ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ, ਗੋਦ ਲੈਣ ਦੀ ਪ੍ਰਕਿਰਿਆ ਹੋਵੇਗੀ ਹੋਰ ਸੁਚਾਰੂ
Published : Mar 24, 2025, 3:27 pm IST
Updated : Mar 24, 2025, 3:27 pm IST
SHARE ARTICLE
Punjab government approves 16 adoption agencies
Punjab government approves 16 adoption agencies

ਬੱਚਾ ਗੋਦ ਲੈਣ ਦੀ ਪ੍ਰਕਿਰਿਆ ਤੇਜ਼ ਅਤੇ ਪਾਰਦਰਸ਼ੀ ਬਣਾਉਣ ਲਈ 176 ਨਵੀਆਂ ਅਸਾਮੀਆਂ ਦੀ ਕੀਤੀ ਗਈ ਰਚਨਾ

Punjab government approves 16 adoption agencies:  ਚੰਡੀਗੜ੍ਹ: ਪੰਜਾਬ ਸਰਕਾਰ ਨੇ ਅਨਾਥ ਅਤੇ ਬੇਸਹਾਰਾ ਬੱਚਿਆਂ ਦੀ ਕਾਨੂੰਨੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ, ਪਾਰਦਰਸ਼ੀ ਅਤੇ ਕੁਸ਼ਲ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ ਚੁੱਕਿਆ ਹੈ। ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ 16 ਗੋਦ ਲੈਣ ਵਾਲੀਆਂ ਏਜੰਸੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਜੋ ਸੰਭਾਵੀ ਮਾਪਿਆਂ ਲਈ ਗੋਦ ਲੈਣ ਦੀ ਪ੍ਰਕਿਰਿਆ ਨੂੰ ਆਸਾਨ ਅਤੇ ਤੇਜ਼ ਕਰਨਗੀਆਂ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨਾਥ ਬੱਚਿਆਂ ਦੀ ਭਲਾਈ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ ਸਰਕਾਰ ਨੇ 176 ਨਵੀਆਂ ਅਸਾਮੀਆਂ ਦੀ ਰਚਨਾ ਕੀਤੀ ਹੈ। ਇਹ ਕਰਮਚਾਰੀ ਗੋਦ ਲੈਣ ਦੀ ਪ੍ਰਕਿਰਿਆ ਨੂੰ ਮੁਸ਼ਕਿਲ ਰਹਿਤ, ਤੇਜ਼ ਅਤੇ ਪੂਰੀ ਤਰ੍ਹਾਂ ਪਾਰਦਰਸ਼ੀ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਹਰ ਅਨਾਥ ਬੱਚੇ ਨੂੰ ਇੱਕ ਪਿਆਰ ਭਰਿਆ ਅਤੇ ਸੁਰੱਖਿਅਤ ਘਰ ਮਿਲੇ। ਉਨ੍ਹਾਂ ਕਿਹਾ ਕਿ ਇਹ ਵੀ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਗੋਦ ਲੈਣ ਦੀ ਪ੍ਰਕਿਰਿਆ ਨੈਤਿਕ ਮਾਪਦੰਡਾਂ ਅਨੁਸਾਰ ਹੋਵੇ ਅਤੇ ਹਰ ਬੱਚੇ ਨੂੰ ਉਹ ਸਭ ਸੁਵਿਧਾਵਾਂ ਮਿਲਣ ਜਿਸਦਾ ਉਹ ਹਕਦਾਰ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਹੈ ਕਿ ਸੂਬੇ ਦੀ ਮੌਜੂਦਾ ਸਰਕਾਰ ਅਨਾਥ ਅਤੇ ਬੇਸਹਾਰਾ ਬੱਚਿਆਂ ਨੂੰ ਸੁਰੱਖਿਅਤ ਅਤੇ ਚੰਗੇ ਪਾਲਣ ਪੋਸ਼ਣ ਵਾਲਾ ਪਰਿਵਾਰ ਮੁਹਈਆ ਕਰਵਾਕੇ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਇਹ ਬੱਚੇ ਚੰਗੀ ਸਿੱਖਿਆ ਹਾਸਲ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਵੇ।

ਉਨ੍ਹਾਂ ਅੱਗੇ ਕਿਹਾ ਕਿ ਇਹ ਉਪਰਾਲਾ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਹੈ। ਰਾਜ ਸਰਕਾਰ ਹਮੇਸ਼ਾ ਇਹ ਯਕੀਨੀ ਬਣਾਉਣ ਲਈ ਕੰਮ ਕਰੇਗੀ ਕਿ ਹਰ ਬੱਚੇ ਨੂੰ ਇੱਕ ਆਦਰਸ਼ ਅਤੇ ਪਿਆਰ ਭਰਿਆ ਜੀਵਨ ਮਿਲੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement