
ਆਗੂਆਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਧਰਨਿਆਂ ਵਿਚ ਜਾ ਕੇ ਪੈਨਸ਼ਨ ਬਹਾਲੀ ਦਾ ਵਾਅਦਾ ਕੀਤਾ ਸੀ ।
ਸੰਗਰੂਰ: ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਦੇ ਜਲਦ ਐਲਾਨ ਦੀ ਮੰਗ ਕਰਦਿਆਂ ਸੀਪੀਐਫ ਮੁਲਾਜ਼ਮ ਯੂਨੀਅਨ ਸੁਨਾਮ ਦੇ ਆਗੂਆਂ ਨੇ ਅੱਜ ਸੁਨਾਮ ਤੋਂ ‘ਆਪ’ ਵਿਧਾਇਕ ਅਮਨ ਅਰੋੜਾ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਮੌਕੇ ਜਰਨਲ ਸਕੱਤਰ ਸਰਬਜੀਤ ਸਿੰਘ ਨੇ ਕਿਹਾ ਕਿ ਇਸ ਦੇ ਲਈ ਕਿਸੇ ਵੀ ਤਰ੍ਹਾਂ ਦੇ ਵਿੱਤ ਦੀ ਲੋੜ ਨਹੀਂ ਹੈ ਕਿਉਂਕਿ ਕਾਰਪੋਰੇਟ ਲੋਕਾਂ ਕੋਲ ਐਨਪੀਐਸ ਦੇ ਅਰਬਾਂ ਰੁਪਏ ਪਏ ਹਨ ਅਤੇ ਇਸ ਨਾਲ ਪੰਜਾਬ ਦੇ ਖ਼ਜ਼ਾਨੇ ਦੀ ਲੁੱਟ ਬੰਦ ਹੋ ਜਾਵੇਗੀ।
ਆਗੂਆਂ ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਧਰਨਿਆਂ ਵਿਚ ਜਾ ਕੇ ਪੈਨਸ਼ਨ ਬਹਾਲੀ ਦਾ ਵਾਅਦਾ ਕੀਤਾ ਸੀ । ਉਹਨਾਂ ਆਸ ਪ੍ਰਗਟਾਈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਲਦ ਦੀ ਮੁਲਾਜ਼ਮਾਂ ਦੀ ਚਿੰਤਾ ਦੂਰ ਕਰੇਗੀ। ਦੱਸ ਦੇਈਏ ਕਿ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦੀ ਪੈਨਸ਼ਨ ਬੰਦ ਕਰ ਦਿੱਤੀ ਗਈ ਸੀ, ਜਿਸ ਕਾਰਨ ਸੇਵਾਮੁਕਤ ਹੋ ਰਹੇ ਮੁਲਾਜ਼ਮਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।