
ਸ਼ਾਹਬਾਦ ਦੀ ਰਹਿਣ ਵਾਲੀ ਬਲਜੀਤ ਕੌਰ ਨੇ 19 ਮਾਰਚ ਨੂੰ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨੂੰ ਆਪਣੇ ਘਰ ਪਨਾਹ ਦਿੱਤੀ ਸੀ।
ਜਲੰਧਰ- ਅੰਮ੍ਰਿਤਪਾਲ ਅਤੇ ਉਸ ਦੇ ਕਰੀਬੀ ਦੋਸਤ ਪਪਲਪ੍ਰੀਤ ਦੀ ਮਦਦ ਕਰਨ ਵਾਲੀ ਮਹਿਲਾ ਬਲਜੀਤ ਕੌਰ ਨੂੰ ਅੱਜ ਭਾਰੀ ਸੁਰੱਖਿਆ ਵਿਚਕਾਰ ਨਕੋਦਰ ਅਦਾਲਤ 'ਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਵੱਲੋਂ ਮਹਿਲਾ ਨੂੰ 3 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਲਜੀਤ ਕੌਰ ਨੂੰ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨੂੰ ਘਰ 'ਚ ਪਨਾਹ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਸ਼ਾਹਬਾਦ ਦੀ ਰਹਿਣ ਵਾਲੀ ਬਲਜੀਤ ਕੌਰ ਨੇ 19 ਮਾਰਚ ਨੂੰ ਅੰਮ੍ਰਿਤਪਾਲ ਅਤੇ ਪਪਲਪ੍ਰੀਤ ਨੂੰ ਆਪਣੇ ਘਰ ਪਨਾਹ ਦਿੱਤੀ ਸੀ। ਜਿਸ ਦੇ ਤਹਿਤ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ 'ਚ ਪੇਸ਼ ਕੀਤਾ ਹੈ। ਜਿਥੇ ਅਦਾਲਤ ਨੇ ਉਕਤ ਔਰਤ ਨੂੰ ਪੁਲਸ ਵੱਲੋਂ 3 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਉਸ ਤੋਂ ਪੁੱਛਗਿੱਛ ਕੀਤੀ ਜਾ ਸਕੇ। ਉਮੀਦ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਖੁਲਾਸੇ ਹੋ ਸਕਦੇ ਹਨ।