 
          	ਮੁੱਖ ਮੰਤਰੀ ਨੇ ਚੋਹਲਾ ਸਾਹਿਬ ਵਿਖੇ ਵਾਪਰੀ ਦੁਰਘਟਨਾ ਵਿਚ ਹੋਈਆਂ ਦੋ ਮੌਤਾਂ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ
ਚੰਡੀਗੜ੍ਹ, 23 ਮਾਰਚ (ਸਸਸ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇਕ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ। ਇਹ ਪ੍ਰਗਟਾਵਾ ਕਰਦਿਆਂ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਤੁਰਤ ਮੌਕੇ ’ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿਤੇ ਹਨ। ਮੁੱਖ ਮੰਤਰੀ ਨੇ ਮਿ੍ਰਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖ਼ਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ। ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ’ਤੇ ਅਫਸੋਸ ਜਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪ੍ਰਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
 
                     
                
 
	                     
	                     
	                     
	                     
     
     
     
     
                     
                     
                     
                     
                    