ਮੁੱਖ ਮੰਤਰੀ ਨੇ ਅਧਿਆਪਕ ਤਬਾਦਲਾ ਨੀਤੀ ਡਿਜੀਟਲ ਵਿਧੀ ਰਾਹੀਂ ਅਧਿਆਪਕਾਂ ਦੀਆਂ ਬਦਲੀਆਂ ਦੇ ਦਿੱਤੇ ਆਦੇਸ਼
Published : Mar 24, 2021, 5:41 pm IST
Updated : Mar 24, 2021, 5:41 pm IST
SHARE ARTICLE
Chief Minister Punjab
Chief Minister Punjab

ਮੁੱਖ ਮੰਤਰੀ ਵੱਲੋਂ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀ ਨਿਰੋਲ ਮੈਰਿਟ 'ਤੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ਉਤੇ ਬਦਲੀ ਕਰਨ ਦੀ ਹਰੀ ਝੰਡੀ ਦਿੱਤੀ ਗਈ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਅਧਿਆਪਕ ਤਬਾਦਲਾ ਨੀਤੀ-2019 ਤਹਿਤ ਸਿੱਖਿਆ ਵਿਭਾਗ ਦੇ ਆਨਲਾਈਨ ਪੋਰਟਲ ਰਾਹੀਂ ਡਿਜੀਟਲ ਤੌਰ 'ਤੇ ਸਕੂਲ ਅਧਿਆਪਕਾਂ ਦੀਆਂ ਵੱਡੀ ਗਿਣਤੀ ਵਿੱਚ ਆਮ ਬਦਲੀਆਂ ਦੇ ਆਦੇਸ਼ ਕੀਤੇ। ਬਟਨ ਦਬਾਉਂਦਿਆਂ ਹੀ ਮੁੱਖ ਮੰਤਰੀ ਵੱਲੋਂ 10,099 ਅਧਿਆਪਕਾਂ ਤੇ ਵਲੰਟੀਅਰਾਂ ਦੀ ਨਿਰੋਲ ਮੈਰਿਟ 'ਤੇ ਉਨ੍ਹਾਂ ਦੀ ਪਸੰਦ ਅਨੁਸਾਰ ਸਟੇਸ਼ਨ ਉਤੇ ਬਦਲੀ ਕਰਨ ਦੀ ਹਰੀ ਝੰਡੀ ਦਿੱਤੀ ਗਈ। ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੀ ਹਾਜ਼ਰ ਸਨ।

CM PunjabCM Punjabਬਦਲੀਆਂ ਲਈ ਇਛੁੱਕ 35,386 ਅਧਿਆਪਕਾਂ ਤੇ ਵਲੰਟੀਅਰਾਂ ਵੱਲੋਂ ਦਿੱਤੇ ਆਨਲਾਈਨ ਬਿਨੈ ਪੱਤਰ ਹਾਸਲ ਹੋਏ ਸਨ ਜਿਨ੍ਹਾਂ ਵਿੱਚੋਂ 15,481 ਅਯੋਗ ਪਾਏ ਗਏ ਕਿਉਂਕਿ ਉਹ ਨੀਤੀ ਤਹਿਤ ਨਿਰਧਾਰਤ ਕੀਤੇ ਮਾਪਦੰਡ ਪੂਰੇ ਨਹੀਂ ਕਰਦੇ ਸਨ। ਬਾਕੀ ਰਹਿੰਦੇ 19,905 ਬਿਨੈ ਪੱਤਰ ਬਦਲੀ ਲਈ ਯੋਗ ਪਾਏ ਗਏ। ਪਹਿਲੀ ਵਾਰ ਕੰਪਿਊਟਰ ਅਧਿਆਪਕ ਅਤੇ ਵੱਖ-ਵੱਖ ਵਰਗਾਂ ਦੇ ਸਿੱਖਿਆ ਵਲੰਟੀਅਰ ਵੀ ਅਧਿਆਪਕ ਤਬਾਦਲਾ ਨੀਤੀ ਦੇ ਦਾਇਰੇ ਹੇਠ ਲਿਆਂਦੇ ਗਏ।

studentsstudentsਇਸ ਮੌਕੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਿਵੇਕਲੀ ਅਧਿਆਪਕ ਤਬਾਦਲਾ ਨੀਤੀ ਖਾਲੀ ਪੋਸਟਾਂ ਭਰ ਕੇ ਮਿਆਰੀ ਸਿੱਖਿਆ ਦੇਣ ਦੇ ਟੀਚੇ ਨੂੰ ਸਫਲਤਾ ਨਾਲ ਹਾਸਲ ਕਰਨ ਵਿੱਚ ਸਹਾਈ ਸਿੱਧ ਹੋਵੇਗੀ। ਇਸ ਨਾਲ ਬਿਨਾਂ ਕਿਸੇ ਰੁਕਾਵਟ ਤੋਂ ਅਕਾਦਮਿਕ ਸੈਸ਼ਨ ਜਾਰੀ ਰੱਖਣ ਵਿੱਚ ਮੱਦਦ ਮਿਲੇਗੀ। ਇਸ ਤੋਂ ਇਲਾਵਾ ਅਧਿਆਪਕਾਂ ਨੂੰ ਨਿਰੋਲ ਮੈਰਿਟ ਉਤੇ ਆਪਣੇ ਪਸੰਦੀਦਾ ਸਟੇਸ਼ਨ ਉਤੇ ਨੌਕਰੀ ਕਰਨ ਦੀ ਤਸੱਲੀ ਵੀ ਮਿਲੇਗੀ। ਉਨ੍ਹਾਂ ਖੁਲਾਸਾ ਕੀਤਾ ਕਿ ਸੂਬਾ ਸਰਕਾਰ ਸਿੱਖਿਆ ਵਿਭਾਗ ਵੱਲੋਂ ਮੌਜੂਦਾ ਸਮੇਂ ਜਾਰੀ ਕੀਤੇ ਨੋਟੀਫਿਕੇਸ਼ਨ ਦੀ ਥਾਂ ਉਤੇ ਜਲਦੀ ਹੀ ਅਧਿਆਪਕਾਂ ਦੀਆਂ ਬਦਲੀਆਂ ਲਈ 'ਅਧਿਆਪਕ ਤਬਾਦਲਾ ਐਕਟ' ਲਿਆਂਦਾ ਜਾਵੇਗਾ।

Chief Minister PunjabChief Minister Punjabਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦਾ ਮਿਆਰ ਉਚਾ ਚੁੱਕਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤੇ ਵੱਖ-ਵੱਖ ਪ੍ਰਾਜੈਕਟਾਂ ਦੀ ਸ਼ਲਾਘਾ ਕੀਤੀ। ਪੰਜਾਬ ਨੇ ਸਕੂਲੀ ਸਿੱਖਿਆ ਵਿੱਚ ਗੁਣਵੱਤਾ ਭਰਪੂਰ ਬਦਲਾਅ ਲਿਆਉਣ ਲਈ ਕਈ ਨਿਵੇਕਲੀਆਂ ਪਹਿਲਕਦਮੀਆਂ ਦਾ ਆਗਾਜ਼ ਕੀਤਾ ਹੈ। ਇਸ ਦਿਸ਼ਾ ਵਿੱਚ ਤਬਾਦਲਾ ਨੀਤੀ-2019 ਵੀ ਇਕ ਵੱਡਾ ਕਦਮ ਸੀ।

CM PunjabCM Punjabਆਨਲਾਈਨ ਪ੍ਰਣਾਲੀ ਤਹਿਤ ਹੁਣ ਤੱਕ 50 ਫੀਸਦੀ ਤੋਂ ਵੱਧ ਅਰਜ਼ੀਆਂ ਨੂੰ ਪੂਰੀ ਪਾਰਦਰਸ਼ਤਾ ਨਾਲ ਪ੍ਰਵਾਨਗੀ ਦੇ ਦਿੱਤੀ ਗਈ ਹੈ। 'ਸਮੱਗਰ ਸਿੱਖਿਆ ਅਭਿਆਨ' ਤਹਿਤ ਕੰਮ ਕਰ ਰਹੇ ਐਜੂਕੇਸ਼ਨ ਵਲੰਟੀਅਰਜ਼ ਅਤੇ ਐਜੂਕੇਸ਼ਨ ਪ੍ਰੋਵਾਈਡਰਜ਼ ਦੇ ਵੱਖ-ਵੱਖ ਵਰਗਾਂ ਤੋਂ ਇਲਾਵਾ 4405 ਮਾਸਟਰਜ਼, 3748 ਪ੍ਰਾਇਮਰੀ ਅਧਿਆਪਕਾਂ ਅਤੇ 718 ਲੈਕਚਰਾਰਾਂ ਸਮੇਤ 10,099 ਅਧਿਆਪਕਾਂ ਦੇ ਨਾਲ-ਨਾਲ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੁਸਾਇਟੀ (ਪਿਕਟਸ) ਤਹਿਤ ਕੰਮ ਕਰ ਰਹੇ ਕੰਪਿਊਟਰ ਅਧਿਆਪਕ ਇਸ ਨੀਤੀ ਦਾ ਲਾਭ ਹਾਸਲ ਕਰ ਚੁੱਕੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਇੱਕ ਹੋਰ ਕੁੜੀ ਨੇ ਮੁੰਡੇ ਨੂੰ ਲਗਾਇਆ ਅੱਧੇ ਕਰੋੜ ਦਾ ਚੂਨਾ, ਕੈਨੇਡਾ ਜਾ ਕੇ ਘਰਵਾਲਾ ਛੱਡ Cousin ਨਾਲ਼ ਰਹਿਣਾ ਕੀਤਾ ਸ਼ੁਰੂ !

20 Sep 2025 3:15 PM

Sohana Hospital Child Swap Case Punjab : Child ਬਦਲਿਆ ਮਾਮਲੇ 'ਚ DNA Report ਆ ਗਈ ਸਾਹਮਣੇ

20 Sep 2025 3:14 PM

ਪ੍ਰਵਾਸੀਆਂ ਨੂੰ ਵਸਾਇਆ ਸਰਕਾਰਾਂ ਨੇ? Ravinder bassi advocate On Punjab Boycott Migrants|Parvasi Virodh

19 Sep 2025 3:26 PM

Punjab Bathinda: Explosion In Jida Village| Army officers Visit | Blast Investigation |Forensic Team

19 Sep 2025 3:25 PM

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM
Advertisement