ਮਾਤਰੂ ਵੰਦਨਾ ਯੋਜਨਾ ਤਹਿਤ 68500 ਲਾਭਪਾਤਰੀਆਂ ਨੂੰ 31 ਮਾਰਚ ਤੱਕ 20 ਕਰੋੜ ਰੁ: ਦੀ ਰਾਸ਼ੀ ਵੰਡੀ ਜਾਵੇਗੀ: ਬਲਜੀਤ ਕੌਰ
Published : Mar 24, 2023, 6:43 pm IST
Updated : Mar 24, 2023, 6:43 pm IST
SHARE ARTICLE
Dr. Baljeet Kaur
Dr. Baljeet Kaur

ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ

ਚੰਡੀਗੜ੍ਹ -  ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਲੱਗਭਗ 68500 ਲਾਭਪਾਤਰੀਆਂ ਨੂੰ 31 ਮਾਰਚ 2023 ਤੱਕ ਲੱਗਭੱਗ 20 ਕਰੋੜ ਰੁਪਏ ਦੀ ਰਾਸ਼ੀ ਵੰਡੀ ਜਾਵੇਗੀ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000/-ਰੁਪਏ ਤਿੰਨ ਕਿਸ਼ਤਾਂ ਵਿੱਚ (ਰੁਪਏ 1000+2000+2000) ਦਿੱਤੇ  ਜਾਂਦੇ ਹਨ। ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ  ਇਹ ਰਾਸ਼ੀ ਵਿਸ਼ੇਸ਼ ਸ਼ਰਤਾਂ ਦੀ ਪੂਰਤੀ ਦੇ ਅਧੀਨ ਦਿੱਤੀ ਜਾਂਦੀ ਹੈ।

ਮੰਤਰੀ ਨੇ ਕਿਹਾ ਮਾਤਰੂ ਵੰਦਨਾ ਯੋਜਨਾ ਇਹ ਯਕੀਨੀ ਬਣਾਉਣ ਵੱਲ ਇੱਕ ਕਦਮ ਹੈ ਕਿ ਹਰ ਗਰਭਵਤੀ ਔਰਤ ਨੂੰ ਗਰਭ ਅਵਸਥਾ ਅਤੇ ਦੁੱਧ ਚੁੰਘਾਉਣ ਦੌਰਾਨ ਲੋੜੀਂਦੀ ਦੇਖਭਾਲ ਮਿਲੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਮਾਵਾਂ ਅਤੇ ਬੱਚਿਆਂ ਦੀ ਤੰਦਰੁਸਤੀ ਲਈ ਵਚਨਬੱਧ ਹੈ ਅਤੇ ਇਹ ਸਕੀਮ ਉਸ ਵਚਨਬੱਧਤਾ ਦਾ ਪ੍ਰਤੀਬਿੰਬ ਹੈ।

ਡਾ. ਬਲਜੀਤ ਕੌਰ ਨੇ ਪੰਜਾਬ ਦੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਆਪਣੀ ਅਤੇ ਆਪਣੇ ਬੱਚਿਆਂ ਦੀ ਵਧੀਆ ਦੇਖਭਾਲ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement