ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਚਾਰਾਜੋਈ: ਗੋਇਲ
Published : Mar 24, 2025, 3:51 pm IST
Updated : Mar 24, 2025, 3:51 pm IST
SHARE ARTICLE
Efforts are being made on a war footing to provide canal water for irrigation to 75 villages of Nurpur Bedi: Goyal
Efforts are being made on a war footing to provide canal water for irrigation to 75 villages of Nurpur Bedi: Goyal

ਕਿਹਾ, ਤਕਨੀਕੀ ਸੰਭਾਵਨਾ ਅਤੇ ਫ਼ੰਡਾਂ ਦੀ ਉਪਲਬਧਤਾ ਅਨੁਸਾਰ ਲੋੜੀਂਦੀ ਕਾਰਵਾਈ ਕਰਕੇ ਪ੍ਰਾਜੈਕਟ ਰਿਪੋਰਟ ਕੇਂਦਰੀ ਜਲ ਕਮਿਸ਼ਨ ਦੀ ਪ੍ਰਵਾਨਗੀ ਲਈ ਭੇਜੀ ਜਾਵੇਗੀ

 

Punjab News: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ 'ਤੇ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਰੋਪੜ ਤੋਂ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵੱਲੋਂ ਪੁੱਛੇ ਗਏ ਸਵਾਲ ਕਿ ਜ਼ਿਲ੍ਹਾ ਰੋਪੜ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਕੀਤੀ ਜਾਣ ਵਾਲੀ ਫ਼ਿਜ਼ੀਬਿਲਟੀ ਸਟਡੀ ਦਾ ਕੀ ਸਟੇਟਸ ਹੈ, ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸਬੰਧੀ ਦੋ ਏਜੰਸੀਆਂ ਵੱਲੋਂ ਰੁਚੀ ਦੀ ਅਭਿਵਿਅਕਤੀ (ਈ.ਆਈ.ਓ) ਪ੍ਰਸਤਾਵ ਪੇਸ਼ ਕੀਤੇ ਗਏ ਹਨ, ਜੋ ਅੰਤਿਮ ਫ਼ੈਸਲੇ ਲਈ ਉੱਚ ਅਧਿਕਾਰੀਆਂ ਦੀ ਕਮੇਟੀ ਕੋਲ ਸਮੀਖਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਤਕਨੀਕੀ ਸੰਭਾਵਨਾ ਅਤੇ ਫੰਡਾਂ ਦੀ ਉਪਲਬਧਤਾ ਅਨੁਸਾਰ ਅੱਗੇ ਲੋੜੀਂਦੀ ਕਾਰਵਾਈ ਕਰਕੇ ਇਸ ਸਬੰਧੀ ਕੇਂਦਰੀ ਜਲ ਕਮਿਸ਼ਨ ਵੱਲੋਂ ਪ੍ਰਵਾਨਗੀ ਲਈ ਜਾਵੇਗੀ।

ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪ੍ਰਾਜੈਕਟ ਦੀ ਵਿਹਾਰਕਤਾ ਦੀ ਜਾਂਚ ਲਈ ਦੋ ਵਾਰ ਰੁਚੀ ਦੀ ਅਭਿਵਿਅਕਤੀ (ਈ.ਆਈ.ਓ) ਨੋਟਿਸ ਜਾਰੀ ਕੀਤੇ ਗਏ। ਇਸ ਪ੍ਰਕਿਰਿਆ ਵਿੱਚ ਦੋ ਏਜੰਸੀਆਂ ਨੇ ਹਿੱਸਾ ਲਿਆ ਸੀ। ਹਾਲਾਂਕਿ ਜਦੋਂ ਏਜੰਸੀਆਂ ਨੂੰ ਪ੍ਰਾਜੈਕਟ ਦਾ ਵਿਸਥਾਰਤ ਵੇਰਵਾ ਦੇਣ ਲਈ ਕਿਹਾ ਗਿਆ ਤਾਂ ਉਹ ਢੁਕਵਾਂ ਜਵਾਬ ਦੇਣ ਵਿੱਚ ਅਸਫ਼ਲ ਰਹੇ। ਉਦੋਂ ਈ.ਆਈ.ਓ. ਨੂੰ ਰੱਦ ਕਰਨਾ ਪਿਆ ਅਤੇ ਇਸ ਤੋਂ ਬਾਅਦ ਈ.ਆਈ.ਓ. ਨੂੰ ਦੁਬਾਰਾ ਜਾਰੀ ਕੀਤਾ ਗਿਆ ਜਿਸ ਵਿਚ ਮੁੜ ਦੋ ਏਜੰਸੀਆਂ ਨੇ ਅਪਲਾਈ ਕੀਤਾ ਸੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਇਲਾਕਾ ਪਹਾੜੀ ਹੈ ਅਤੇ ਕੁਦਰਤੀ ਚੋਆਂ ਨਾਲ ਘਿਰਿਆ ਹੋਇਆ ਹੈ। ਉੱਚਾ ਹੋਣ ਕਰਕੇ ਇਸ ਖੇਤਰ ਲਈ ਨਹਿਰੀ ਪ੍ਰਣਾਲੀ ਰਾਹੀਂ ਸਿੰਜਾਈਯੋਗ ਪਾਣੀ ਮੁਹੱਈਆ ਕਰਾਉਣਾ ਸੰਭਵ ਨਹੀਂ ਹੈ। ਇਸ ਲਈ ਸਮੁੱਚੇ ਪ੍ਰਾਜੈਕਟ ਅਤੇ ਇਸ ਦੇ ਪ੍ਰਭਾਵਾਂ ਦਾ ਪਤਾ ਲਾਉਣ ਲਈ ਕਿ ਕਿਸ ਤਰੀਕੇ ਨਾਲ ਇਸ ਇਲਾਕੇ ਵਿੱਚ ਪਾਣੀ ਪਹੁੰਚਾਇਆ ਜਾ ਸਕਦਾ, ਲਈ ਈ.ਆਈ.ਓ. ਜਾਰੀ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਇਸ ਇਲਾਕੇ ਵਿੱਚ ਸੰਭਾਵੀ ਸਰੋਤ ਤਿੰਨ ਤਰ੍ਹਾਂ ਦੇ ਹਨ, ਜਿਨ੍ਹਾਂ ਨਾਲ ਪਾਣੀ ਪਹੁੰਚਾਇਆ ਜਾ ਸਕਦਾ ਹੈ। ਇਨ੍ਹਾਂ ਵਿੱਚੋਂ ਪਹਿਲਾ ਨੰਗਲ ਡੈਮ ਤੋਂ ਪਾਈਪ ਨੈਟਵਰਕ ਰਾਹੀਂ ਜਾਂ ਡੈਮ ਤੋਂ ਲਿਫਟਿੰਗ ਰਾਹੀਂ ਪਾਣੀ ਲੈ ਕੇ ਉਥੇ ਪਹੁੰਚਾਇਆ ਜਾ ਸਕਦਾ ਹੈ।

ਦੂਜਾ ਸਵਾਂ ਨਦੀ ਵਿੱਚੋਂ ਪਾਣੀ ਲੈ ਕੇ ਸਟੋਰ ਕਰਕੇ ਪਾਣੀ ਪਹੁੰਚਾਇਆ ਜਾ ਸਕਦਾ ਹੈ ਪਰ ਇਸ ਵਿੱਚ ਦਿੱਕਤ ਇਹ ਹੈ ਕਿ ਸਵਾਂ ਨਦੀ ਮਾਨਸੂਨ ਵਿੱਚ ਚਲਦੀ ਹੈ ਅਤੇ ਤਿੰਨ ਚਾਰ ਮਹੀਨਿਆਂ ਤੋਂ ਬਾਅਦ ਉੱਥੇ ਪਾਣੀ ਨਹੀਂ ਹੁੰਦਾ। ਤੀਜਾ ਤਰੀਕਾ ਸ੍ਰੀ ਅਨੰਦਪੁਰ ਸਾਹਿਬ ਹਾਈਡਲ ਚੈਨਲ ਵਿੱਚੋਂ ਸਾਈਲੋਸ ਰਾਹੀਂ ਜਾਂ ਓਵਰਹੈਡ ਸਰਵਿਸ ਰਿਜ਼ਰਵੀਅਰ ਰਾਹੀਂ ਪਾਣੀ ਇਕੱਠਾ ਕਰਕੇ ਉਸ ਨੂੰ ਲਿਫਟਿੰਗ ਰਾਹੀਂ ਇਸ ਇਲਾਕੇ ਨੂੰ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਵਧੀਆ ਤਰੀਕੇ ਦੀ ਚੋਣ ਲਈ ਹੀ ਈ.ਆਈ.ਓ. ਟੈਂਡਰ ਜਾਰੀ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਏਜੰਸੀਆਂ ਦੀ ਪ੍ਰਾਜੈਕਟ ਰਿਪੋਰਟ ਅੰਤਿਮ ਫ਼ੈਸਲੇ ਲਈ ਨਿਗਰਾਨ ਇੰਜੀਨੀਅਰਾਂ ਦੀ ਕਮੇਟੀ ਕੋਲ ਸਮੀਖਿਆ ਅਧੀਨ ਹੈ ਨਿਗਰਾਨ ਇੰਜੀਨੀਅਰ ਸਾਰੀ ਸਟਡੀ ਕਰਨਗੇ ਅਤੇ ਉਸ ਤੋਂ ਬਾਅਦ ਇਸ ਦੀ ਫਿਜ਼ੀਬਿਲਿਟੀ ਚੈੱਕ ਕਰਵਾ ਕੇ ਅਗਲੇਰੀ ਕਾਰਵਾਈ ਲਈ ਕੇਂਦਰੀ ਜਲ ਕਮਿਸ਼ਨ ਨੂੰ ਭੇਜਿਆ ਜਾਵੇਗਾ।

SHARE ARTICLE

ਏਜੰਸੀ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement