Jalandhar News : ਟਰੈਕਟਰ-ਟਰਾਲੀ ਦੀ ਟੱਕਰ ਨਾਲ ਡੀਜ਼ਲ ਨਾਲ ਭਰਿਆ ਟੈਂਕਰ ਪਲਟਿਆ

By : BALJINDERK

Published : Mar 24, 2024, 7:47 pm IST
Updated : Mar 24, 2024, 7:47 pm IST
SHARE ARTICLE
Overturned Tanker Full of Diesel
Overturned Tanker Full of Diesel

Jalandhar News : ਘਟਨਾ ’ਚ ਕਈਆਂ ਨੂੰ ਮਾਮੂਲੀ ਸੱਟਾਂ ਲੱਗੀਆਂ, ਫਾਇਰ ਬ੍ਰਿਗੇਡ ਦੀਆਂ ਟੀਮਾਂ ਅੱਗ ਬੁਝਾਊ ਫੋਮ ਲੈ ਕੇ ਪਹੁੰਚੀਆਂ

Jalandhar News : ਜਲੰਧਰ ’ਚ ਸੂਰਿਆ ਇਨਕਲੇਵ ਕਾਲੋਨੀ ਦੇ ਸਾਹਮਣੇ ਹਾਈਵੇ ’ਤੇ ਡੀਜ਼ਲ ਨਾਲ ਭਰਿਆ ਟੈਂਕਰ ਟਰੈਕਟਰ-ਟਰਾਲੀ ਨਾਲ ਟੱਕਰ ਹੋਣ ਨਾਲ ਪਲਟ ਗਿਆ। ਇਸ ਕਾਰਨ ਪੂਰੇ ਹਾਈਵੇ ’ਤੇ ਤੇਲ ਫੈਲ ਗਿਆ। ਇਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਹਰਕਤ ’ਚ ਆ ਗਈ ਅਤੇ ਹਾਈਵੇਅ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ। ਜਿਸ ਕਰਕੇ ਜਲੰਧਰ ਅੰਮ੍ਰਿਤਸਰ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ। ਕਾਫ਼ੀ ਮੁਸ਼ੱਕਤ ਤੋਂ ਬਾਅਦ ਕਿਸੇ ਤਰ੍ਹਾਂ ਟੈਂਕਰ ਨੂੰ ਖੜ੍ਹਾ ਕਰਕੇ ਆਵਾਜਾਈ ਚਾਲੂ ਕਰਵਾਈ ਗਈ।

ਇਹ ਵੀ ਪੜੋ:IPL 2024: ਰਾਜਸਥਾਨ ਰਾਇਲਜ਼ ਨੇ ਚਾਰ ਵਿਕਟਾਂ ’ਤੇ ਬਣਾਈਆਂ 193 ਦੌੜਾਂ

ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਸਮੇਂ ਟਰੈਕਟਰ ਟਰਾਲੀ ਆਨੰਦਪੁਰ ਸਾਹਿਬ ਤੋਂ ਹੋਲੇ ਮੁਹੱਲੇ ਨੂੰ ਜਾ ਰਹੀ ਸੀ। ਇਸੇ ਦੌਰਾਨ ਟੈਂਕਰ ਜਲੰਧਰ ਵੇਰਕਾ ਮਿਲਕ ਪਲਾਂਟ ਤੋਂ ਪੀਏਪੀ ਚੌਕ ਵੱਲ ਆ ਰਿਹਾ ਸੀ। ਟੈਂਕਰ ਵਿੱਚ 12 ਹਜ਼ਾਰ ਲੀਟਰ ਤੋਂ ਵੱਧ ਡੀਜ਼ਲ ਸੀ। ਹਾਦਸੇ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਕਿਉਂਕਿ ਅੱਗ ਲੱਗਣ ਦਾ ਖਤਰਾ ਸੀ। ਫਾਇਰ ਬ੍ਰਿਗੇਡ ਦੀ ਟੀਮ ਆਪਣੇ ਨਾਲ ਅੱਗ ਬੁਝਾਊ ਫੋਮ ਵੀ ਲੈ ਕੇ ਆਈ ਸੀ। ਕਰੀਬ 2 ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਹਾਈਵੇਅ ਨੂੰ ਸਾਫ਼ ਕੀਤਾ ਗਿਆ।

ਇਹ ਵੀ ਪੜੋ:Haryana blast News : ਰੇਵਾੜੀ ਫੈਕਟਰੀ ’ਚ ਬੁਆਇਲਰ ਧਮਾਕੇ ’ਚ ਮਰਨ ਵਾਲਿਆਂ ਦੀ ਗਿਣਤੀ 14 ਤੱਕ ਪਹੁੰਚੀ  

ਦੱਸ ਦੇਈਏ ਕਿ ਹੋਲਾ ਮੁਹੱਲਾ ਮਨਾਉਣ ਲਈ ਆਨੰਦਪੁਰ ਸਾਹਿਬ ਜਾ ਰਹੇ ਟਰੈਕਟਰ ਟਰਾਲੀ ਵਿੱਚ ਕਈ ਲੋਕ ਸਵਾਰ ਸਨ। ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰਿਆਂ ਨੂੰ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਬਚਾਇਆ ਗਿਆ ਅਤੇ ਮੌਕੇ ’ਤੇ ਪੱਟੀਆਂ ਵੀ ਲਗਾ ਦਿੱਤੀਆਂ ਗਈਆਂ। ਥਾਣਾ ਰਾਮਾਮੰਡੀ ਦੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।

ਇਹ ਵੀ ਪੜੋ:Panipat News : ਪਾਣੀਪਤ ’ਚ ਨੌਜਵਾਨ ਨੇ ਫ਼ਾਹਾ ਲਾ ਕੀਤੀ ਖੁਦਕੁਸ਼ੀ 

(For more news apart from Tanker full of diesel overturned due to a tractor-trolley collision in Jalandhar News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 01/08/2025

01 Aug 2025 6:35 PM

ਸਾਰੇ ਪਿੰਡ ਨੂੰ ਡਰਾਉਣ ਪ੍ਰਵਾਸੀ ਨੇ ਵੀਡੀਓ 'ਚ ਆਖੀ ਵੱਡੀ ਗੱਲ, ਕਿਹਾ "ਇਕੱਠੇ ਹੋ ਕੇ ਆਵਾਂਗੇ, ਸਿਖਾਵਾਂਗੇ ਸਬਕ"

31 Jul 2025 6:41 PM
Advertisement