ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ
Published : Mar 24, 2022, 12:23 am IST
Updated : Mar 24, 2022, 12:23 am IST
SHARE ARTICLE
image
image

ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਵਲੋਂ ਪੰਜਾਬ ਨੂੰ ਭਿ੍ਸ਼ਟਾਚਾਰ ਮੁਕਤ ਸੂਬਾ ਬਣਾਉਣ ਦਾ ਅਹਿਦ

ਮੁੱਖ ਮੰਤਰੀ ਨੇ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ 9501200200 ਜਾਰੀ ਕੀਤਾ

ਫ਼ਿਰੋਜ਼ਪੁਰ, 23 ਮਾਰਚ (ਪ੍ਰੇਮ ਨਾਥ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭਿ੍ਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ  ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਅੱਜ ਮਹਾਨ ਸ਼ਹੀਦਾਂ ਦੀ ਪਵਿੱਤਰ ਧਰਤੀ ਹੁਸੈਨੀਵਾਲਾ ਤੋਂ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇਕ ਮਹੀਨੇ ਵਿਚ ਰਿਸ਼ਵਤਖੋਰੀ ਨੂੰ  ਮੁਕੰਮਲ ਰੂਪ ਵਿਚ ਨੱਥ ਪਾਉਣ ਦਾ ਅਹਿਦ ਲਿਆ |
ਅੱਜ ਇਥੇ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ  ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ |
ਮੁੱਖ ਮੰਤਰੀ ਨੇ ਕਿਹਾ, ''ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ  ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਉ ਜਾਂ ਆਡੀਉ ਬਣਾ ਕੇ ਭਿ੍ਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ  ਕਿਸੇ ਵੀ ਸੂਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ |'' ਮੁੱਖ ਮੰਤਰੀ ਨੇ ਕਿਹਾ, ''ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿਚੋਂ ਭਿ੍ਸ਼ਟਾਚਾਰ ਦੀ ਅਲਾਮਤ ਨੂੰ  ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ
ਦਿਹਾੜੇ ਮੌਕੇ ਮੈਂ ਭਿ੍ਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿਚ ਸ਼ਹੀਦਾਂ ਨੂੰ  ਸੱਚੀ ਸ਼ਰਧਾਂਜਲੀ ਹੋਵੇਗੀ |''
ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਵਲੋਂ ਆਜ਼ਾਦ ਭਾਰਤ ਦੇ ਸੰਜੋਏ ਹੋਏ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ ਅਤੇ ਅਸੀਂ ਲੋਕਾਂ ਨਾਲ ਸਾਫ਼-ਸੁਥਰਾ ਤੇ ਇਮਾਨਦਾਰ ਸ਼ਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ  ਹਰ ਹਾਲ ਵਿਚ ਪੂਰਾ ਕਰਾਂਗੇ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ  ਘਰ-ਘਰ ਪਹੁੰਚਾਏਗੀ | ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ  ਸਰਕਾਰੀ ਨੌਕਰੀਆਂ ਦੇਣ, ਕੱਚੇ ਮੁਲਾਜ਼ਮਾਂ ਨੂੰ  ਪੱਕੇ ਕਰਨ ਦੀ ਪ੍ਰਕਿਰਿਆ ਨੂੰ  ਅਮਲੀ ਰੂਪ ਦੇਣ ਸਮੇਤ ਲੋਕਾਂ ਦੇ ਹਿੱਤ ਵਿੱਚ ਹੋਰ ਵੀ ਕਈ ਫ਼ੈਸਲੇ ਲਏ ਜਾ ਰਹੇ ਹਨ |
ਸ਼ਹੀਦਾਂ ਨੂੰ  ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿਚ ਅਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ''ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ 'ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ | ਅੱਜ ਉਨ੍ਹਾਂ ਦੀ ਸੁਪਨਿਆਂ ਦੀ ਆਜ਼ਾਦੀ ਨੂੰ  ਘਰ-ਘਰ ਪਹੁੰਚਾਉਣ ਦੀ ਲੋੜ ਹੈ | ਇਹੋ ਅਰਦਾਸ ਹੈ ਕਿ ਸ਼ਹੀਦਾਂ ਦੀ ਆਤਮਾ ਅਤੇ ਪਰਮਾਤਮਾ ਸਾਨੂੰ ਸਮੱਤ ਅਤੇ ਬਲ ਬਖਸ਼ੇ |''
ਮੁੱਖ ਮੰਤਰੀ ਨੇ ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਤੋਂ ਇਲਾਵਾ ਰਾਜ ਮਾਤਾ ਵਿਦਿਆਵਤੀ ਅਤੇ ਬੀ.ਕੇ. ਦੱਤ ਆਦਿ ਸ਼ਹੀਦਾਂ ਦੀਆਂ ਸਮਾਧਾਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ, ਫ਼ਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ, ਗੁਰੂਹਰਸਹਾਏ ਤੋਂ ਵਿਧਾਇਕ ਫ਼ੌਜਾ ਸਿੰਘ ਤੋਂ ਇਲਾਵਾ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐੱਸਐੱਸਪੀ ਨਰਿੰਦਰ ਭਾਰਗਵ ਵੀ ਹਾਜ਼ਰ ਸਨ |
ਫੋਟੋ ਫਾਈਲ: 23 ਐੱਫਜੈੱਡਆਰ 05
ਕੈਪਸ਼ਨ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿਚ ਸ਼ਹੀਦੀ ਸਥੱਲ 'ਤੇ ਨਤਮਸਤਕ ਹੁੰਦੇ ਹੋਏ |

 

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement