ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਲੈ ਕੇ ਵਿੱਤ ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ
Published : Mar 24, 2025, 10:20 pm IST
Updated : Mar 24, 2025, 10:20 pm IST
SHARE ARTICLE
Finance Minister Harpal Cheema's big statement about Shiromani Akali Dal and Congress
Finance Minister Harpal Cheema's big statement about Shiromani Akali Dal and Congress

ਪੰਜਾਬ ਵਿੱਚ ਸਿਹਤ ਕ੍ਰਾਂਤੀ: ਆਮ ਆਦਮੀ ਕਲੀਨਿਕਾਂ ਨੇ ਲੋਕਾਂ ਦੀ ਜੀਵਨ ਵਿੱਚ ਲਿਆਂਦਾ ਕ੍ਰਾਂਤੀਕਾਰੀ ਬਦਲਾਅ

ਚਕਾਂਦੀਗੜ੍ਹ: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਸ਼ਾਨਦਾਰ ਪ੍ਰਾਪਤੀਆਂ ਨੂੰ ਉਜਾਗਰ ਕਰਨ ਦੇ ਨਾਲ-ਨਾਲ ਕਾਂਗਰਸ ਅਤੇ ਅਕਾਲੀ-ਭਾਜਪਾ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਉਨ੍ਹਾਂ ਦੇ ਸ਼ਾਨਦਾਰ ਭਾਸ਼ਣ ਲਈ ਧੰਨਵਾਦ ਕੀਤਾ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣਾ ਭਾਸ਼ਣ 2022 ਦੀਆਂ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਪ੍ਰਦਾਨ ਕਰਨ ਦੇ ਵਾਅਦੇ ਨੂੰ ਯਾਦ ਕਰਦਿਆਂ ਸ਼ੁਰੂ ਕੀਤਾ। ਉਨ੍ਹਾਂ ਮਾਣ ਨਾਲ ਐਲਾਨ ਕੀਤਾ ਕਿ ਇਹ ਵਾਅਦਾ ਸਰਕਾਰ ਵੱਲੋਂ ਸੱਤਾ ਸੰਭਾਲਣ ਦੇ ਮਹਿਜ਼ ਤਿੰਨ ਮਹੀਨਿਆਂ ਵਿੱਚ ਹੀ ਪੂਰਾ ਹੋ ਗਿਆ ਹੈ, ਜਿਸ ਨਾਲ 90 ਫ਼ੀਸਦ ਘਰੇਲੂ ਬਿਜਲੀ ਖਪਤਕਾਰਾਂ ਦਾ ਬਿੱਲ ਹੁਣ ਜ਼ੀਰੋ ਆ ਰਿਹਾ ਹੈ। ਉਨ੍ਹਾਂ ਨੇ ਗੋਇੰਦਵਾਲ ਸਾਹਿਬ ਵਿਖੇ 6000 ਕਰੋੜ ਰੁਪਏ ਦੇ ਨਿੱਜੀ ਥਰਮਲ ਪਲਾਂਟ ਨੂੰ ਸਿਰਫ਼ 1080 ਕਰੋੜ ਰੁਪਏ ਵਿੱਚ ਹਾਸਲ ਕਰਨ ਦੇ ਸਰਕਾਰ ਦੇ ਇਤਿਹਾਸਕ ਫੈਸਲੇ 'ਤੇ ਵੀ ਚਾਨਣਾ ਪਾਇਆ, ਜੋ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਸਰਕਾਰ ਵੱਲੋਂ ਕਿਸੇ ਨਿੱਜੀ ਕੰਪਨੀ ਨੂੰ ਖਰੀਦਿਆ ਗਿਆ ਹੈ।

ਕਾਂਗਰਸ ਦੀ ਅਗਵਾਈ ਵਾਲੀਆਂ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਬਿੰਨ੍ਹਦਿਆਂ ਵਿੱਤ ਮੰਤਰੀ ਚੀਮਾ ਨੇ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਦੇ ਵਾਕ-ਆਊਟ ਦੀ ਆਲੋਚਨਾ ਕੀਤੀ, ਅਤੇ ਵਾਕ-ਆਊਟ ਦਾ ਕਾਰਨ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਛੱਡੇ ਗਏ 9000 ਕਰੋੜ ਰੁਪਏ ਦੇ ਸਬਸਿਡੀ ਬਕਾਏ ਨੂੰ ਹਾਸਲ ਕਰਨ ਵਿੱਚ ਮੌਜੂਦਾ ਸਰਕਾਰ ਦੀ ਸਫਲਤਾ ਨੂੰ ਹਜ਼ਮ ਕਰਨ ਵਿੱਚ ਉਨ੍ਹਾਂ ਦੀ ਅਸਮਰੱਥਾ ਨੂੰ ਦੱਸਿਆ।

ਆਮ ਆਦਮੀ ਪਾਰਟੀ ਦੇ ਸੂਬੇ ਵਿੱਚ ਸਿਹਤ ਕ੍ਰਾਂਤੀ ਲਿਆਉਣ ਦੇ ਵਾਅਦੇ ਦਾ ਹਵਾਲਾ ਦਿੰਦਿਆਂ ਵਿੱਤ ਮੰਤਰੀ ਨੇ ਆਮ ਆਦਮੀ ਕਲੀਨਿਕਾਂ ਦੇ ਪਰਿਵਰਤਨਸ਼ੀਲ ਪ੍ਰਭਾਵ ਨੂੰ ਉਜਾਗਰ ਕੀਤਾ, ਜਿਨ੍ਹਾਂ ਰਾਹੀਂ ਅਣਗਿਣਤ ਨਾਗਰਿਕਾਂ ਨੂੰ ਮੁਫਤ ਇਲਾਜ, ਟੈਸਟ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਗਈਆਂ ਹਨ ਜਦਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਿਹਤ ਸੰਭਾਲ ਅਹੁਦਿਆਂ ਲਈ ਢੁਕਵੀਂ ਭਰਤੀ ਕਰਨ ਵਿੱਚ ਅਸਫਲ ਰਹੀ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਦੌਰਾਨ 547 ਅਸਾਮੀਆਂ ਲਈ ਇੱਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ, ਜਿਸ ਵਿੱਚੋਂ ਸਿਰਫ਼ 43 ਲੋਕਾਂ ਨੂੰ ਭਰਤੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਨਾ ਸਿਰਫ਼ ਮਾਹਰ ਡਾਕਟਰਾਂ ਦੀ ਭਰਤੀ ਕੀਤੀ ਬਲਕਿ ਸਰਕਾਰੀ ਹਸਪਤਾਲਾਂ ਦੀ ਨੁਹਾਰ ਵੀ ਬਦਲੀ ਜਾ ਰਹੀ ਹੈ।

ਵਿੱਤ ਮੰਤਰੀ ਚੀਮਾ ਨੇ 'ਆਪ' ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਦੇ ਬਜਟ ਵਿੱਚ 57 ਫ਼ੀਸਦ ਵਾਧੇ ਦਾ ਜ਼ਿਕਰ ਕੀਤਾ। ਉਨ੍ਹਾਂ ਨੇ ਸਕੂਲ ਆਫ਼ ਐਮੀਨੈਂਸ ਅਤੇ ਅੰਤਰਰਾਸ਼ਟਰੀ ਅਧਿਆਪਕ ਸਿਖਲਾਈ ਪ੍ਰੋਗਰਾਮਾਂ ਵਰਗੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਹਨਾਂ ਨੇ ਕਾਂਗਰਸ ਸਰਕਾਰ ਵੱਲੋਂ 1207 ਸਕੂਲ ਬੰਦ ਕਰਨ ਦੀਆਂ ਬੇਬੁਨਿਆਦੀ ਯੋਜਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਉਸ ਵੇਲੇ ਵਿਰੋਧ ਕੀਤੇ ਜਾਣ ਕਾਰਨ ਇਸ ਯੋਜਨਾ ਨੂੰ ਰੋਕਿਆ ਗਿਆ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਜ਼ਿਆਦਾਤਰ ਆਗੂਆਂ ਨੇ ਭਾਰੀ ਫੀਸਾਂ ਵਾਲੇ ਪ੍ਰਾਈਵੇਟ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕੀਤੀ ਹੈ ਇਸ ਲਈ ਉਹ ਸੂਬੇ ਦੇ ਸਰਕਾਰੀ ਸਕੂਲਾਂ ਦੀ ਹਾਲਤ ਤੋਂ ਬਿਲਕੁੱਲ ਅਣਜਾਣ ਸਨ।

ਵਿੱਤ ਮੰਤਰੀ ਚੀਮਾ ਨੇ 90,000 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਨੂੰ ਆਕਰਸ਼ਿਤ ਕਰਨ ਵਿੱਚ ਸਰਕਾਰ ਦੀ ਸਫਲਤਾ ਨੂੰ ਵੀ ਉਜਾਗਰ ਕੀਤਾ ਅਤੇ ਇਸਦਾ ਸਿਹਰਾ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਾਨੂੰਨ ਵਿਵਸਥਾ ਵਿੱਚ ਕੀਤੇ ਸੁਧਾਰ ਨੂੰ ਦਿੱਤਾ। ਉਨ੍ਹਾਂ ਨੇ ਕਾਂਗਰਸ ਦੇ ਸ਼ਾਸਨ ਦੌਰਾਨ ਵਧਣ-ਫੁੱਲਣ ਵਾਲੇ ਗੈਂਗਸਟਰ ਸੱਭਿਆਚਾਰ ਨੂੰ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਥਾਪਤ ਕੀਤੀ ਗਈ ਐਂਟੀ-ਗੈਂਗਸਟਰ ਟਾਸਕ ਫੋਰਸ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸੂਬੇ ਵਿੱਚ ਗੈਂਗਸਟਰ ਸੱਭਿਆਚਾਰ ਨੂੰ ਜਨਮ ਦਿੱਤਾ ਅਤੇ ਦੂਜੇ ਸੂਬਿਆਂ ਤੋਂ ਗੈਂਗਸਟਰਾਂ ਨੂੰ ਲਿਆ ਕੇ ਪੰਜਾਬ ਦੀਆਂ ਜੇਲ੍ਹਾਂ ਵਿੱਚ ਰੱਖਿਆ ਜਾਂਦਾ ਸੀ।

ਨਸ਼ਿਆਂ ਦੇ ਮੁਕੰਮਲ ਖਾਤਮੇ ਦੇ ਮੁੱਦੇ 'ਤੇ ਗੱਲ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਸਰਕਾਰ ਵੱਲੋਂ ਸ਼ੁਰੂ ਕੀਤੇ "ਯੁੱਧ ਨਸ਼ਿਆਂ ਵਿਰੁੱਧ" ਬਾਰੇ ਵਿਆਪਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜੰਗ ਦੌਰਾਨ ਹੁਣ ਤੱਕ 2200 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ, 3800 ਗ੍ਰਿਫ਼ਤਾਰੀਆਂ ਹੋਈਆਂ ਹਨ ਅਤੇ ਨਸ਼ਾ ਵੇਚਣ ਵਾਲੇ 43 ਵਿਅਕਤੀਆਂ ਦੀਆਂ ਨਜਾਇਜ਼ ਜਾਇਦਾਦਾਂ ਨੂੰ ਢਹਿਢੇਰੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਪਹਿਲੀ ਵਾਰ ਸੂਬੇ ਦੇ ਲੋਕਾਂ ਨੇ 'ਚਿੱਟੇ' ਦਾ ਨਾਮ ਸੁਣਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਤਲਵੰਡੀ ਸਾਬੋ ਤੋਂ 35 ਕਿਲੋਮੀਟਰ ਦੂਰ ਗੁਟਕਾ ਸਾਹਿਬ ਫੜ੍ਹ ਕੇ ਨਸ਼ਿਆਂ ਨੂੰ ਖ਼ਤਮ ਕਰਨ ਦੀ ਸਹੁੰ ਚੁੱਕੀ ਸੀ ਪਰ ਬਾਅਦ ਵਿੱਚ ਕਾਂਗਰਸ ਦੇ ਸ਼ਾਸ਼ਨ ਦੌਰਾਨ ਇਹ ਨਸ਼ੇ ਦਾ ਕਾਰੋਬਾਰ ਹੋਰ ਵੀ ਪ੍ਰਫੁਲੱਤ ਹੋ ਗਿਆ।

ਵਿੱਤ ਮੰਤਰੀ ਚੀਮਾ ਨੇ ਸੂਬੇ ਦੇ 50,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਵਰਗੀਆਂ ਪਹਿਲਕਦਮੀਆਂ ਅਤੇ 1000 ਖੇਡ ਨਰਸਰੀਆਂ ਸਥਾਪਤ ਕਰਨ ਸਬੰਧੀ ਯੋਜਨਾ ਰਾਹੀਂ ਖੇਡਾਂ ਨੂੰ ਉਤਸ਼ਾਹਿਤ ਕਰਨ ਸਬੰਧੀ ਸਰਕਾਰ ਦੇ ਯਤਨਾਂ 'ਤੇ ਚਾਨਣਾ ਪਾਇਆ। ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਮੱਲ੍ਹਾਂ ਮਾਰਨ ਵਾਲੇ ਖਿਡਾਰੀਆਂ ਨੂੰ ਉੱਚ ਅਹੁਦਿਆਂ 'ਤੇ ਨਿਯੁਕਤ ਕਰਨ ਦਾ ਵੀ ਜ਼ਿਕਰ ਕੀਤਾ।

ਖੇਤੀਬਾੜੀ ਦੀ ਬਿਹਤਰੀ ਲਈ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੀ ਲੋੜ 'ਤੇ ਜ਼ੋਰ ਦਿੰਦਿਆਂ ਹੋਏ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਦਹਾਕਿਆਂ ਬਾਅਦ ਟੇਲਾਂ ‘ਤੇ ਨਹਿਰੀ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾ ਕੇ ਇਸ ਦਿਸ਼ਾ ਵਿੱਚ ਅਹਿਮ ਪਹਿਲਕਦਮੀਆਂ ਸ਼ੁਰੂ ਕੀਤੀਆਂ ਅਤੇ ਨਾਲ ਹੀ ਖੇਤੀਬਾੜੀ ਲਈ ਘੰਟਿਆਂਬੱਧੀ ਨਿਰਵਿਘਨ ਬਿਜਲੀ ਯਕੀਨੀ ਬਣਾਈ ਗਈ ਹੈ। ਉਨ੍ਹਾਂ ਟਿਊਬਵੈਲਾਂ ਲਈ ਬਿਜਲੀ ਸਬਸਿਡੀਆਂ ਜਾਰੀ ਰੱਖਣ ਦਾ ਵੀ ਜ਼ਿਕਰ ਕੀਤਾ।

ਵਿੱਤ ਮੰਤਰੀ ਚੀਮਾ ਨੇ ਦੇਸ਼ ਖਾਤਰ ਜਾਨਾਂ ਵਾਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੀਆਂ ਕੁਰਬਾਨੀਆਂ ਦਾ ਸਨਮਾਨ ਕਰਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਸੂਬੇ ਦੇ ਕਰਜ਼ਾ ਪ੍ਰਬੰਧਨ, ਵਿਆਜ ਦੀ ਅਦਾਇਗੀ ਅਤੇ ਅਧਿਆਪਕ ਸੇਵਾਵਾਂ ਨੂੰ ਨਿਯਮਤ ਕਰਨ ਲਈ ਸਰਕਾਰ ਦੇ ਯਤਨਾਂ ਨੂੰ ਵੀ ਉਜਾਗਰ ਕੀਤਾ ਅਤੇ ਇਨ੍ਹਾਂ ਪ੍ਰਾਪਤੀਆਂ ਦੀ ਤੁਲਨਾ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਦੀਆਂ ਅਸਫਲਤਾਵਾਂ ਨਾਲ ਕੀਤੀ।

ਵਿੱਤ ਮੰਤਰੀ ਨੇ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਸਿਰ ਲਗਭਗ 3 ਲੱਖ ਕਰੋੜ ਰੁਪਏ ਦੇ ਕਰਜ਼ੇ ਦਾ ਬੋਝ ਪਾਇਆ। ਇਸ ਕਰਜਾ ‘ਤੇ ਲੱਗਣ ਵਾਲਾ ਵਿਆਜ ਹੀ ਸਾਲਾਨਾ 20,000 ਕਰੋੜ ਰੁਪਏ ਹੈ, ਜੋ ਕਿ ਸੂਬੇ 'ਤੇ ਇੱਕ ਵੱਡਾ ਬੋਝ ਹੈ। ਉਨ੍ਹਾਂ ਕਿਹਾ ਕਿ ਇਸ ਵਿਆਜ਼ ਦੀ ਮੂਲ ਰਕਮ ਦੀ ਅਦਾਇਗੀ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਬਜਟ ਦਾ ਇੱਕ ਵੱਡਾ ਹਿੱਸਾ ਅਜੇ ਵੀ ਵਿਆਜ ਦੀ ਅਦਾਇਗੀ ਲਈ ਅਲਾਟ ਕੀਤਾ ਜਾ ਰਿਹਾ ਹੈ, ਜਿਸ ਨਾਲ ਸੂਬੇ ਦੇ ਸਰੋਤਾਂ 'ਤੇ ਦਬਾਅ ਪੈ ਰਿਹਾ ਹੈ।

ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਗੱਲ ਕਰਦਿਆਂ, ਵਿੱਤ ਮੰਤਰੀ ਨੇ ਕਾਂਗਰਸ ਸਰਕਾਰ ਵੱਲੋਂ ਛੇਵਾਂ ਤਨਖਾਹ ਕਮਿਸ਼ਨ ਜਾਰੀ ਕਰਨ ਸਮੇਂ ਮੁਲਾਜ਼ਮਾਂ ਦੇ ਬਕਾਏ ਲਗਭਗ 14,500 ਕਰੋੜ ਰੁਪਏ ਦੇ ਭੁਗਤਾਨ ਲਈ 'ਆਪ' ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਕੀਤੇ ਜਾ ਰਹੇ ਯਤਨਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਭ ਤੋਂ ਵੱਧ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਨਿਯਮਤ ਕੀਤਾ ਗਿਆ ਹੈ ਅਤੇ ਗੈਰ-ਸਥਾਈ ਅਧਿਆਪਕਾਂ ਨੂੰ ਹੁਣ 25000 ਰੁਪਏ ਤਨਖਾਹ ਦਿੱਤੀ ਜਾ ਰਹੀ ਹੈ ਜਦਕਿ ਕਾਂਗਰਸ ਸਰਕਾਰ ਦੌਰਾਨ ਇਹ ਤਨਖਾਹ 6000 ਰੁਪਏ ਸੀ।

ਆਪਣੇ ਭਾਸ਼ਣ ਦੀ ਸਮਾਪਤੀ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਦੀ ਵਿਧਾਨ ਸਭਾ ਵਿੱਚ ਮਹਿਜ਼ 8 ਸਾਲਾਂ ਦੇ ਸਫ਼ਰ ਦੌਰਾਨ ਪੰਜਾਬ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ, ਪੰਜਾਬ ਸਰਕਾਰ ਲਗਾਤਾਰ ਸੂਬੇ ਵਿੱਚ ਤਰੱਕੀ ਅਤੇ ਵਿਕਾਸ ਨੂੰ ਨਵੀਆਂ ਲੀਹਾਂ ‘ਤੇ ਲੈ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement