ਤਰਨ ਤਾਰਨ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
Published : Mar 24, 2025, 10:14 pm IST
Updated : Mar 24, 2025, 10:14 pm IST
SHARE ARTICLE
ਮ੍ਰਿਤਕ ਜਸ਼ਨ ਦੀਪ ਸਿੰਘ (18)
ਮ੍ਰਿਤਕ ਜਸ਼ਨ ਦੀਪ ਸਿੰਘ (18)

ਦੋ ਹੋਰ ਹੋਏ ਜ਼ਖਮੀ, ਅੰਮ੍ਰਿਤਸਰ ਹਸਪਤਾਲ ਰੈਫ਼ਰ

ਤਰਨ ਤਾਰਨ : ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੁੱਘੇ ਵਿਖੇ ਆਪਸੀ ਲੜਾਈ ’ਚ ਇਕ ਨੌਜਵਾਨ ਦੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿਤਾ ਗਿਆ, ਜਦਕਿ ਦੋ ਨੌਜਵਾਨਾਂ ਨੂੰ ਜ਼ਖਮੀ ਹਾਲਤ ’ਚ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਰੈਫ਼ਰ ਕਰ ਦਿਤਾ ਗਿਆ ਹੈ। ਤਿੰਨਾਂ ਨੌਜਵਾਨਾਂ ਦੀ ਉਮਰ ਕਰੀਬ 15 ਤੋਂ 18 ਸਾਲ ਹੈ, ਮ੍ਰਿਤਕ ਦੇਹ ਨੂੰ ਤਰਨ ਤਾਰਨ ਦੇ ਸਿਵਲ ਹਸਪਤਾਲ ਰੱਖਿਆ ਗਿਆ ਹੈ ਜਿਸ ਦਾ ਸਵਰੇ ਪੋਸਟ ਮਾਰਟਮ ਕੀਤਾ ਜਾਵੇਗਾ। 

ਮੌਕੇ ’ਤੇ ਪੁੱਜੇ ਥਾਣਾ ਸਦਰ ਦੇ ਐੱਸ.ਐਚ.ਓ. ਕਸ਼ਮੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਮ੍ਰਿਤਕ ਜਸ਼ਨ ਦੀਪ ਸਿੰਘ (18) ਦੇ ਭਰਾ ਨੇ ਦਸਿਆ ਕਿ ਉਸ ਦਾ ਭਰਾ ਪਿੰਡ ਬੁੱਘੇ ਵਿੱਚ ਜਦੋਂ ਘਰ ਬਾਹਰ ਆਇਆ ਤਾਂ ਪਿੰਡ ਜੌੜੇ ਦੇ ਕੁੱਝ ਅਣਪਛਾਤੇ ਨੌਜਵਾਨ ਨੇ ਰਾਤ 8 ਵਜੇ ਦੇ ਕਰੀਬ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿਤਾ ਜਿਸ ’ਚ ਉਸ ਦੇ ਭਰਾ ਦੀ ਮੌਤ ਹੋ ਗਈ। ਹਮਲਾਵਰ ਫ਼ਰਾਰ ਹੋ ਗਏ।

ਜ਼ਖਮੀ ਨੌਜਵਾਨ ਦੇ ਪਿਤਾ ਨੇ ਦਸਿਆ ਕਿ ਉਨ੍ਹਾਂ ਨੂੰ ਅਪਣੇ ਪੁੱਤਰ ਦੀ ਲੜਾਈ ਹੋਣ ਦਾ ਪਤਾ ਲੱਗਾ ਜਿਸ ਨੂੰ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ’ਚ ਰੈਫ਼ਰ ਕਰ ਦਿੱਤਾ ਗਿਆ ਹੈ।
 

SHARE ARTICLE

ਏਜੰਸੀ

Advertisement

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM

Top Athlete Karan Brar Allegedly Stripped and Beaten: ਸੁਣੋ ਕੀ ਕਹਿ ਰਹੇ ਵਕੀਲ Ghuman Brothers ਅਤੇ ਪੀੜਤ

21 Jan 2026 3:24 PM

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM
Advertisement