Teacher salary in Punjab: ਪੰਜਾਬ ਦੇ 15 ਹਜ਼ਾਰ ਅਧਿਆਪਕਾਂ ਨੂੰ ਜਲਦ ਮਿਲੇਗੀ ਰੁਕੀ ਹੋਈ ਤਨਖ਼ਾਹ
Published : Mar 24, 2024, 4:26 pm IST
Updated : Mar 24, 2024, 4:26 pm IST
SHARE ARTICLE
Punjab School Education Board
Punjab School Education Board

ਸਰਕਾਰ ਨੇ ਜਾਰੀ ਕੀਤੇ 102.78 ਕਰੋੜ ਰੁਪਏ 

Teacher salary in Punjab: ਚੰਡੀਗੜ੍ਹ - ਪੰਜਾਬ ਦੇ ਲਗਭਗ 15,000 ਪ੍ਰਾਇਮਰੀ ਸਕੂਲਾਂ ਵਿਚ ਤਾਇਨਾਤ ਅਧਿਆਪਕ, ਜੋ ਲਗਭਗ 24 ਦਿਨਾਂ ਤੋਂ ਤਨਖ਼ਾਹ ਦੀ ਉਡੀਕ ਕਰ ਰਹੇ ਹਨ, ਉਹਨਾਂ ਨੂੰ ਹੁਣ ਇੰਤਜ਼ਾਰ ਨਹੀਂ ਕਰਨਾ ਪਵੇਗਾ। ਉਨ੍ਹਾਂ ਨੂੰ ਤਨਖ਼ਾਹ ਦੇਣ ਲਈ ਸਰਕਾਰ ਵੱਲੋਂ 102.78 ਕਰੋੜ ਰੁਪਏ ਦਾ ਵਾਧੂ ਬਜਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਫਾਈਲ ਨੂੰ ਪੰਜਾਬ ਦੇ ਵਿੱਤ ਵਿਭਾਗ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਰਕਮ ਨਾਲ ਫਰਵਰੀ ਅਤੇ ਮਾਰਚ ਮਹੀਨੇ ਦੀ ਤਨਖ਼ਾਹ ਵੀ ਮਿਲੇਗੀ।

ਇਹ ਮਾਮਲਾ ਅਧਿਆਪਕਾਂ ਦੇ ਸੰਗਠਨ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਪ੍ਰਮੁੱਖਤਾ ਨਾਲ ਉਠਾਇਆ ਸੀ। ਸੰਸਥਾ ਦੇ ਪ੍ਰਿੰਸੀਪਲ ਵਿਕਰਮ ਦੇਵ ਅਤੇ ਜਨਰਲ ਸਕੱਤਰ ਮੁਕੇਸ਼ ਕੁਮਾਰ ਨੇ ਕਿਹਾ ਕਿ ਤਨਖ਼ਾਹ ਨਾ ਮਿਲਣ ਕਾਰਨ ਅਧਿਆਪਕਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦਾ ਮੁੱਖ ਕਾਰਨ ਬਜਟ ਦੀ ਕਮੀ ਸੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਤਿਉਹਾਰਾਂ ਦਾ ਸੀਜ਼ਨ ਚੱਲ ਰਿਹਾ ਹੈ, ਦੂਜਾ ਨਵਾਂ ਸੈਸ਼ਨ ਸ਼ੁਰੂ ਹੋਣ ਵਾਲਾ ਹੈ। ਅਜਿਹੀ ਸਥਿਤੀ ਵਿਚ, ਬਹੁਤ ਸਾਰੇ ਖਰਚੇ ਹੁੰਦੇ ਹਨ। ਇਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸਿੱਖਿਆ ਵਿਭਾਗ ਦੇ ਮਾਹਰਾਂ ਮੁਤਾਬਕ ਹੁਣ ਇਕ ਗੱਲ ਸਪੱਸ਼ਟ ਹੋ ਗਈ ਹੈ ਕਿ ਅਧਿਆਪਕਾਂ ਨੂੰ ਅਗਲੇ ਹਫ਼ਤੇ ਵੀਰਵਾਰ ਤੱਕ ਤਨਖ਼ਾਹ ਮਿਲ ਜਾਵੇਗੀ

ਅਤੇ ਜਲਦੀ ਹੀ ਅਧਿਆਪਕ ਆਪਣੇ ਬਿੱਲ ਆਦਿ ਦਾ ਭੁਗਤਾਨ ਕਰ ਸਕਣਗੇ। ਇਸ ਤੋਂ ਬਾਅਦ ਉਨ੍ਹਾਂ ਨੂੰ ਵੀਰਵਾਰ ਤੱਕ ਤਨਖਾਹ ਮਿਲ ਜਾਵੇਗੀ। ਹਾਲਾਂਕਿ ਹੋਲੀ ਦੀ ਛੁੱਟੀ ਹੋਣ ਕਾਰਨ ਉਨ੍ਹਾਂ ਨੂੰ ਥੋੜ੍ਹਾ ਇੰਤਜ਼ਾਰ ਕਰਨਾ ਪਵੇਗਾ। 

(For more news apart from '15 thousand teachers of Punjab will soon get the suspended salary News in punjabi  ' stay tuned to Rozana Spokesman)

SHARE ARTICLE

ਏਜੰਸੀ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement