ਪ੍ਰਾਈਵੇਟ ਯੂਨੀਵਰਸਿਟੀਆਂ ਦੀ ਮਨਮਾਨੀ ’ਤੇ ਰੋਕ ਲਗਾਉਣ ਲਈ ਭਾਜਪਾ ਆਗੂ ਅਰਵਿੰਦ ਖੰਨਾ ਨੇ CM ਮਾਨ ਨੂੰ ਲਿਖਿਆ ਪੱਤਰ
Published : Mar 24, 2022, 7:24 pm IST
Updated : Mar 24, 2022, 7:26 pm IST
SHARE ARTICLE
Arvind Khanna and Bhagwant Mann
Arvind Khanna and Bhagwant Mann

ਪ੍ਰਾਈਵੇਟ ਯੂਨੀਵਰਸਿਟੀਆਂ ਦੇ ਕੰਮਕਾਜ ਦੀ ਸੁਤੰਤਰ ਨਿਗਰਾਨੀ ਲਈ ਮਜ਼ਬੂਤ ਰੈਗੂਲੇਟਰ ਬਣਾਉਣ ਦੀ ਕੀਤੀ ਅਪੀਲ

 

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਆਗੂ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੀਆਂ ਪ੍ਰਾਈਵੇਟ ਅਤੇ ਡੀਮਡ ਯੂਨੀਵਰਸਿਟੀਆਂ ਵਿਚ ਉੱਚ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਦੀ ਇੱਕ ਵੱਡੀ ਪ੍ਰੇਸ਼ਾਨੀ ਦਾ ਹੱਲ ਕਰਨ ਲਈ ਪੱਤਰ ਲਿਖਿਆ ਹੈ। ਧੂਰੀ ਅਤੇ ਸੰਗਰੂਰ ਤੋਂ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ 'ਚ ਪ੍ਰਾਈਵੇਟ ਯੂਨੀਵਰਸਿਟੀਆਂ 'ਤੇ ਸਰਕਾਰ ਦਾ ਕੋਈ ਕੰਟਰੋਲ ਨਹੀਂ ਹੈ। ਮੁੱਖ ਮੰਤਰੀ ਨੂੰ ਅਪੀਲ ਹੈ ਕਿ ਨਵੀਂ ਵਿਦਿਅਕ ਨੀਤੀ ਬਣਾਈ ਜਾਵੇ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਮਨਮਾਨੀ ਰੋਕੀ ਜਾਵੇ ਤਾਂ ਜੋ ਉਚੇਰੀ ਵਿੱਦਿਆ ਹਾਸਲ ਕਰਨ ਵਾਲੇ ਵਿਦਿਆਰਥੀਆਂ ਦੀ ਹੋ ਰਹੀ ਲੁੱਟ-ਖਸੁੱਟ ਬੰਦ ਹੋ ਸਕੇ।

Arvind KhannaArvind Khanna

ਭਾਜਪਾ ਆਗੂ ਨੇ ਕਿਹਾ ਕਿ ਪੰਜਾਬ ਵਿਚ ਪ੍ਰਾਈਵੇਟ ਯੂਨੀਵਰਸਿਟੀਆਂ, ਭਾਵੇਂ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਕਾਨੂੰਨਾਂ ਅਧੀਨ ਬਣਾਈਆਂ ਗਈਆਂ ਹਨ ਪਰ ਕਿਸੇ ਬਾਹਰੀ ਏਜੰਸੀ ਵੱਲੋਂ ਇਨ੍ਹਾਂ ਦੀ ਕੋਈ ਸੁਤੰਤਰ ਨਿਗਰਾਨੀ ਨਹੀਂ ਕੀਤੀ ਜਾਂਦੀ। ਸੂਬਾ ਸਰਕਾਰ ਦੀ ਅਮਲੀ ਤੌਰ 'ਤੇ ਕੋਈ ਭੂਮਿਕਾ ਨਹੀਂ ਹੈ ਅਤੇ ਪੰਜਾਬ ਦੇ ਮਾਣਯੋਗ ਰਾਜਪਾਲ ਯੂਨੀਵਰਸਿਟੀ ਦੇ ਇੱਕ ਸਾਬਕਾ ਵਿਜ਼ਿਟਰ ਹਨ, ਇਹ ਸਿਰਫ਼ ਇੱਕ ਰਸਮੀ ਭੂਮਿਕਾ ਹੈ। ਇੱਥੋਂ ਤੱਕ ਕਿ ਚਾਂਸਲਰ ਦੀ ਨਿਯੁਕਤੀ ਵੀ ਨਿੱਜੀ ਪ੍ਰਬੰਧਕਾਂ ਵੱਲੋਂ ਹੀ ਕੀਤੀ ਜਾਂਦੀ ਹੈ।

Photo
Photo

ਭਾਜਪਾ ਆਗੂ ਨੇ ਕਿਹਾ ਕਿ ਭਾਰਤ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੇ ਤਹਿਤ ਕਲਪਨਾ ਕੀਤੀ ਗਈ ਕਿ ਨੈਸ਼ਨਲ ਹਾਇਰ ਐਜੂਕੇਸ਼ਨ ਰੈਗੂਲੇਟਰੀ ਕੌਂਸਲ ਆਫ ਇੰਡੀਆ ਦੇਸ਼ ਵਿੱਚ ਉੱਚ ਸਿੱਖਿਆ ਦੇ ਮਿਆਰ ਅਤੇ ਗੁਣਵੱਤਾ ਨੂੰ ਨਿਯਮਤ ਕਰੇਗੀ। ਹਾਲਾਂਕਿ ਜਿੱਥੋਂ ਤੱਕ ਦਾਖਲਾ ਪ੍ਰਕਿਰਿਆ, ਫੀਸ ਢਾਂਚੇ ਅਤੇ ਪ੍ਰੀਖਿਆ ਪ੍ਰਣਾਲੀ ਦੀ ਇਕਸਾਰਤਾ ਦਾ ਸਬੰਧ ਹੈ, ਇਹ ਪ੍ਰਾਈਵੇਟ ਯੂਨੀਵਰਸਿਟੀਆਂ ਆਪਣੇ ਆਪ ਵਿਚ ਹੀ ਕਾਨੂੰਨ ਬਣੀਆਂ ਹੋਈਆਂ ਹਨ। ਇਸ ਤੋਂ ਇਲਾਵਾ ਨੈਸ਼ਨਲ ਕੌਂਸਲ ਕੋਲ ਦੇਸ਼ ਭਰ ਵਿੱਚ ਫੈਲੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਅੰਦਰੂਨੀ ਕੰਮਕਾਜ ਲਈ ਨਾ ਤਾਂ ਸਮਾਂ ਹੈ ਅਤੇ ਨਾ ਹੀ ਕੋਈ ਢੁੱਕਵਾਂ ਸਰੋਤ ਹੈ।

Bhagwant MannCM Bhagwant Mann

ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਚੰਨੀ ਸਰਕਾਰ ਨੇ  "ਸਿੱਖਿਆ" ਨੂੰ ਇੱਕ ਸਮਕਾਲੀ ਸੂਚੀ ਦਾ ਵਿਸ਼ਾ ਬਣਾਉਣ ਲਈ ਅਜਿਹਾ ਹੀ ਇੱਕ ਨਵਾਂ ਸੁਤੰਤਰ ਕਾਨੂੰਨੀ ਰੈਗੂਲੇਟਰ ਐਕਟ ਪ੍ਰਸਤਾਵਿਤ ਕੀਤਾ ਪਰ ਇਹਨਾਂ ਪ੍ਰਾਈਵੇਟ ਯੂਨੀਵਰਸਿਟੀਆਂ ਦੁਆਰਾ ਤਿੱਖੀ ਲਾਬਿੰਗ ਕਾਰਨ, ਇੱਕ ਸ਼ਕਤੀਸ਼ਾਲੀ ਕਾਰਟੈਲ ਦਾ ਗਠਨ ਕੀਤਾ ਗਿਆ ਅਤੇ ਇਨ੍ਹਾਂ ਪ੍ਰਸਤਾਵਾਂ ਨੂੰ ਬਿਨ੍ਹਾਂ ਕਿਸੇ ਸਪੱਸ਼ਟੀਕਰਨ ਦੇ ਰੱਦ ਕਰ ਦਿੱਤਾ ਗਿਆ। ਉਹਨਾਂ ਕਿਹਾ, “ਮੈਂ ਪੰਜਾਬ ਦੀ ਨਵੀਂ 'ਆਪ' ਸਰਕਾਰ ਨੂੰ ਇਸ ਪ੍ਰਸਤਾਵ ਨੂੰ ਮੁੜ ਸੁਰਜੀਤ ਕਰਨ ਅਤੇ ਇਹਨਾਂ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਕੰਮਕਾਜ ਦੀ ਸੁਤੰਤਰ ਨਿਗਰਾਨੀ ਲਈ ਇੱਕ ਮਜ਼ਬੂਤ ਰੈਗੂਲੇਟਰ ਬਣਾਉਣ ਦੀ ਅਪੀਲ ਕਰਦਾ ਹਾਂ”।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement