ਹਰਪਾਲ ਚੀਮਾ ਵਲੋਂ ਕਰ ਵਿਭਾਗ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਦੇ ਨਿਰਦੇਸ਼
Published : Mar 24, 2025, 5:35 pm IST
Updated : Mar 24, 2025, 5:35 pm IST
SHARE ARTICLE
Harpal Cheema directs the tax department to ensure maximum participation of taxpayers in the GST Amnesty Scheme
Harpal Cheema directs the tax department to ensure maximum participation of taxpayers in the GST Amnesty Scheme

ਵਿੱਤ ਮੰਤਰੀ ਵੱਲੋਂ ਜੀਐਸਟੀ ਪ੍ਰਾਪਤੀਆਂ ਦੀ ਸਮੀਖਿਆ; ਲੁਧਿਆਣਾ ਅਤੇ ਅੰਮ੍ਰਿਤਸਰ ਡਿਵੀਜ਼ਨਾਂ ਵੱਲੋਂ ਪਾਇਆ ਗਿਆ ਸੱਭ ਤੋਂ ਵੱਧ ਯੋਗਦਾਨ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ ਯੋਗ ਕਰਦਾਤਾਵਾਂ ਨੂੰ ਸੂਚਿਤ ਕਰਨ ਲਈ ਰਵਾਇਤੀ ਇਸ਼ਤਿਹਾਰਬਾਜ਼ੀ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਕਰਕੇ ਵਿਆਪਕ ਜਨਤਕ ਜਾਗਰੂਕਤਾ ਮੁਹਿੰਮਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ।

ਪੰਜਾਬ ਭਵਨ ਵਿਖੇ ਕਰ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਫੀਲਡ ਸਟਾਫ਼ ਨੂੰ ਨਿੱਜੀ ਤੌਰ 'ਤੇ ਕਰਦਾਤਾਵਾਂ ਤੱਕ ਪਹੁੰਚ ਕਰਨ ਅਤੇ ਅਰਜ਼ੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਇਸ ਕਦਮ ਦਾ ਉਦੇਸ਼ ਕਰਦਾਤਾਵਾਂ ਨੂੰ ਜੀ.ਐਸ.ਟੀ ਐਮਨੈਸਟੀ ਸਕੀਮ ਦੇ ਲਾਭਾਂ ਦਾ ਲਾਭ ਉਠਾਉਣ ਦੇ ਯੋਗ ਬਣਾਉਣਾ ਅਤੇ ਮੌਜੂਦਾ ਸਮੇਂ ਵਿੱਚ ਬਕਾਇਆ ਪਏ ਮਾਲੀਏ ਦੀ ਰਿਕਵਰੀ ਨੂੰ ਸੌਖਾ ਬਣਾਉਣਾ ਹੈ, ਜਿਸ ਨਾਲ ਸੂਬੇ ਨੂੰ ਵਿੱਤੀ ਲਾਭ ਵੀ ਪਹੁੰਚੇਗਾ।

ਸੀ.ਜੀ.ਐਸ.ਟੀ ਐਕਟ ਦੇ ਸੈਕਸ਼ਨ 128ਏ ਦੇ ਤਹਿਤ ਪੇਸ਼ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਦਾ ਉਦੇਸ਼ ਧਾਰਾ 73 ਦੇ ਤਹਿਤ ਬਣੇ ਕਰ 'ਤੇ ਵਿਆਜ ਅਤੇ ਜੁਰਮਾਨੇ ਨੂੰ ਮੁਆਫ ਕਰਕੇ ਕਰਦਾਤਾਵਾਂ 'ਤੇ ਕਰਪਾਲਣਾ ਦੇ ਬੋਝ ਨੂੰ ਘੱਟ ਕਰਨਾ ਹੈ। ਜੀ.ਐਸ.ਟੀ ਐਮਨੈਸਟੀ ਸਕੀਮ ਕਰਦਾਤਾਵਾਂ ਨੂੰ ਵਿੱਤੀ ਸਾਲ 2017-18 ਤੋ 2019-20 ਤੱਕ ਦੇ ਕਰ ਬਕਾਇਆਂ ਦਾ 31 ਮਾਰਚ 2025 ਤੱਕ ਭੁਗਤਾਨ ਕਰਨ ਦੀ ਇਜਾਜ਼ਤ ਦਿੰਦੀ ਹੈ। ਇਸ ਤੋਂ ਇਲਾਵਾ ਸੰਬੰਧਿਤ ਫਾਰਮ 30 ਜੂਨ, 2025 ਤੱਕ ਜਮ੍ਹਾ ਕੀਤੇ ਜਾਣੇ ਚਾਹੀਦੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਬਿਨਾਂ ਕਿਸੇ ਛੋਟ ਦੇ ਸਥਾਪਿਤ ਮਾਲੀਆ ਟੀਚਿਆਂ ਦੀ ਪ੍ਰਾਪਤੀ ਯਕੀਨੀ ਬਣਾਈ ਜਾਵੇ। ਮੀਟਿੰਗ ਦੌਰਾਨ ਕਰ ਵਿਭਾਗ ਦੇ ਅਧਿਕਾਰੀਆਂ ਵੱਲੋਂ ਵਿੱਤ ਮੰਤਰੀ ਨੂੰ ਸਮੁੱਚੇ ਮਾਲੀਏ ਖਾਸਕਾਰ ਵੈਲਯੂ ਐਡਿਡ ਟੈਕਸ (ਵੈਟ) ਅਤੇ ਵਸਤੂਆਂ ਅਤੇ ਸੇਵਾਵਾਂ ਟੈਕਸ (ਜੀ.ਐੱਸ.ਟੀ.) ਵਿੱਚ ਹੋਏ ਵਾਧੇ ਬਾਰੇ ਜਾਣੂੰ ਕਰਵਾਇਆ ਗਿਆ।

ਇਥੇ ਜਿਕਰਯੋਗ ਹੈ ਕਿ ਫਰਵਰੀ 2025 ਤੱਕ ਵੈਟ ਪ੍ਰਾਪਤੀਆਂ ਵਿੱਚ 5.74% ਦਾ ਵਾਧਾ ਦਰਸਾਇਆ, ਜਦੋਂ ਕਿ ਜੀ.ਐਸ.ਟੀ ਮਾਲੀਏ ਵਿੱਚ 13.39% ਦਾ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਲੁਧਿਆਣਾ ਅਤੇ ਅੰਮ੍ਰਿਤਸਰ ਦੀਆਂ ਡਿਵੀਜ਼ਨਾਂ ਨੇ ਜੀ.ਐਸ.ਟੀ ਮਾਲੀਆ ਪ੍ਰਾਪਤੀ ਵਿੱਚ ਔਸਤ ਤੋਂ ਉੱਪਰ ਪ੍ਰਦਰਸ਼ਨ ਕਰਦੇ ਹੋਏ ਸੂਬੇ ਦੀ ਇਸ ਸਫਲਤਾ ਵਿੱਚ ਮੁੱਖ ਯੋਗਦਾਨ ਪਾਉਣ ਵਾਲਿਆਂ ਵਜੋਂ ਪਛਾਣ ਬਣਾਈ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੀਐਸਟੀ ਦੇ ਬਕਾਇਆ ਬਕਾਏ ਦੀ ਵੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਕਿ ਮੌਜੂਦਾ ਬਕਾਏ ਤੁਰੰਤ ਵਸੂਲ ਕੀਤੇ ਜਾਣ ਤਾਂ ਜੋ ਇਹ ਬੈਕਲਾਗ ਦਾ ਹਿੱਸਾ ਨਾ ਬਣਨ। ਉਨ੍ਹਾਂ ਸਖ਼ਤ ਲਾਗੂਕਰਨ ਉਪਾਵਾਂ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਕਰਪਾਲਣਾ ਦੇਰੀ ਨੂੰ ਰੋਕਦਿਆਂ ਸਮੇਂ ਸਿਰ ਮਾਲੀਆ ਪ੍ਰਾਪਤੀਆਂ ਨੂੰ ਯਕੀਨੀ ਬਣਾਇਆ ਜਾ ਸਕੇ।

ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ (ਕਰ) ਜਸਪ੍ਰੀਤ ਤਲਵਾੜ, ਕਰ ਕਮਿਸ਼ਨਰ ਵਰੁਣ ਰੂਜ਼ਮ, ਵਧੀਕ ਕਮਿਸ਼ਨਰ, ਜਾਇੰਟ ਕਮਿਸ਼ਨਰ ਅਤੇ ਕਰ ਵਿਭਾਗ ਦੇ ਡਿਪਟੀ ਕਮਿਸ਼ਨਰਾਂ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement