Punjab News: ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਵਿੱਚੋਂ ਕੀਤਾ ਰਿਹਾਅ
Published : Mar 24, 2025, 12:56 pm IST
Updated : Mar 24, 2025, 4:21 pm IST
SHARE ARTICLE
Around 450 farmers will be released today - IG Sukhchain Singh Gill
Around 450 farmers will be released today - IG Sukhchain Singh Gill

800 ਕਿਸਾਨਾਂ ਨੂੰ ਹੁਣ ਤਕ ਰਿਹਾਅ ਕੀਤਾ ਜਾ ਚੁੱਕਾ ਹੈ

 

Punjab News: ਕਿਸਾਨਾਂ ਪ੍ਰਤੀ ਸੁਹਿਰਦ ਤੇ ਵਿਚਾਰਸ਼ੀਲ ਪਹੁੰਚ ਅਪਣਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 450 ਹੋਰ ਕਿਸਾਨਾਂ ਨੂੰ ਪੁਲਿਸ ਹਿਰਾਸਤ ਚੋਂ ਤੁਰੰਤ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਇੰਸਪੈਕਟਰ ਜਨਰਲ ਆਫ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ. ਸੁਖਚੈਨ ਸਿੰਘ ਗਿੱਲ ਨੇ ਸੋਮਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਲਗਭਗ 800 ਕਿਸਾਨ ਪੁਲਿਸ ਹਿਰਾਸਤ ਚੋਂ ਰਿਹਾਅ ਕੀਤੇ ਜਾ ਚੁੱਕੇ ਹਨ।

ਉਨਾਂ ਜੋਰ ਦਿੰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਔਰਤਾਂ, ਦਿਵਿਆਂਗ ਵਿਅਕਤੀਆਂ, ਰੋਗ ਗ੍ਰਸਤ ਕਿਸਾਨਾਂ ਅਤੇ 60 ਸਾਲ ਤੋਂ ਵਡੇਰੀ ਉਮਰ ਦੇ ਕਿਸਾਨਾਂ ਦੀ ਤੁਰੰਤ ਰਿਹਾਈ ਦੇ ਨਿਰਦੇਸ਼ ਦਿੱਤੇ ਹਨ। ਉਨਾਂ ਕਿਹਾ, “ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ, ਅਸੀਂ ਅਜਿਹੇ ਕਿਸਾਨਾਂ ਦੀ ਰਿਹਾਈ ਨੂੰ ਤਰਜੀਹ ਦੇ ਰਹੇ ਹਾਂ ਅਤੇ ਅੱਜ ਲਗਭਗ 450 ਕਿਸਾਨਾਂ ਨੂੰ ਰਿਹਾਅ ਕਿਤਾ ਜਾ ਰਿਹਾ ਹੈ।"

ਕਿਸਾਨਾਂ ਦੀ ਉਨਾਂ ਦੇ ਸਮਾਨ ਸਬੰਧੀ ਸ਼ਿਕਾਇਤ ਦਾ ਨਿਪਟਾਰਾ ਕਰਦਿਆਂ ਆਈਜੀਪੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ ਅਤੇ ਕਿਸੇ ਨੂੰ ਵੀ ਕਿਸਾਨਾਂ ਦੇ ਸਮਾਨ ਦੀ ਲੁੱਟ-ਕਸੁੱਟ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ,“ਕਿਸਾਨਾਂ ਦੀ ਉਨਾਂ ਦੇ ਮਾਲ-ਅਸਬਾਬ ਪ੍ਰਤੀ ਫਿਕਰੰਮਦੀ ਨੂੰ ਦੂਰ ਕਰਨ ਲਈ, ਪਟਿਆਲਾ ਜਿਲਾ ਪੁਲਿਸ ਨੇ ਐਸ.ਪੀ-ਰੈਂਕ ਦੇ ਅਧਿਕਾਰੀ ਜਸਬੀਰ ਸਿੰਘ ਨੂੰ ਨੋਡਲ ਅਫਸਰ ਨਿਯੁਕਤ ਕੀਤਾ ਹੈ ਅਤੇ ਆਪਣੀ ਸੰਪਤੀ ਨਾਲ ਸਬੰਧਤ ਸਮੱਸਿਆਵਾਂ ਲਈ ਕਿਸਾਨ ਤੁਰੰਤ ਸਹਾਇਤਾ ਲਈ ਸਿੱਧੇ ਐਸਪੀ ਜਸਬੀਰ ਸਿੰਘ ਨਾਲ ਮੋਬਾਈਲ ਨੰਬਰ 90713-00002 ‘ਤੇ ਸੰਪਰਕ ਕਰ ਸਕਦੇ ਹਨ।“

ਡਾ. ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਇਸ ਸਬੰਧ ਵਿੱਚ ਤਿੰਨ ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement