ਪੰਜਾਬ ਕਾਂਗਰਸ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ, ਸੋਨੀਆ ਗਾਂਧੀ ਨੇ ਬੁਲਾਈ ਮੀਟਿੰਗ 
Published : Mar 24, 2022, 11:19 am IST
Updated : Mar 24, 2022, 11:19 am IST
SHARE ARTICLE
Navjot sidhu, Sonia Gandhi
Navjot sidhu, Sonia Gandhi

16 ਮਾਰਚ ਨੂੰ ਨਵਜੋਤ ਸਿੱਧੂ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਦਿੱਤਾ ਸੀ ਅਸਤੀਫ਼ਾ

 

ਚੰਡੀਗੜ੍ਹ - ਪੰਜਾਬ ਵਿਚ ਇਸ ਮਹੀਨੇ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਜਾਵੇਗਾ। ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਜਿਸ ਤੋਂ ਬਾਅਦ ਸੋਨੀਆ ਗਾਂਧੀ ਨੇ ਨਵਜੋਤ ਸਿੱਧੂ ਦਾ ਅਸਤੀਫ਼ਾ ਮੰਗਿਆ ਤੇ ਉਸ ਤੋਂ ਅਗਲੇ ਹੀ ਦਿਨ ਨਵਜੋਤ ਸਿੱਧੂ ਨੇ ਵੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਹੁਣ ਸ਼ਨੀਵਾਰ ਨੂੰ ਦਿੱਲੀ 'ਚ ਕਾਂਗਰਸ ਦੀ ਬੈਠਕ ਹੋਣ ਜਾ ਰਹੀ ਹੈ। ਜਿਸ ਵਿਚ ਸਾਰੇ ਜਨਰਲ ਸਕੱਤਰਾਂ ਅਤੇ ਇੰਚਾਰਜਾਂ ਨੂੰ ਬੁਲਾਇਆ ਗਿਆ ਹੈ। ਇਸ ਬੈਠਕ 'ਚ ਸੋਨੀਆ ਗਾਂਧੀ ਗੈਰ-ਹਾਜ਼ਰ ਰਹਿਣਗੇ ਅਤੇ ਇਹ ਮੀਟਿੰਗ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੀ ਅਗਵਾਈ ਵਿਚ ਹੋਵੇਗੀ ਤੇ ਪ੍ਰਿਅੰਕਾ ਗਾਂਧੀ ਵੀ ਮੀਟਿੰਗ ਵਿਚ ਮੌਜੂਦ ਰਹਿਣਗੇ।

Navjot Sidhu Navjot Sidhu

ਕਿਆਸਰਾਈਆਂ ਇਹ ਵੀ ਲਗਾਈਆਂ ਜਾ ਰਹੀ ਹਨ ਕਿ ਜੇ ਪ੍ਰਿਯੰਕਾ ਗਾਂਧੀ ਨੇ ਕਿਹਾ ਤਾਂ ਸਿੱਧੂ ਨੂੰ ਫਿਰ ਤੋਂ ਪਹਿਲ ਦਿੱਤੀ ਜਾ ਸਕਦੀ ਹੈ। ਉਧਰ, ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ, ਕਾਦੀਆਂ ਤੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਅਤੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ ਅਤੇ ਗਿੱਦੜਬਾਹਾ ਤੋਂ ਅਮਰਿੰਦਰ ਰਾਜਾ ਵੜਿੰਗ ਵੀ ਇਸ ਅਹੁਦੇ ਲਈ ਦਾਅਵੇਦਾਰ ਹਨ। ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ 'ਤੇ ਵੀ ਇਸ ਦੌੜ ਵਿਚ ਹਨ। 

file photo

ਪੰਜਾਬ ਵਿਚ ਕਾਂਗਰਸ ਦੀ ਹਾਰ ਦੀ ਜ਼ਿੰਮੇਵਾਰੀ ਅਜੇ ਤੱਕ ਕਿਸੇ ਨੇ ਨਹੀਂ ਲਈ ਹੈ। ਸਿੱਧੂ ਦਾ ਤਰਕ ਹੈ ਕਿ ਇਹ ਚੋਣ ਉਨ੍ਹਾਂ ਦੀ ਨਹੀਂ, ਚਰਨਜੀਤ ਚੰਨੀ ਦੀ ਅਗਵਾਈ ਹੇਠ ਲੜੀ ਗਈ ਸੀ। ਸੋਨੀਆ ਗਾਂਧੀ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿੱਚ ਉਨ੍ਹਾਂ ਨੇ ਸਿਰਫ਼ ਸੋਨੀਆ ਗਾਂਧੀ ਦੀ ਇੱਛਾ ਦਾ ਹਵਾਲਾ ਦਿੱਤਾ ਸੀ। ਹਾਲਾਂਕਿ, ਸਿੱਧੂ ਵੀ ਅੰਮ੍ਰਿਤਸਰ ਪੂਰਬੀ ਸੀਟ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਜੀਵਨਜੋਤ ਕੌਰ ਤੋਂ ਹਾਰ ਗਏ ਸਨ। 

CM ChanniCM Channi

5 ਸਾਲਾਂ 'ਚ 2 ਮੁੱਖ ਮੰਤਰੀ ਦੇਣ ਦੇ ਬਾਵਜੂਦ ਕਾਂਗਰਸ ਪੰਜਾਬ 'ਚ 18 ਸੀਟਾਂ 'ਤੇ ਸਿਮਟ ਗਈ। 2017 ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਨੇ 77 ਸੀਟਾਂ ਜਿੱਤੀਆਂ ਸਨ। ਇਸ ਵਾਰ ਚੋਣ ਦਲਿਤ ਚਿਹਰੇ ਸੀਐਮ ਚਰਨਜੀਤ ਚੰਨੀ ਦੀ ਅਗਵਾਈ ਵਿਚ ਲੜੀ ਗਈ ਤੇ ਚਰਨਜੀਤ ਚੰਨੀ ਖ਼ੁਦ ਦੋਨੋਂ ਸੀਟਾਂ ਭਦੌੜ ਤੇ ਚਮਕੌਰ ਸਾਹਿਬ ਤੋਂ ਹਾਰ ਗਏ। 

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement