GNDU ਦੀ ਵਿਦਿਆਰਥਣ ਨਾਲ ਛੇੜਛਾੜ ਤੋਂ ਬਾਅਦ ਭੜਕੇ ਵਿਦਿਆਰਥੀ, ਕੀਤਾ ਰੋਸ ਪ੍ਰਦਰਸ਼ਨ
Published : Mar 24, 2022, 3:31 pm IST
Updated : Mar 24, 2022, 3:31 pm IST
SHARE ARTICLE
Photo
Photo

ਰੋਕਣ ਗਏ ਵਿਦਿਆਰਥੀਆਂ ’ਤੇ ਕੀਤਾ ਜਾਨਲੇਵਾ ਹਮਲਾ

 

ਅੰਮ੍ਰਿਤਸਰ - ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਅ ਵਿਭਾਗ ਨੇੜੇ ਹੋਸਟਲ ਜਾ ਰਹੀ ਵਿਦਿਆਰਥਣ ਨਾਲ ਛੇੜਛਾੜ ਕਰ ਰਹੇ ਨੌਜਵਾਨ ਨੇ ਕੈਂਪਸ ਦੇ 5 ਵਿਦਿਆਰਥੀਆਂ ’ਤੇ ਜਾਨਲੇਵਾ ਹਮਲਾ ਕਰ ਦਿੱਤਾ। ਹਮਲੇ ਵਿਚ ਵਿਦਿਆਰਥੀ ਜ਼ਖ਼ਮੀ ਹੋ ਗਏ। ਜਦੋਂ ਤੱਕ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀ ਹਮਲਾਵਰ ਨੂੰ ਫੜ ਪਾਉਂਦੇ ਉਦੋਂ ਨੂੰ ਉਹ ਮੌਕੇ ਤੋਂ ਫ਼ਰਾਰ ਹੋ ਗਿਆ।

 

Rape Rape

ਜ਼ਖ਼ਮੀ ਹੋਏ ਵਿਦਿਆਰਥੀਆਂ ਨੂੰ ਇਲਾਜ ਲਈ ਸਥਾਨਕ ਇੱਕ ਨਿੱਜੀ ਹਸਪਤਾਲ ’ਚ ਭਰਤੀ ਕਰਵਾਇਆ ਗਿਆ। 2 ਵਿਦਿਆਰਥੀਆਂ ਨੂੰ ਤਾਂ ਦੇਰ ਰਾਤ ਇਲਾਜ ਤੋਂ ਬਾਅਦ ਘਰ ਭੇਜ ਦਿੱਤਾ ਗਿਆ, ਜਦਕਿ 3 ਦਾ ਇਲਾਜ ਚੱਲ ਰਿਹਾ ਹੈ। ਥਾਣਾ ਕੰਟੋਨਮੈਂਟ ਦੀ ਪੁਲਿਸ ਨੇ ਅਣਪਛਾਤੇ ਹਮਲਾਵਰ ਵਿਰੁੱਧ ਹੱਤਿਆ ਦੀ ਕੋਸ਼ਿਸ਼ ਦਾ ਕੇਸ ਦਰਜ ਕਰ ਲਿਆ ਹੈ।

INJUREDINJURED

ਜ਼ਖ਼ਮੀਆਂ ਵਿਚ ਜਤਿਨ ਕੁਮਾਰ, ਕੁਨਾਲ ਅਤੇ ਦੀਪਾਂਸ਼ ਤੋਂ ਇਲਾਵਾ 2 ਹੋਰ ਵਿਦਿਆਰਥੀ ਸਨ। ਘਟਨਾ ਤੋਂ ਬਾਅਦ ਦੇਰ ਰਾਤ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਨੇ ਹਮਲਾਵਰ ਨੌਜਵਾਨ ਨੂੰ ਲੱਭਣ ਲਈ ਸਰਚ ਅਭਿਆਨ ਚਲਾਇਆ ਪਰ ਕੁਝ ਹੱਥ ਨਹੀਂ ਲੱਗਾ।

ਜ਼ਖ਼ਮੀ ਕੀਤੇ ਗਏ 5 ਵਿਦਿਆਰਥੀਆਂ ਅਤੇ ਵਿਦਿਆਰਥਣ ਨਾਲ ਹੋਈ ਛੇੜਛਾੜ ਦੇ ਮਾਮਲੇ ਵਿਚ ਯੂਨੀਵਰਸਿਟੀ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਯੂਨੀਵਰਸਿਟੀ ਮੈਨੇਜਮੈਂਟ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਕਈ ਸਵਾਲ ਖੜ੍ਹੇ ਕੀਤੇ ਗਏ। ਵਿੱਦਿਆਰਥੀਆਂ ਵਲੋਂ ਇਹ ਮੰਗ ਕੀਤੀ ਗਈ ਕਿ ਦੇਰ ਰਾਤ ਹੋਈ ਘਟਨਾ ’ਤੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜਲਦ ਤੋਂ ਜਲਦ ਹਮਲਾਵਰ ਦੀ ਪਛਾਣ ਕਰਨ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement