Punjab News: ਹਰਜੋਤ ਬੈਂਸ ਨੇ ਵਿਦਿਆਰਥੀਆਂ ਦੇ ‘ਸਿੱਖਿਆ ਤੱਕ ਸਫ਼ਰ’ ਨੂੰ ਆਸਾਨ ਬਣਾਉਣ ਲਈ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ
Published : Mar 24, 2025, 5:30 pm IST
Updated : Mar 24, 2025, 5:30 pm IST
SHARE ARTICLE
Harjot Bains dedicates new bus to school in Ropar district to ease students' 'journey to education'
Harjot Bains dedicates new bus to school in Ropar district to ease students' 'journey to education'

ਸਕੂਲ ਸਿੱਖਿਆ ਵਿਭਾਗ ਦੀਆਂ 230 ਬੱਸਾਂ ਦਾ ਲਾਭ ਲੈ ਰਹੇ 12 ਹਜ਼ਾਰ ਤੋਂ ਵੱਧ ਵਿਦਿਆਰਥੀ

 

* ਸਿੱਖਿਆ ਮੰਤਰੀ ਬੈਂਸ ਨੇ ਸਾਰੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ

Punjab News: ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ।

ਐਸ.ਐਮ.ਐਲ. ਇਸੂਜ਼ੂ ਦੇ ਮੁੱਖ ਵਿੱਤੀ ਅਧਿਕਾਰੀ (ਸੀ.ਐਫ.ਓ.) ਸ੍ਰੀ ਰਾਕੇਸ਼ ਭੱਲਾ ਵੱਲੋਂ ਕੰਪਨੀ ਦੀ ਕਾਰਪੋਰੇਟ ਸੋਸ਼ਲ ਰਿਸਪਾਂਸਬਿਲਿਟੀ (ਸੀ.ਐਸ.ਆਰ.) ਪਹਿਲਕਦਮੀ ਦੇ ਹਿੱਸੇ ਵਜੋਂ ਸਕੂਲ ਸਿੱਖਿਆ ਵਿਭਾਗ ਨੂੰ ਨਵੀਂ ਬੱਸ ਭੇਟ ਕੀਤੀ ਗਈ ਹੈ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਨੇਕ ਉਪਰਾਲਾ ਸਕੂਲੀ ਵਿਦਿਆਰਥੀਆਂ ਦੀ ਆਵਾਜਾਈ ਨੂੰ ਸੁਖਾਲਾ ਕਰੇਗਾ, ਜਿਸ ਨਾਲ ਸਾਰੇ ਵਿਦਿਆਰਥੀਆਂ ਲਈ ਸਕੂਲ ਤੱਕ ਸੁਰੱਖਿਅਤ ਅਤੇ ਆਰਾਮਦਾਇਕ ਯਾਤਰਾ ਯਕੀਨੀ ਬਣਾਈ ਜਾ ਸਕੇਗੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਮਿਆਰ ਨੂੰ ਵਿਸ਼ਵ ਪੱਧਰੀ ਬਣਾਉਣ ਦੀ ਵਚਨਬੱਧਤਾ ਦਹੁਰਾਉਂਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਕੂਲ ਸਿੱਖਿਆ ਵਿਭਾਗ ਕੋਲ ਪਹਿਲਾਂ ਹੀ 230 ਬੱਸਾਂ ਹਨ ਅਤੇ 12,000 ਤੋਂ ਵੱਧ ਸਰਕਾਰੀ ਸਕੂਲੀ ਵਿਦਿਆਰਥੀ ਇਸ ਆਵਾਜਾਈ ਸਹੂਲਤ ਦਾ ਲਾਭ ਲੈ ਰਹੇ ਹਨ। ਇਹ ਕਦਮ ਸਾਰੇ ਵਿਦਿਆਰਥੀਆਂ ਦੀ ਮਿਆਰੀ ਸਿੱਖਿਆ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਇਹ ਬੱਸ ਵਿਦਿਆਰਥੀਆਂ ਦੀ ਸਕੂਲ ਤੱਕ ਪਹੁੰਚ, ਪਾਠਕ੍ਰਮ ਤੋਂ ਬਾਹਰਲੀਆਂ ਗਤੀਵਿਧੀਆਂ ਅਤੇ ਵਿਦਿਅਕ ਸੈਰ-ਸਪਾਟੇ ਨੂੰ ਸੁਚਾਰੂ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਉਨ੍ਹਾਂ ਅੱਗੇ ਕਿਹਾ ਕਿ ਆਵਾਜਾਈ ਦਾ ਇਹ ਨਵਾਂ ਸਾਧਨ ਇਹ ਯਕੀਨੀ ਬਣਾਏਗਾ ਕਿ ਵਿਦਿਆਰਥੀ ਸਿੱਖਣ ਦੇ ਬਿਹਤਰ ਅਨੁਭਵਾਂ ਵਿੱਚ ਆਸਾਨੀ ਨਾਲ ਹਿੱਸਾ ਲੈ ਸਕਣ, ਜਿਸ ਨਾਲ ਸਿੱਖਣ ਦੇ ਵਧੇਰੇ ਅਨੁਕੂਲ ਮਾਹੌਲ ਨੂੰ ਹੁਲਾਰਾ ਮਿਲੇਗਾ।

ਸਕੂਲ ਲਈ ਨਵੀਂ ਬੱਸ ਪ੍ਰਾਪਤ ਕਰਨ 'ਤੇ ਖੁਸ਼ੀ ਪ੍ਰਗਟ ਕਰਦਿਆਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਪ੍ਰਿੰਸੀਪਲ ਸ੍ਰੀ ਗੁਰਦੀਪ ਕੁਮਾਰ ਸ਼ਰਮਾ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਸਬੰਧੀ ਸਿੱਖਿਆ ਮੰਤਰੀ ਦੇ ਅਣਥੱਕ ਯਤਨਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਨਵੀਂ ਬੱਸ ਦੀ ਮਹੱਤਤਾ ਅਤੇ ਵਿਦਿਆਰਥੀਆਂ 'ਤੇ ਇਸ ਦੇ ਸਕਾਰਾਤਮਕ ਪ੍ਰਭਾਵ ਬਾਰੇ ਵੀ ਚਾਨਣਾ ਪਾਇਆ।

ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ, ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ, ਐਸ.ਐਮ.ਐਲ. ਇਸੂਜ਼ੂ ਦੇ ਸਕੱਤਰ ਸ੍ਰੀ ਪਰਵੇਸ਼ ਮਦਾਨ ਅਤੇ ਮੁੱਖ ਪ੍ਰਬੰਧਕ ਵਿਵੇਕ ਚਾਨਣਾ ਵੀ ਮੌਜੂਦ ਸਨ।

SHARE ARTICLE

ਏਜੰਸੀ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement