ਕਰੋੜਾਂ ਰੁਪਏ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫ਼ਤਾਰ
Published : Apr 24, 2019, 11:10 am IST
Updated : Apr 24, 2019, 12:42 pm IST
SHARE ARTICLE
Arrest
Arrest

ਥਾਣਾ ਬਹਾਵਵਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਰਾਜਸਥਾਨ ਦੇ 2 ਜਵਾਨਾਂ ਨੂੰ ਕਾਬੂ ਕੀਤਾ ਹੈ...

ਅਬੋਹਰ : ਥਾਣਾ ਬਹਾਵਵਾਲਾ ਪੁਲਿਸ ਨੇ ਨਾਕਾਬੰਦੀ ਦੌਰਾਨ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਰਾਜਸਥਾਨ ਦੇ 2 ਜਵਾਨਾਂ ਨੂੰ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਬਹਾਵਵਾਲਾ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਕੋਠਾ ਪੱਕੀ ਥਾਣਾ ਹਿੰਦੁਮਲਕੋਟ ਰਾਜਸਥਾਨ ਨਿਵਾਸੀ ਬਲਵਿੰਦਰ ਸਿੰਘ (25) ਪੁੱਤਰ ਕਸ਼ਮੀਰ ਸਿੰਘ ਅਤੇ ਸੰਤੋਖ ਸਿੰਘ (26) ਪੁੱਤਰ ਗੁਰਦਿਆਲ ਸਿੰਘ ਆਪਣੀ ਸਵਿਫਟ ਕਾਰ (ਡੀ.ਐਲ.1 ਵਾਈ 4609) ‘ਤੇ ਰਾਜਸਥਾਨ ਤੋਂ ਭਰ ਕੇ ਹੈਰੋਇਨ ਲੈ ਕੇ ਆ ਰਹੇ ਹਨ।

DrugsDrugs

ਪੁਲਿਸ ਨੇ ਸੂਚਨਾ ਦੇ ਆਧਾਰ ‘ਤੇ ਨਾਕਾਬੰਦੀ ਕਰਕੇ ਕਾਰ ਨੂੰ ਰੋਕ ਕੇ ਲੜਕਿਆਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 550 ਗ੍ਰਾਮ ਹੈਰੋਇਨ ਬਰਾਮਦ ਹੋਈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਢਾਈ ਕਰੋੜ ਰੁਪਏ ਤੋਂ ਜ਼ਿਆਦਾ ਹੈ। ਪੁਲਿਸ ਨੇ ਦੋਨਾਂ  ਦੇ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। ਸੂਤਰਾਂ ਅਨੁਸਾਰ ਇਨ੍ਹਾਂ ਨਸ਼ਾ ਤਸਕਰਾਂ ਨੇ ਇਹ ਹੈਰੋਇਨ ਪੰਜਾਬ ਦੇ ਵੱਖ-ਵੱਖ ਸਥਾਨਾਂ ‘ਤੇ ਸਪਲਾਈ ਕਰਨਾ ਸੀ।

DrugsDrugs

ਇਹ ਵੀ ਪੜ੍ਹੋ : ਜਲੰਧਰ ਰੇਲਵੇ ਪੁਲਿਸ ਨੇ 384 ਨਸ਼ੀਲੇ ਕੈਪਸੂਲਾਂ ਦੇ ਨਾਲ ਦੋ ਤਸਕਰਾਂ ਰਾਕੇਸ਼ ਕੁਮਾਰ ਉਰਫ ਮੱਦੀ ਪੁੱਤਰ ਸਤਪਾਲ ਨਿਵਾਸੀ ਭਾਰਗਵ ਕੈਂਪ ਅਤੇ ਕਾਲੂ ਪੁੱਤਰ ਅਸ਼ੋਕ ਕੁਮਾਰ ਨਿਵਾਸੀ ਨਵੀ ਆਬਾਦੀ ਨਕੋਦਰ ਰੋਡ ਆਬਾਦਪੁਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁੱਖੀ ਧਰਮਿੰਦਰ ਕਲਿਆਣ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਨੇਂ ਤਸਕਰ ਮੇਰਠ ਤੋਂ ਨਸ਼ੇ ਦੀ ਖੇਪ ਲੈ ਕੇ ਆਏ ਸਨ।

DrugsDrugs

ਪੁੱਛ ਗਿਛ ‘ਚ ਦੋਸ਼ੀਆਂ ਨੇ ਕਬੂਲਿਆ ਹੈ ਕਿ ਉਹ ਨਸ਼ੇ ਦੇ ਆਦੀਆਂ ਹਨ ਅਤੇ ਮੇਰਠ ਵਿੱਚ ਬਿਨਾਂ ਪਰਚੀ ਦੇ ਕੈਪਸੂਲ ਸੌਖ ਨਾਲ ਮਿਲ ਜਾਂਦੇ ਹੈ। ਇਸ ਲਈ ਉਹ ਡੀ.ਐਮ.ਯੂ. ‘ਚ ਸਵਾਰ ਹੋ ਕੇ ਸੋਮਵਾਰ ਨੂੰ ਮੇਰਠ ਗਏ ਸਨ ਅਤੇ ਇਹ ਖੇਪ ਲੈ ਕੇ ਅੱਜ ਵਾਪਸ ਆਏ ਸਨ।   ਰੇਲਵੇ ਪੁਲਿਸ ਨੇ ਦੋਸ਼ੀਆਂ ਦੇ ਖਿਲਾਫ ਐਨ.ਡੀ.ਪੀ ਐਸਏ ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਹੈ। ਅਦਾਲਤ ਨੇ ਦੋਨਾਂ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM

Big Breaking : ਰਮਿੰਦਰ ਆਵਲਾ ਛੱਡਣਗੇ ਕਾਂਗਰਸ! ਵਿਜੇ ਸਾਂਪਲਾ ਵੀ ਛੱਡ ਸਕਦੇ ਨੇ ਭਾਜਪਾ?

18 Apr 2024 11:23 AM
Advertisement