ਅੰਮ੍ਰਿਤਪਾਲ ਦੇ ਗੰਨਮੈਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਵੱਡੇ ਖੁਲਾਸੇ, ਵੱਖਰੇ ਮੁਲਕ ਦਾ ਝੰਡਾ ਤੇ ਕਰੰਸੀ ਵੀ ਸੀ ਤਿਆਰ
Published : Mar 24, 2023, 4:19 pm IST
Updated : Mar 24, 2023, 9:48 pm IST
SHARE ARTICLE
Amritpal Singh, Gorkha Baba
Amritpal Singh, Gorkha Baba

ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਖ਼ਾਲਿਸਤਾਨ ਦਾ ਗਠਨ ਕਰਨ ਲਈ ਹਥਿਆਰਬੰਦ ਸੰਘਰਸ਼ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ

ਖੰਨਾ  : 'ਵਾਰਿਸ ਪੰਜਾਬ ਦੇ' ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਤੇਜਿੰਦਰ ਸਿੰਘ ਉਰਫ਼ ਗੋਰਖ਼ਾ ਬਾਬਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਵੱਡੇ ਖੁਲਾਸੇ ਹੋ ਰਹੇ ਹਨ। ਤੇਜਿੰਦਰ ਸਿੰਘ ਨੂੰ ਬੀਤੇ ਦਿਨ ਪਾਇਲ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਸ ਕੋਲੋਂ ਕਈ ਅਹਿਮ ਜਾਣਕਾਰੀ ਮਿਲ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਖੰਨਾ ਦੇ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਗੋਰਖ਼ਾ ਬਾਬਾ ਨੇ ਪੁੱਛਗਿੱਛ ਦੌਰਾਨ ਖ਼ੁਲਾਸਾ ਕੀਤਾ ਹੈ ਕਿ ਅੰਮ੍ਰਿਤਪਾਲ ਵੱਲੋਂ ਏ. ਕੇ. ਐੱਫ. ਨਾਂ ਦੀ  ਫ਼ੌਜ ਤਿਆਰ ਕੀਤੀ ਗਈ ਸੀ। ਇਸ 'ਚ ਉਨ੍ਹਾਂ ਲੋਕਾਂ ਨੂੰ ਵੀ ਸ਼ਾਮਲ ਕੀਤਾ ਗਿਆ ਸੀ, ਜੋ ਨਸ਼ਾ ਛੱਡਣਾ ਚਾਹੁੰਦੇ ਸਨ।

ਉਹ ਵੀ ਇਸ ਫ਼ੌਜ 'ਚ ਸ਼ਾਮਲ ਸੀ ਅਤੇ ਉਹ ਵੀ ਪਹਿਲਾਂ ਨਸ਼ੇ ਦਾ ਆਦੀ ਸੀ, ਜੋ ਨਸ਼ਾ ਛੁਡਾਊ ਕੇਂਦਰ 'ਚ ਗਿਆ ਸੀ ਅਤੇ ਇੱਥੋਂ ਇਸ ਨੂੰ ਇਸ ਫ਼ੌਜ 'ਚ ਸ਼ਾਮਲ ਕਰ ਲਿਆ ਗਿਆ। ਫ਼ੌਜ 'ਚ ਸ਼ਾਮਲ ਵਿਅਕਤੀਆਂ ਨੂੰ ਪੁਲਿਸ ਦੀ ਤਰ੍ਹਾਂ ਬੈਲਟ ਨੰਬਰ ਵੀ ਦਿੱਤੇ ਗਏ ਸਨ ਅਤੇ ਅੰਮ੍ਰਿਤਪਾਲ ਉਨ੍ਹਾਂ ਨੂੰ ਤਨਖ਼ਾਹ ਵੀ ਆਪਣੇ ਕੋਲੋਂ ਦਿੰਦਾ ਸੀ। ਪੁੱਛਗਿੱਛ ਦੌਰਾਨ ਇਹ ਵੀ ਪਤਾ ਲੱਗਾ ਹੈ ਕਿ ਖ਼ਾਲਿਸਤਾਨ ਦਾ ਗਠਨ ਕਰਨ ਲਈ ਹਥਿਆਰਬੰਦ ਸੰਘਰਸ਼ ਸ਼ੁਰੂ ਕਰਨ ਦੀ ਯੋਜਨਾ ਬਣਾਈ ਜਾ ਰਹੀ ਸੀ, ਜਿਸ 'ਚ ਗੋਰਖ਼ਾ ਬਾਬਾ ਸਭ ਤੋਂ ਸਰਗਰਮ ਮੈਂਬਰ ਸੀ।

ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੰਸੀ ਬਿੱਲ ਵੀ ਮਿਲੇ ਹਨ, ਜਿਨ੍ਹਾਂ 'ਚ 10 ਡਾਲਰ ਦਾ ਖ਼ਾਲਿਸਤਾਨ ਦਾ ਨੋਟ ਬਰਾਮਦ ਹੋਇਆ ਸੀ। ਐੱਸ. ਐੱਸ. ਪੀ. ਨੇ ਦੱਸਿਆ ਕਿ ਗੋਰਖ਼ਾ ਬਾਬਾ ਕੋਲੋਂ ਕੀਤੀ ਗਈ ਤਫ਼ਤੀਸ਼ ਦੌਰਾਨ ਪਤਾ ਲੱਗਿਆ ਹੈ ਕਿ ਵਿਕਰਮਜੀਤ ਸਿੰਘ ਖ਼ਾਲਸਾ ਨਾਂ ਦੇ ਵਿਅਕਤੀ ਨੇ ਉਸ ਦਾ ਸੰਪਰਕ ਅੰਮ੍ਰਿਤਪਾਲ ਨਾਲ ਕਰਵਾਇਆ ਸੀ ਅਤੇ ਅੰਮ੍ਰਿਤਪਾਲ ਨੇ ਉਸ ਨੂੰ ਆਪਣੇ ਗੰਨਮੈਨ ਵੱਜੋਂ ਤਾਇਨਾਤ ਕੀਤਾ ਸੀ। ਇਨ੍ਹਾਂ ਨੂੰ ਏ. ਕੇ. ਐੱਫ. ਦੇ ਲੋਗੋ ਵਾਲੇ ਹਥਿਆਰ ਵੀ ਮੁਹੱਈਆ ਕਰਵਾਏ ਗਏ ਸਨ। ਗੋਰਖ਼ਾ ਬਾਬਾ ਅਜਨਾਲਾ ਕਾਂਡ ਵਿਚ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਗੋਰਖ਼ਾ ਬਾਬਾ ਤੋਂ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement