
ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋਂ- ਦਿਨ ਵੱਧ ਰਿਹਾ ਹੈ
ਹੁਸ਼ਿਆਰਪੁਰ: ਨਸ਼ਿਆਂ ਦਾ ਕਹਿਰ ਘਟਣ ਦੀ ਬਜਾਏ ਦਿਨੋਂ- ਦਿਨ ਵੱਧ ਰਿਹਾ ਹੈ। ਹਰ ਰੋਜ਼ ਕਿੰਨੇ ਹੀ ਨੌਜਵਾਨ ਨਸ਼ਿਆਂ ਨਾਲ ਆਪਣੀਆਂ ਜਾਨਾਂ ਗਵਾ ਰਹੇ ਹਨ। ਅਜਿਹੀ ਹੀ ਮੰਦਭਾਗੀ ਖਬਰ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆਈ ਹੈ। ਇਥੇ ਟਾਂਡਾ ਉੜਮੁੜ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਦੀ ਪਹਿਚਾਣ ਰਵਿੰਦਰਪਾਲ ਸਿੰਘ (35) ਪੁੱਤਰ ਰਾਮ ਸਿੰਘ ਵਾਸੀ ਟਾਂਡਾ ਵਜੋਂ ਹੋਈ ਹੈ। ਮ੍ਰਿਤਕ ਵਿਅਕਤੀ ਤਿੰਨ ਧੀਆਂ ਦਾ ਪਿਓ ਸੀ। ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਕੋਲੋਂ ਸਰਿੰਜਾਂ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ। ਥਾਣਾ ਮੁਖੀ ਟਾਂਡਾ ਐਸ. ਆਈ. ਮਲਕੀਅਤ ਸਿੰਘ ਡੀ.ਐਸ.ਪੀ. ਕੁਲਵੰਤ ਸਿੰਘ ਦੀ ਟੀਮ ਨੇ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।