ਤਹਿਸੀਲ ਪੱਧਰ 'ਤੇ ਭ੍ਰਿਸ਼ਟਾਚਾਰ-ਮੁਕਤ ਤੇ ਸੁਖਾਲੀ ਪਹੁੰਚ ਵਾਲਾ ਸ਼ਾਸਨ ਪ੍ਰਦਾਨ ਕਰਾਂਗੇ: ਬ੍ਰਮ ਸ਼ੰਕਰ ਜਿੰਪਾ
Published : Mar 24, 2022, 3:01 pm IST
Updated : Mar 24, 2022, 3:01 pm IST
SHARE ARTICLE
Bram Shanker Jimpa
Bram Shanker Jimpa

• ਮਾਲ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਣ ਬਾਅਦ ਦਿੱਤਾ ਭਰੋਸਾ

 

ਚੰਡੀਗੜ੍ਹ : ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਰੋਤ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵਜੋਂ ਅਹੁਦਾ ਸੰਭਾਲਿਆ। ਅਲਾਟ ਕੀਤੇ ਵਿਭਾਗਾਂ ਦਾ ਚਾਰਜ ਸੰਭਾਲਣ ਉਪਰੰਤ ਸ੍ਰੀ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਹੁਣ ਸੂਬੇ ਵਿੱਚ ਵਿਕਾਸ ਦੇ ਇੱਕ ਨਵੇਂ ਦੌਰ ਦੀ ਸ਼ੁਰੂਆਤ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਤਹਿਸੀਲ ਪੱਧਰ 'ਤੇ ਭ੍ਰਿਸ਼ਟਾਚਾਰ ਮੁਕਤ, ਪਾਰਦਰਸ਼ੀ, ਜ਼ਿੰਮੇਵਾਰ, ਜਵਾਬਦੇਹ ਅਤੇ ਆਸਾਨ ਪਹੁੰਚ ਵਾਲਾ ਪ੍ਰਸ਼ਾਸਨ ਦੇਣ ਲਈ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਿਆ ਜਾਵੇਗਾ।

Bram Shanker Jimpa

Bram Shanker Jimpa

ਭਵਿੱਖੀ ਯੋਜਨਾਵਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਸਰਕਾਰੀ ਦਫ਼ਤਰਾਂ ਦੀ ਕਾਰਜਕੁਸ਼ਲਤਾ ਨੂੰ ਵਧਾਉਣਾ ਹੈ ਤਾਂ ਜੋ ਆਮ ਨਾਗਰਿਕਾਂ ਤੱਕ ਲੋੜੀਂਦੀਆਂ ਸੇਵਾਵਾਂ ਆਸਾਨੀ ਨਾਲ ਪਹੁੰਚਾਈਆਂ ਜਾ ਸਕਣ। ਉਨ੍ਹਾਂ ਕਿਹਾ, "ਮਾਲ ਵਿਭਾਗ ਦੇ ਤਹਿਸੀਲ ਪੱਧਰੀ ਦਫ਼ਤਰਾਂ ਵਿੱਚ ਵਧੀਆ ਪ੍ਰਸ਼ਾਸਨ ਨੂੰ ਯਕੀਨੀ ਬਣਾਇਆ ਜਾਵੇਗਾ ਅਤੇ ਲੋਕਾਂ ਦੀ ਸਹੂਲਤ ਲਈ ਮਾਲ ਰਿਕਾਰਡ ਦਾ ਅਨੁਵਾਦ ਵੀ ਕੀਤਾ ਜਾਵੇਗਾ।"

Bram Shanker JimpaBram Shanker Jimpa

ਕੈਬਨਿਟ ਮੰਤਰੀ ਨੇ 'ਆਪ' ਹਾਈਕਮਾਂਡ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦੇਣ 'ਤੇ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਉਹ ਲੋਕਾਂ ਦੀਆਂ ਆਸਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕਰਨਗੇ ਅਤੇ ਸੂਬੇ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਹਨਾਂ ਅੱਗੇ ਕਿਹਾ ਕਿ ਸਾਰੇ ਵਿਭਾਗਾਂ ਦੇ ਕੰਮਕਾਜ ਅਤੇ ਕਾਰਜਕੁਸ਼ਲਤਾ ਵਿੱਚ ਸੁਧਾਰ ਕੀਤਾ ਜਾਵੇਗਾ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Bram Shanker JimpaBram Shanker Jimpa

ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਮੁੱਖ ਮੰਤਵ ਸੂਬੇ ਦੇ ਕੁਦਰਤੀ ਸੋਮਿਆਂ ਨੂੰ ਬਚਾਉਣਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਸੰਭਾਲ ਲਈ ਠੋਸ ਉਪਰਾਲੇ ਕੀਤੇ ਜਾਣਗੇ ਅਤੇ ਸਰਕਾਰ ਮੀਂਹ ਦੇ ਪਾਣੀ ਦੀ ਸੰਭਾਲ ਲਈ ਵੱਡੇ ਪੱਧਰ 'ਤੇ ਪ੍ਰਾਜੈਕਟਾਂ ਨੂੰ ਅੱਗੇ ਵਧਾਏਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਲ ਸਪਲਾਈ ਸਕੀਮਾਂ ਉਤੇ ਬਿਜਲੀ ਬਿੱਲਾਂ ਦੇ ਬੋਝ ਨੂੰ ਘਟਾਉਣ ਲਈ ਸਾਧਾਰਨ ਪਾਵਰ ਪੰਪਾਂ ਨੂੰ ਸੂਰਜੀ ਊਰਜਾ ਨਾਲ ਚੱਲਣ ਵਾਲੇ ਪੰਪਾਂ ਵਿੱਚ ਤਬਦੀਲ ਕਰਨ ਦੀਆਂ ਸੰਭਾਵਨਾਵਾਂ ਤਲਾਸ਼ੀਆਂ ਜਾਣਗੀਆਂ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਇਸ ਸਰਕਾਰ ਵਿੱਚ ਵਿਸ਼ਵਾਸ ਬਣਾਈ ਰੱਖਣ ਕਿਉਂਕਿ ਇਨ੍ਹਾਂ ਮਹੱਤਵਪੂਰਨ ਪ੍ਰਾਜੈਕਟਾਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਅਤੇ ਸਕਾਰਾਤਮਕ ਨਤੀਜਿਆਂ ਲਈ ਕੁਝ ਸਮਾਂ ਲੱਗ ਸਕਦਾ ਹੈ।

Bram Shanker JimpaBram Shanker Jimpa

ਜ਼ਿਕਰਯੋਗ ਹੈ ਕਿ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਰਾ ਕੇ ਹੁਸ਼ਿਆਰਪੁਰ ਤੋਂ ਵਿਧਾਇਕ ਬਣੇ ਸ੍ਰੀ ਜਿੰਪਾ ਪੀ.ਐਸ.ਆਈ.ਡੀ.ਸੀ. ਦੇ ਵਾਈਸ ਚੇਅਰਮੈਨ ਅਤੇ ਉਹ 2003 ਤੋਂ 2022 ਤੱਕ ਲਗਾਤਾਰ ਚਾਰ ਵਾਰ ਮਿਉਂਸਪਲ ਕਮੇਟੀ ਹੁਸ਼ਿਆਰਪੁਰ ਦੇ ਕੌਂਸਲਰ ਵੀ ਰਹੇ ਹਨ। ਇਸ ਮੌਕੇ ਕੈਬਨਿਟ ਮੰਤਰੀ ਦੇ ਪਰਿਵਾਰਕ ਮੈਂਬਰ, ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਸ੍ਰੀ ਵਿਜੈ ਕੁਮਾਰ ਜੰਜੂਆ, ਸਕੱਤਰ ਮਾਲ ਸ੍ਰੀ ਮਨਵੇਸ਼ ਸਿੰਘ ਸਿੱਧੂ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement