CM ਨੇ ਮੀਂਹ ਕਾਰਨ ਹੋਏ ਫ਼ਸਲਾਂ ਤੇ ਘਰਾਂ ਦੇ ਨੁਕਸਾਨ ਦੀ ਸਪੈਸ਼ਲ ਗਿਰਦਾਵਰੀ ਦੇ ਦਿੱਤੇ ਹੁਕਮ
Published : Mar 24, 2023, 9:13 pm IST
Updated : Mar 24, 2023, 9:24 pm IST
SHARE ARTICLE
Bhagwant Mann
Bhagwant Mann

ਫ਼ਸਲਾਂ, ਬਾਗਾਂ ਤੇ ਘਰਾਂ ਦੇ ਨੁਕਸਾਨ ਦਾ ਲਿਆ ਜਾਵੇਗਾ ਜਾਇਜ਼ਾ

ਚੰਡੀਗੜ੍ਹ -  ਸੂਬੇ ਭਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮੌਸਮੀ ਬਰਸਾਤ ਕਾਰਨ ਫਸਲਾਂ, ਬਾਗਾਂ ਅਤੇ ਘਰਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ (ਮਾਲ) ਨੂੰ ਹਦਾਇਤ ਕੀਤੀ ਹੈ ਕਿ ਉਹ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਬਾਰਸ਼ਾਂ ਨਾਲ ਪ੍ਰਭਾਵਿਤ ਖੇਤਰਾਂ ਵਿੱਚ ਤੁਰੰਤ ਗਿਰਦਾਵਰੀ ਕਰਨ ਲਈ ਵਿਸਤ੍ਰਿਤ ਹਦਾਇਤਾਂ ਜਾਰੀ ਕਰਨ ਤਾਂ ਜੋ ਫ਼ਸਲਾਂ, ਬਾਗਾਂ ਅਤੇ ਘਰਾਂ ਨੂੰ ਹੋਏ ਨੁਕਸਾਨ ਦਾ ਪਹਿਲ ਦੇ ਆਧਾਰ 'ਤੇ ਪਤਾ ਲਗਾਇਆ ਜਾ ਸਕੇ।

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਜਲਦੀ ਤੋਂ ਜਲਦੀ ਰਿਪੋਰਟ ਪੇਸ਼ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਢੁਕਵਾਂ ਮੁਆਵਜ਼ਾ ਦਿੱਤਾ ਜਾ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਕੁਦਰਤ ਦੇ ਕਹਿਰ ਤੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੈ ਰਹੇ ਮੀਂਹ ਕਾਰਨ ਕਿਸਾਨਾਂ ਤੇ ਮਜ਼ਦੂਰਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement