗਰਸੀ ਰਾਜਨੀਤਕ ਆਗੂਆਂ ਦੇ ਪੱਖਪਾਤੀ ਵਤੀਰੇ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦਫਤਰ ਨੂੰ ਤੁਰੰਤ ਕਾਰਵਾਈ ਕਰਦਿਆਂ ਫਾਸਟੈਰਕ ਕੋਰਟਾਂ ਦਾ ਗਠਨ ਕਰਕੇ ਦੋਸ਼ੀਆਂ ਖਿਲਾਫ ਸਖਤ ਮਿਸਾਲੀ ਕਾਰਵਾਈ ਕੀਤੀ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Weather Update : ਬੱਚਿਆਂ ਦੀ ਜਾਨ ਲੈ ਸਕਦੀਆਂ ਨੇ ਗਰਮ ਹਵਾਵਾਂ, ਡਾਕਟਰ ਨੇ ਦੱਸਿਆ ਬਚਾਅ !

19 May 2024 5:13 PM

Spokesman Live || Sidhi Gaal || Public Review Elections 2024

19 May 2024 4:41 PM

ਰੈਲੀ ਦੌਰਾਨ Karamjit Anmol ਕਰ ਗਏ ਵੱਡਾ ਦਾਅਵਾ Anmol ਦਾ ਸਾਥ ਦੇਣ ਲਈ ਪਹੁੰਚੇ ਵੱਡੇ ਪੰਜਾਬੀ ਕਲਾਕਾਰ.......

19 May 2024 4:26 PM

ਸ੍ਰੀ ਫ਼ਤਿਹਗੜ੍ਹ ਸਾਹਿਬ 'ਚ ਕੌਣ ਮਾਰੇਗਾ ਬਾਜ਼ੀ? ਕਿਹੜੇ ਉਮੀਦਵਾਰ ਦਾ ਪਲੜਾ ਭਾਰੀ?ਕੀ ਕਾਂਗਰਸ ਬਚਾਅ ਸਕੇਗੀ ਆਪਣਾ ਕਿਲ੍ਹ

19 May 2024 1:18 PM

2 ਤਰੀਕ ਨੂੰ ਵੱਜਣਗੇ ਛਿੱਤਰ,Hans Raj Hans ਨੇ ਬਣਾਈ List! ਵਾਲੀਬਾਲ ਤੇ ਚਿੱੜੀ ਛਿੱਕਾ ਵੀ ਖੇਡ ਲੈਦੇ ਨੇ ਚੰਨੀ ਸਾਬ੍ਹ

19 May 2024 12:52 PM
Advertisement