
ਦੋ ਲੋਕ ਗੰਭੀਰ ਜ਼ਖ਼ਮੀ
ਤਰਨਤਾਰਨ: ਜ਼ਿਲਾ ਤਰਨਤਾਰਨ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਨੌਰੰਗਾਬਾਦ ਵਿਖੇ ਉਸ ਸਮੇਂ ਦਹਿਸ਼ਤ ਫੈਲ ਗਈ, ਜਦੋਂ ਪਸ਼ੂਆਂ ਨੂੰ ਪਾਉਣ ਵਾਲੀ ਫੀਡ ਬਣਾਉਣ ਲਈ ਬਣਾਈ ਬੇਸਮੈਂਟ ਵਿਚ ਲੈਵਲ ਚੈੱਕ ਕਰਨ ਗਏ 3 ਲੋਕਾਂ ਦੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦ ਕਿ 2 ਵਿਅਕਤੀ ਦੀ ਹਾਲਤ ਨਾਜ਼ੁਕ ਹੈ ਜਿਹਨਾਂ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ।
Death
ਜਾਣਕਾਰੀ ਅਨੁਸਾਰ ਕੱਲ੍ਹ ਸ਼ਾਮੀਂ ਮਜ਼ਦੂਰ ਦਿਲਬਾਗ ਸਿੰਘ ਵਾਸੀ ਢੋਟੀਆਂ ਗੁੜ ਦੇ ਸੀਰੇ ਦਾ ਲੈਵਲ ਚੈੱਕ ਕਰਨ ਲਈ ਬੇਸਮੈਂਟ ਵਿਚ ਗਿਆ, ਜਿੱਥੇ ਉਸ ਨੂੰ ਜ਼ਹਿਰੀਲੀ ਗੈਸ ਚੜ੍ਹ ਗਈ ਅਤੇ ਦਿਲਬਾਗ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
Death
ਇਸ ਦਾ ਪਤਾ ਲੱਗਣ 'ਤੇ ਜਦੋਂ ਦਿਲਬਾਗ ਸਿੰਘ (45) ਪੁੱਤਰ ਧੀਰਾ ਸਿੰਘ ਵਾਸੀ ਮੱਲਮੋਹਰੀ ਬੇਸਮੈਂਟ 'ਚ ਗਿਆ ਤਾਂ ਉਸ ਦੀ ਵੀ ਗੈਸ ਚੜ੍ਹਨ ਨਾਲ ਮੌਤ ਹੋ ਗਈ, ਜਦ ਕਿ ਇਨ੍ਹਾਂ ਨੂੰ ਬਚਾਉਣ ਗਿਆ ਹਰਭਜਨ ਸਿੰਘ (55) ਵੀ ਗੈਸ ਚੜ੍ਹਨ ਨਾਲ ਮੌਤ ਦੇ ਮੂੰਹ ਵੱਲ ਚਲਾ ਗਿਆ। ਇਸ ਘਟਨਾ ਵਿਚ ਤਿੰਨ ਲੋਕਾਂ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਦੋ ਲੋਕ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜਿਹਨਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
death