ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਗੁਰਦਾਸਪੁਰ ਦੇ ਕਿਸਾਨ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਸ਼ਾਸਨ ਵਿਚਕਾਰ ਤਣਾਅ
Published : Mar 24, 2022, 12:23 am IST
Updated : Mar 24, 2022, 12:23 am IST
SHARE ARTICLE
image
image

ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਗੁਰਦਾਸਪੁਰ ਦੇ ਕਿਸਾਨ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਸ਼ਾਸਨ ਵਿਚਕਾਰ ਤਣਾਅ

ਗੁਰਦਾਸਪੁਰ, 23 ਮਾਰਚ (ਪਪ) : ਵਿਧਾਨ ਸਭਾ ਹਲਕਾ ਕਾਹਨੂੰਵਾਨ ਦੀਨਾਨਗਰ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਕੱੁਝ ਪਿੰਡਾਂ ਤੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਕੁੱਝ ਪਿੰਡਾਂ ਨਾਲ ਲਗਦੇ ਦਰਿਆ ਬਿਆਸ ਕੋਲ ਜੰਗਲਾਤ ਵਿਭਾਗ ਦੀ ਜ਼ਮੀਨ ਦੇ ਕਬਜ਼ੇ ਨੂੰ ਲੈ ਕੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਕਿਸਾਨਾਂ ਅਤੇ ਹੁਸ਼ਿਆਰਪੁਰ ਦੇ ਪ੍ਰਸ਼ਾਸਨ ਵਿਚ ਤਣਾਅ ਵਾਲੀ ਸਥਿਤੀ ਬਣ ਗਈ। ਅੱਜ ਪਿੰਡ ਜਗਤਪੁਰ ਥਾਣਾ ਪੁਰਾਣਾਸ਼ਾਲਾ ਨੇੜੇ ਵੱਡੀ ਗਿਣਤੀ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ’ਚ ਕਿਸਾਨ ਅਤੇ ਉਨ੍ਹਾਂ ਦੇ ਪਰਵਾਰ ਇਕੱਠੇ ਹੋ ਗਏ। ਇਨ੍ਹਾਂ ਕਿਸਾਨਾਂ ਵਲੋਂ ਅਪਣੇ ਟਰੈਕਟਰਾਂ ਨਾਲ ਕਥਿਤ ਤੌਰ ’ਤੇ ਕੱੁਝ ਖੇਤ ਵਾਹੇ ਜਾ ਰਹੇ ਸਨ।
ਇਸ ਦੌਰਾਨ ਥਾਣਾ ਮੁਕੇਰੀਆਂ ਦੀ ਪੁਲਿਸ ਐਸ.ਐਚ.ਓ. ਹਰਜਿੰਦਰ ਸਿੰਘ ਦੀ ਅਗਵਾਈ ਵਿਚ ਵੀ ਉਥੇ ਪਹੁੰਚੀ। ਇਸ ਮੌਕੇ ਵੇਖਿਆ ਗਿਆ ਕਿ ਵੱਡੀ ਗਿਣਤੀ ’ਚ ਕਿਸਾਨ ਟਰੈਕਟਰਾਂ ਨਾਲ ਜ਼ਮੀਨ ਵਾਹ ਰਹੇ ਸਨ। ਇਸ ਤੋਂ ਇਲਾਵਾ ਜੰਗਲ ਦੇ ਵੱਡੇ ਰਕਬੇ ਵਿਚ ਅੱਗ ਵੀ ਲੱਗੀ ਹੋਈ ਸੀ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕੱੁਝ ਟਰੈਕਟਰ ਚਾਲਕਾਂ ਨੂੰ ਤਿੱਤਰ-ਬਿੱਤਰ ਕਰਨ ਦੀ ਵੀ ਕੋਸ਼ਿਸ਼ ਕੀਤੀ। ਪੁਲਿਸ ਦੇ ਇਸ ਐਕਸ਼ਨ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਗੁਰਪ੍ਰਤਾਪ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੀ ਪੁਲਿਸ ਨਾਲ ਬਹਿਸ ਵੇਖਣ ਨੂੰ ਮਿਲੀ।
ਇਸ ਮੌਕੇ ਉਕਤ ਕਿਸਾਨਾਂ ਨੇ ਦਸਿਆ ਕਿ ਦਰਿਆ ਬਿਆਸ ਨਾਲ ਲਗਦੇ ਪਿੰਡ ਮਹਿਤਾਬਪੁਰ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਜਗਤਪੁਰ ਅਤੇ ਹੋਰ ਨੇੜਲੇ 6 ਪਿੰਡਾਂ ਦੇ ਕਿਸਾਨਾਂ ਦਾ ਦੇਸ਼ ਦੀ ਵੰਡ ਤੋਂ ਜ਼ਮੀਨ ’ਤੇ ਕਬਜ਼ਾ ਸੀ। ਸਾਲ 2018 ਵਿਚ ਪੰਜਾਬ ਸਰਕਾਰ ਦੇ ਤਤਕਾਲੀ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਅਗਵਾਈ ’ਚ ਜੰਗਲਾਤ ਵਿਭਾਗ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਇਸ ਜ਼ਮੀਨ ’ਤੇ ਕਬਜ਼ਾ ਕਰ ਕੇ ਰੁੱਖ ਲਗਾ ਦਿਤੇ ਗਏ। ਇਸ ਮੌਕੇ ਪੀੜਤ ਕਿਸਾਨ ਨਿਰਮਲ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੇ ਦਸਿਆ ਕਿ ਇਸ ਜ਼ਮੀਨ ’ਤੇ ਲਗਭਗ 30 ਤੋਂ ਵੱਧ ਪਰਿਵਾਰਾਂ ਦਾ ਕਬਜ਼ਾ ਹੈ। ਇਨ੍ਹਾਂ ਪਰਿਵਾਰਾਂ ਕੋਲ 2 ਤੋਂ 5 ਏਕੜ ਤਕ ਜ਼ਮੀਨ ਸਰਕਾਰ ਨੇ ਖੋਹ ਲਈ ਸੀ। ਇਸ ਕਰ ਕੇ ਇਹ ਪਰਵਾਰ ਭੁੱਖੇ ਮਰਨ ਦੀ ਨੌਬਤ ਤਕ ਜਾ ਪਹੁੰਚੇ ਹਨ।
ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀ ਹਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਲ 2018 ਤੋਂ ਲਗਭਗ 200 ਏਕੜ ਰਕਬੇ ਤੋਂ ਵੱਧ ਜ਼ਮੀਨ ’ਤੇ ਜੰਗਲਾਤ ਵਿਭਾਗ ਨੇ ਰੁੱਖ ਲਗਾਏ ਹੋਏ ਹਨ ਪਰ ਹੁਣ ਕੁੱਝ ਲੋਕਾਂ ਵਲੋਂ ਇਨ੍ਹਾਂ ਰੁੱਖਾਂ ਨੂੰ ਉਜਾੜਦਿਆਂ ਇਸ ਜ਼ਮੀਨ ’ਤੇ ਕਬਜ਼ਾ ਕੀਤਾ ਜਾ ਰਿਹਾ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਰੁੱਖਾਂ ਨੂੰ ਅੱਗ ਦੇ ਹਵਾਲੇ ਵੀ ਕਰ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵੀ ਲੋਕਾਂ ਨੇ ਕਾਨੂੰਨ ਹੱਥ ਵਿਚ ਲਿਆ ਹੈ, ਉਨ੍ਹਾਂ ਵਿਰੁਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਫ਼ੋਟੋ : ਗੁਰਦਾਸਪੁਰ ਕਿਸਾਨ 1, 2
 

SHARE ARTICLE

ਏਜੰਸੀ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement