ਚੋਣਾਂ 'ਚ ਹਾਰ 'ਤੇ ਘੋਖ ਕਰਨ ਲਈ ਸੁਖਬੀਰ ਬਾਦਲ ਨੇ 12 ਮੈਂਬਰੀ ਕਮੇਟੀ ਦਾ ਕੀਤਾ ਗਠਨ
Published : Mar 24, 2022, 4:08 pm IST
Updated : Mar 24, 2022, 4:08 pm IST
SHARE ARTICLE
Sukhbir Badal
Sukhbir Badal

ਸ਼੍ਰੋਮਣੀ ਅਕਾਲੀ ਦਲ ਵਿੱਚ ਵੱਡੀਆਂ ਤਬਦੀਲੀਆਂ ਕਰਨ ਦੀ ਤਿਆਰੀ

 

 

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ’ਚ ਹੋਈ ਹਾਰ ਦੇ ਕਾਰਨ ਲੱਭਣ ਲਈ ਇਕ 12 ਮੈਂਬਰੀ ਕਮੇਟੀ ਬਣਾਈ। ਇਹ ਹਾਈ ਲੈਵਲ ਕਮੇਟੀ ਪਾਰਟੀ ਦੀ ਹਾਰ ਦੇ ਕਾਰਨਾਂ ਦੀ ਪੜਤਾਲ ਕਰਨ ਤੋਂ ਬਾਅਦ ਆਪਣੀ ਰਿਪੋਰਟ ਕੋਰ ਕਮੇਟੀ ਨੂੰ ਸੌਂਪੇਗੀ। ਕਮੇਟੀ ਵੱਲੋਂ ਸੌਂਪੀ ਗਈ ਰਿਪੋਰਟ ਤੋਂ ਬਾਅਦ ਪਾਰਟੀ ’ਚ ਵੱਡੇ ਪੱਧਰ ’ਤੇ ਬਦਲਾਅ ਕੀਤੇ ਜਾਣਗੇ ਤਾਂ ਜੋ ਪਾਰਟੀ ਨੂੰ ਮੁੜ ਤੋਂ ਮਜ਼ਬੂਤ ਕੀਤਾ ਜਾ ਸਕੇ। 

 

Sukhbir Singh BadalSukhbir Singh Badal

 

ਕਮੇਟੀ ਵਿੱਚ ਜਿਹਨਾਂ ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ ਉਹਨਾਂ ਵਿੱਚ ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਹੀਰਾ ਸਿੰਘ ਗਾਬੜੀਆ, ਗੁਲਜਾਰ ਸਿੰਘ ਰਾਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਜਨਮੇਜਾ ਸਿੰਘ ਸੇਖੋਂ ਅਤੇ ਸੁਰਜੀਤ ਸਿੰਘ ਰੱਖੜਾ ਦੇ ਨਾਮ ਸ਼ਾਮਲ ਹਨ।

Sukhbir Singh BadalSukhbir Singh Badal

ਵਧੇਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਪਹਿਲਾਂ ਕੋਰ ਕਮੇਟੀ ਵਿੱਚ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ, ਫਿਰ ਜ਼ਿਲ੍ਹਾ ਜਥੇਦਾਰ ਸਹਿਬਾਨ, ਪਾਰਟੀ ਦੇ ਸਾਰੇ ਉਮੀਦਵਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ, ਯੂਥ ਵਿੰਗ ਅਤੇ ਐਸ.ਓ.ਆਈ ਦੇ ਅਹੁਦੇਦਾਰਾਂ ਆਦਿ ਨਾਲ ਵਿਸਥਾਰ ਨਾਲ ਮੀਟਿੰਗਾਂ ਕੀਤੀਆਂ ਗਈਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement