
ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
ਚੰਡੀਗੜ੍ਹ( ਗੁਰਉਪਦੇਸ਼ ਭੁੱਲਰ): ਪੰਜਾਬ ਵਿਚ ਕੋਰੋਨਾ ਦਾ ਕਹਿਰ ਜਾਰੀ ਹੈ ਅਤੇ ਬੀਤੇ 24 ਘੰਟਿਆਂ ਦੌਰਾਨ 53 ਹੋਰ ਮੌਤਾਂ ਹੋਈਆਂ ਹਨ ਅਤੇ 2274 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ। ਜਲੰਧਰ ਤੇ ਹੁਸ਼ਿਆਰਪੁਰ ਜ਼ਿਲ੍ਹੇ ਵਿਚ ਮੌਤਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ।
corona virus
ਜਲੰਧਰ ਵਿਚ 14 ਅਤੇ ਹੁਸ਼ਿਆਰਪੁਰ ਵਿਚ ਕੋਰੋਨਾ ਨੇ 9 ਜਾਨਾਂ ਲਈਆਂ ਹਨ। ਲੁਧਿਆਣਾ ਅਤੇ ਨਵਾਂਸ਼ਹਿਰ ਵਿਚ 4-4, ਮੋਗਾ, ਮੋਹਾਲੀ ਤੇ ਅੰਮ੍ਰਿਤਸਰ ਵਿਚ 3-3, ਗੁਰਦਾਸਪੁਰ, ਰੋਪੜ, ਤਰਨਤਾਰਨ ਵਿਚ 2-2 ਮੌਤਾਂ ਹੋਈਆਂ ਹਨ।
corona virus
ਲੁਧਿਆਣਾ ਵਿਚ ਸੱਭ ਤੋਂ ਵੱਧ 364 ਨਵੇਂ ਪਾਜ਼ੇਟਿਵ ਮਾਮਲੇ ਆਏ। ਜਲੰਧਰ ਵਿਚ 322 ਤੇ ਮੋਹਾਲੀ ਵਿਚ 263 ਨਵੇਂ ਮਾਮਲੇ ਆਏ ਹਨ। ਹੁਣ ਹੋਰ ਕਈ ਜ਼ਿਲ੍ਹਿਆਂ ਵਿਚ ਵੀ ਪਾਜ਼ੇਟਿਵ ਮਾਮਲਿਆਂ ਦੀ ਗਿਣਤੀ ਵੱਧ ਰਹੀ ਹੈ।