ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਜਲੀ ਭੇਂਟ ਕਰਨ ਲਈ 100 ਕਿਲੋਮੀਟਰ ਸਾਈਕਲ ਰੈਲੀ ਕੱਢੀ
Published : Mar 24, 2022, 12:22 am IST
Updated : Mar 24, 2022, 12:22 am IST
SHARE ARTICLE
image
image

ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦੀ ਦਿਹਾੜੇ ’ਤੇ ਸ਼ਰਧਾਜਲੀ ਭੇਂਟ ਕਰਨ ਲਈ 100 ਕਿਲੋਮੀਟਰ ਸਾਈਕਲ ਰੈਲੀ ਕੱਢੀ

ਫ਼ਿਰੋਜ਼ਪੁਰ, 23 ਮਾਰਚ (ਪ੍ਰੇਮ ਨਾਥ ਸ਼ਰਮਾ) : ਡਾਕਟਰ ਪਾਟਿਲ ਕੇਤਨ ਬਾਲੀਰਾਮ ਆਈਪੀਐਸ, ਐਸਐਸਪੀ, ਲੁਧਿਆਣਾ (ਦਿਹਾਤੀ) ਦੀ ਸੁਚੱਜੀ ਅਗਵਾਈ ਅਧੀਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾਜਲੀ ਭੇਂਟ ਕਰਨ ਲਈ ਜਗਰਾਉਂ ਤੋਂ ਹੁਸੈਨੀਵਾਲਾ, ਜ਼ਿਲ੍ਹਾ ਫ਼ਿਰੋਜ਼ਪੁਰ ਤਕ 100 ਕਿਲੋਮੀਟਰ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। 
ਇਸ ਸਾਈਕਲ ਰੈਲੀ ਨੂੰ ਪੁਲਿਸ ਲਾਈਨ, ਲੁਧਿਆਣਾ (ਦਿਹਾਤੀ) ਜਗਰਾਉਂ ਤੋਂ ਮਿਤੀ 22 ਮਾਰਚ 2022 ਨੂੰ ਪਦਮ ਸ੍ਰੀ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਭਤੀਜੇ ਜ਼ੋਰਾਵਰ ਸਿੰਘ ਸੰਧੂ, ਐਸਪੀਐਸ ਪਰਮਾਰ, ਆਈਪੀਐਸ, ਆਈਜੀਪੀ ਲੁਧਿਆਣਾ ਰੇਂਜ, ਲੁਧਿਆਣਾ, ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ, ਕਮਿਸ਼ਨਰ ਪੁਲਿਸ, ਲੁਧਿਆਣਾ ਅਤੇ ਵਰਿੰਦਰ ਕੁਮਾਰ ਸ਼ਰਮਾ, ਆਈਏਐਸ ਡਿਪਟੀ ਕਮਿਸ਼ਨਰ, ਲੁਧਿਆਣਾ ਵਲੋਂ ਸ਼ਮਾ ਰੋਸ਼ਨ ਅਦਾ ਕਰ ਕੇ ਅਤੇ ਹਰੀ ਝੰਡੀ ਦੇ ਕੇ ਸਾਈਕਲ ਰੈਲੀ ਦਾ ਆਗ਼ਾਜ਼ ਕੀਤਾ ਗਿਆ ਸੀ। ਇਹ ਸਾਈਕਲ ਰੈਲੀ ਮੋਗਾ, ਤਲਵੰਡੀ ਭਾਈ ਤੋਂ ਹੁੰਦੇ ਹੋਏ ਫ਼ਿਰੋਜ਼ਪੁਰ ਪਹੁੰਚੀ। 
ਜ਼ਿਲ੍ਹਾ ਫ਼ਿਰੋਜ਼ਪੁਰ ਪੁਲਿਸ ਵਲੋਂ ਇਸ ਰੈਲੀ ਨੂੰ ਐਸਕੋਰਟ ਕਰ ਕੇ ਸ਼ਹੀਦੀ ਸਮਾਰਕ ਹੁਸੈਨੀਵਾਲਾ ਤਕ ਲਿਜਾਇਆ ਗਿਆ। ਜਿਥੇ ਸ਼ਖ਼ਸੀਅਤਾਂ ਅਤੇ ਸਾਈਕਲ ਰੈਲੀ ਵਿਚ ਭਾਗ ਲੈ ਰਹੇ ਨੌਜਵਾਨਾਂ ਵਲੋਂ ਸ਼ਹੀਦੀ ਸਮਾਰਕ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ਅਤੇ ਅਮਰ ਸਿੰਘ ਚਾਹਲ, ਆਈਪੀਐਸ, ਰਿਟਾਇਰਡ ਆਈਜੀਪੀ ਵਲੋਂ ਨੌਜਵਾਨਾਂ ਨੂੰ ਭਵਿੱਖ ਵਿਚ ਇਸ ਰੈਲੀ ਦੀ ਲਗਾਤਾਰਤਾ ਵਿਚ ਸ਼ਹੀਦਾਂ ਦੇ ਸਨਮਾਨ ਲਈ ਨੌਜਵਾਨ ਪੀੜੀ ਨੂੰ ਨਸ਼ੇ ਤੋਂ ਰਹਿਤ ਰੱਖਣ, ਸਾਈਕਲਿੰਗ ਨੂੰ ਉਤਸ਼ਾਹਤ ਕਰਨ, ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਅਤੇ ਪਾਣੀ ਦੀ ਸਾਂਭ-ਸੰਭਾਲ ਕਰਨ ਲਈ ਸੰਦੇਸ਼ ਦਿਤਾ ਗਿਆ। ਇਹ ਸਾਈਕਲ ਰੈਲੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਸਫ਼ਲਤਾ ਪੂਰਵਕ ਅਤੇ ਨਿਰਵਿਘਨਤਾ ਸਹਿਤ ਸਮਾਪਤ ਹੋਈ। 
ਇਸ ਸਾਈਕਲ ਰੈਲੀ ਦੀ ਸਮੁੱਚੀ ਅਗਵਾਈ ਡਾਕਟਰ ਪਾਟਿਲ ਕੇਤਨ ਬਾਲੀਰਾਮ, ਆਈਪੀਐਸ, ਐੱਸਐੱਸਪੀ, ਲੁਧਿਆਣਾ (ਦਿਹਾਤੀ) ਵਲੋਂ ਕੀਤੀ ਗਈ। ਜਿਨ੍ਹਾਂ ਵਲੋਂ ਪਹਿਲਾਂ ਵੀ ਪਿਛਲੇ ਕਈ ਸਾਲਾਂ ਤੋਂ ਸ਼ਹੀਦਾਂ ਨੂੰ ਸਮਰਪਤ ਅਜਿਹੀਆਂ ਸਾਈਕਲ ਰੈਲੀਆਂ ਕੱਢੀਆਂ। 
ਫੋਟੋ ਫਾਈਲ: 23 ਐੱਫਜੈੱਡਆਰ 07
ਕੈਪਸ਼ਨ: 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement