ਕਿਸਾਨਾਂ ਦੀ ਮਦਦ ਕਰਨ ਕਰਕੇ ਕੇਜਰੀਵਾਲ ਸਰਕਾਰ ਦੀਆ ਸ਼ਕਤੀਆਂ ਘਟਾਕੇ ਬਦਲਾ ਲੈ ਰਹੀ ਮੋਦੀ ਸਰਕਾਰ :ਮਾਨ
Published : Mar 24, 2021, 7:34 pm IST
Updated : Mar 24, 2021, 7:34 pm IST
SHARE ARTICLE
Bhagwant Maan
Bhagwant Maan

ਹਰ ਮੁਸੀਬਤ ਨੂੰ ਪਾਰ ਕਰਦੇ ਹੋਏ 'ਸੇਵਾਦਾਰ' ਵਜੋਂ ਕਿਸਾਨਾ ਦੇ ਮੋਢੇ ਨਾਲ ਮੋਢਾ ਜੋੜਕੇ ਖੜ੍ਹੇ ਰਹਾਂਗੇ...

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕੇਂਦਰ ਦੀ ਮੋਦੀ ਸਰਕਾਰ ਉਤੇ ਹਮਲਾ ਕਰਦੇ ਹੋਏ ਕਿਹਾ ਕਿ ਕਾਲੇ ਕਾਨੂੰਨਾਂ ਖਿਲਾਫ ਅੰਦੋਲਨ ਕਰ ਰਹੇ ਕਿਸਾਨਾਂ ਦਾ ਸਮਰਥਨ ਦੇਣ ਕਰਕੇ ਹੀ ਮੋਦੀ ਸਰਕਾਰ ਦਿੱਲੀ ਦੀ ਕੇਜਰੀਵਾਲ ਸਰਕਾਰ ਤੋਂ ਸ਼ਕਤੀਆਂ ਖੋਹ ਰਹੀ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਨੂੰ ਕੁਚਲਣ ਲਈ ਕੇਂਦਰ ਦੀ ਮੋਦੀ ਸਰਕਾਰ ਦਾ ਸਾਥ ਨਾ ਦੇਣ ਕਾਰਨ ਅੱਜ ਮੋਦੀ ਸਰਕਾਰ ਹੁਣ ਦਿੱਲੀ ਦੀ ਸਰਕਾਰ ਨੂੰ ਇਕ ਗੂੰਗੀ-ਬੋਲੀ ਸਰਕਾਰ ਬਣਾਉਣ ਦੀਆਂ ਕੋਝੀਆਂ ਚਾਲਾਂ ਚੱਲ ਰਹੀ ਹੈ।

ਉਨ੍ਹਾਂ ਕਿਹਾ ਕਿ ਸੰਸਦ ਵਿੱਚ ਭਾਜਪਾ ਦੀ ਦਿੱਲੀ ਤੋਂ ਐਮਪੀ ਮਨਾਕਸ਼ੀ ਲੇਖੀ ਵੱਲੋਂ ਸੰਸਦ ਵਿੱਚ ਦਿੱਤੇ ਭਾਸ਼ਣ ਤੋਂ ਸਾਹਮਣੇ ਸੱਚ ਸਾਹਮਣੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਮੋਦੀ ਇਸ ਕਰਕੇ ਕੇਜਰੀਵਾਲ ਸਰਕਾਰ ਤੋਂ ਪ੍ਰੇਸ਼ਾਨ ਹੈ ਕਿ ਉਹ ਹੱਕ-ਸੱਚ ਲਈ ਲੋਕਤੰਤਰਿਕ ਢੰਗ ਨਾਲ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਕਿਉਂ ਦੇ ਰਹੇ ਹਨ। ਦਿੱਲੀ ਪੁਲਿਸ ਵੱਲੋਂ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨ ਲਈ ਵਰਤੀਆਂ ਜਾਣ ਵਾਲੀਆਂ ਬੱਸਾਂ, ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕਣ ਲਈ ਸਟੇਡੀਅਮਾਂ ਨੂੰ ਜੇਲ੍ਹਾਂ ਬਣਾਉਣ ਤੋਂ ਜਵਾਬ ਦੇ ਦਿੱਤਾ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਮੋਦੀ ਸਰਕਾਰ ਕਿਸਾਨਾਂ ਨੂੰ ਗੁਲਾਮ ਬਣਾਉਣ ਵਾਲੇ ਕਾਨੂੰਨ ਲੈ ਕੇ ਆਈ ਹੈ ਉਦੋਂ ਤੋਂ ਹੀ ਆਮ ਆਦਮੀ ਪਾਰਟੀ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਦੀ ਆ ਰਹੀ ਹੈ। ਇਸੇ ਕਰਕੇ ਹੀ ਬੀਤੇ ਦਿਨੀਂ ਕੇਂਦਰ ਦੀ ਮੋਦੀ ਸਰਕਾਰ ਨੇ ਸੰਸਦ ਵਿੱਚ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀਆਂ ਸ਼ਕਤੀਆਂ ਨੂੰ ਘੱਟ ਕਰਨ ਸਬੰਧੀ ਬਿੱਲ ਲੈ ਕੇ ਆਈ ਹੈ।

ਉਨ੍ਹਾਂ ਕਿਹਾ ਕਿ ਤਾਨਾਸ਼ਾਹ ਰਵੱਈਏ ਨਾਲ ਮੋਦੀ ਸਰਕਾਰ ਇਕ ਲੋਕਤੰਤਰਿਕ ਢੰਗ ਨਾਲ ਲੋਕਾਂ ਵੱਲੋਂ ਹੀ ਚੁਣੀ ਗਈ ਸਰਕਾਰ ਦੀਆਂ ਤਕਤਾਂ ਨੂੰ ਖਤਮ ਕਰਨ ਲੱਗੀ ਹੋਈ ਹੈ। ਉਨ੍ਹਾਂ ਆਮ ਆਦਮੀ ਪਾਰਟੀ ਹਰ ਮੁਸੀਬਤ ਦਾ ਸਾਹਮਣੇ ਕਰਦੀ ਹੋਈ ਆਪਣੀ ਹੋਂਦ ਬਚਾਉਣ ਅੰਦੋਲਨ ਕਰ ਰਹੇ ਕਿਸਾਨਾਂ ਦੇ ਸੰਘਰਸ਼ ਵਿੱਚ ਮੋਢੇ ਨਾਲ ਮੋਢਾ ਜੋੜਕੇ ਖੜ੍ਹੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement