ਕੋਰੋਨਾ ਕਾਰਨ ਹੋਈਆਂ ਮੌਤਾਂ ਦੇ ਮੁਆਵਜ਼ੇ 'ਤੇ SC ਦਾ ਵੱਡਾ ਫੈਸਲਾ, ਹੁਣ ਕੇਂਦਰ ਸਰਕਾਰ ਕਰੇਗੀ ਇਹ ਕਾਰਵਾਈ
Published : Mar 24, 2022, 4:01 pm IST
Updated : Mar 24, 2022, 4:08 pm IST
SHARE ARTICLE
Fake death due to corona: Supreme Court orders investigation on false claims of compensation
Fake death due to corona: Supreme Court orders investigation on false claims of compensation

28 ਮਾਰਚ ਤੋਂ ਬਾਅਦ ਮੁਆਵਜ਼ੇ ਲਈ ਦਾਅਵਾ ਦਾਖਲ ਹੋਵੇਗਾ

 

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਮੁਆਵਜ਼ਾ ਦੇਣ ਦੀ ਗੱਲ ਕਹੀ ਗਈ ਸੀ। ਜਿਸ ਤੋਂ ਬਾਅਦ ਲੋਕਾਂ ਨੂੰ ਮੁਆਵਜ਼ਾ ਮਿਲਣ ਲੱਗ ਵੀ ਗਿਆ ਸੀ ਪਰ ਫਿਰ ਕਈ ਲੋਕ ਝੂਠੇ ਦਾਅਵੇ ਕਰਨ ਲੱਗ ਪਏ ਜਿਸ ਕਰ ਕੇ ਇਸ ਪ੍ਰਕਿਰਿਆ ਵਿਚ ਰੁਕਾਵਟ ਆ ਗਈ ਸੀ। ਅਜਿਹੇ ਮਾਮਲਿਆਂ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਵੱਡਾ ਫੈਸਲਾ ਲਿਆ ਹੈ।

file photo

ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕੋਰੋਨਾ ਨਾਲ ਹੋਈ ਮੌਤ ਦਾ ਮੁਆਵਜ਼ਾ ਲੈਣ ਲਈ ਦਾਇਰ ਕੀਤੇ ਜਾ ਰਹੇ ਝੂਠੇ ਦਾਅਵਿਆਂ ਦੇ ਦੋਸ਼ਾਂ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਸ ਦੇ ਤਹਿਤ ਆਂਧਰਾ ਪ੍ਰਦੇਸ਼, ਗੁਜਰਾਤ, ਮਹਾਰਾਸ਼ਟਰ ਅਤੇ ਕੇਰਲ ਵਿਚ ਦਾਇਰ ਕੀਤੇ ਗਏ 5% ਦਾਅਵਿਆਂ ਦੀ ਸਮੀਖਿਆ ਕੀਤੀ ਜਾਵੇਗੀ।

CoronavirusCoronavirus

ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੋਰੋਨਾ ਕਾਰਨ ਹੋਈ ਮੌਤ 'ਤੇ ਮੁਆਵਜ਼ੇ ਦਾ ਦਾਅਵਾ ਕਰਨ ਲਈ 28 ਮਾਰਚ ਤੱਕ 60 ਦਿਨ ਦਾ ਸਮਾਂ ਤੈਅ ਕੀਤਾ ਹੈ। ਭਵਿੱਖ ਵਿਚ ਹੋਈ ਮੌਤ ਦਾ ਮੁਆਵਜ਼ਾ ਲੈਣ ਲਈ ਵੀ 90 ਦਿਨਾਂ ਦੇ ਅੰਦਰ ਦਾਅਵਾ ਕਰਨਾ ਹੋਵੇਗਾ। ਸੁਪਰੀਮ ਕੋਰਟ ਦੀ ਇਜਾਜ਼ਤ ਤੋਂ ਬਾਅਦ ਕੇਂਦਰ ਸਰਕਾਰ 4 ਰਾਜਾਂ ਵਿਚ 5% ਮੁਆਵਜ਼ੇ ਦੇ ਦਾਅਵਿਆਂ ਦੀ ਪੁਸ਼ਟੀ ਕਰ ਸਕਦੀ ਹੈ। ਇਹਨਾਂ ਦਾਅਵਿਆਂ ਦੀ ਸੰਖਿਆ ਅਤੇ ਦਰਜ ਕੀਤੀਆਂ ਗਈਆਂ ਮੌਤਾਂ ਦੇ ਵਿਚਕਾਰ ਕਾਫ਼ੀ ਅੰਤਰ ਹੈ। ਅਜਿਹੇ 'ਚ ਸੁਪਰੀਮ ਕੋਰਟ ਨੇ ਕੇਂਦਰ ਨੂੰ ਕੋਰੋਨਾ ਦੇ ਮੁਆਵਜ਼ੇ ਲਈ ਝੂਠੇ ਦਾਅਵਿਆਂ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ।

SHARE ARTICLE

ਏਜੰਸੀ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement