
ਮੌਸਮ ਵਿਭਾਗ ਨੇ ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਓਰੈਂਜ ਅਲਰਟ ਕੀਤਾ ਜਾਰੀ
ਮੁਹਾਲੀ: ਫਰਵਰੀ ਮਹੀਨੇ ਦੀ ਸ਼ੁਰੂਆਤ 'ਚ ਹੀ ਗਰਮੀ ਨੇ ਦਸਤਕ ਦੇ ਦਿੱਤੀ ਸੀ। ਲੋਕਾਂ ਨੇ ਗਰਮ ਕੱਪੜੇ ਸੰਭਾਲ ਕੇ ਪੱਖੇ ਚਲਾਉਣੇ ਸ਼ੁਰੂ ਕਰ ਦਿੱਤੇ ਸਨ ਪਰ ਮਾਰਚ ਦੇ ਖਤਮ ਹੋਣ ਤੋਂ ਪਹਿਲਾਂ ਮੌਸਮ ਨੇ ਇਕ ਵਾਰ ਫਿਰ ਤੋਂ ਆਪਣਾ ਮਿਜਾਜ਼ ਬਦਲ ਲਿਆ ਹੈ।
ਇਹ ਵੀ ਪੜ੍ਹੋ : ਕਪੂਰਥਲਾ ਕੇਂਦਰੀ ਜੇਲ੍ਹ ਵਿਚੋਂ ਫਿਰ ਬਰਮਾਦ ਹੋਏ 5 ਮੋਬਾਈਲ ਫ਼ੋਨ, 4 ਸਿਮ ਕਾਰਡ
ਅੱਜ ਸਵੇਰ ਤੋਂ ਹੀ ਪੰਜਾਬ ਦੇ ਇਲਾਕਿਆਂ ਵਿਚ ਤੇਜ਼ ਹਵਾਵਾਂ ਦੇ ਨਾਲ-ਨਾਲ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਤੇ ਰਾਜਸਥਾਨ ਵਿਚ ਵੱਖ-ਵੱਖ ਖੇਤਰਾਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਡੇਰਾ ਬਾਬਾ ਨਾਨਕ 'ਚ BSF ਨੇ 5 ਪਿਸਤੌਲ, 91 ਗੋਲੀਆਂ ਤੇ 10 ਮੈਗਜ਼ੀਨ ਕੀਤੇ ਬਰਾਮਦ
ਮੌਸਮ ਵਿਭਾਗ ਨੇ 24 ਮਾਰਚ ਲਈ ਪੰਜਾਬ ਦੇ ਫਾਜ਼ਿਲਕਾ, ਫਿਰੋਜ਼ਪੁਰ ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ ਦੇ ਪੱਛਮੀ ਜ਼ਿਲ੍ਹਿਆਂ ਵਿਚ ਓਰੈਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਸੂਬੇ ਦੇ ਬਾਕੀ ਹਿੱਸਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ ਅੱਜ ਤੇਜ਼ ਮੀਂਹ ਨਾਲ 40-50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ ਵੀ ਅਨੁਮਾਨ ਲਗਾਇਆ ਗਿਆ ਹੈ। ਫਿਲਹਾਲ ਇਸ ਮੀਂਹ ਨੇ ਲੋਕਾਂ ਨੂੰ ਇਕ ਵਾਰ ਫਿਰ ਤੋਂ ਕੰਬਣੀ ਛੇੜ ਦਿੱਤੀ ਹੈ।