ਨਾਮਜ਼ਦਗੀਆਂ ਦੇ ਤੀਜੇ ਦਿਨ 32 ਨਾਮਜ਼ਦਗੀਆਂ ਦਾਖ਼ਲ
Published : Apr 24, 2019, 7:26 pm IST
Updated : Apr 24, 2019, 7:28 pm IST
SHARE ARTICLE
32 nominations filed on the third day of nominations
32 nominations filed on the third day of nominations

ਕੁੱਲ ਨਾਮਜ਼ਦਗੀਆਂ ਹੋਈਆਂ 56

ਚੰਡੀਗੜ: ਲੋਕ ਸਭਾ ਚੋਣਾਂ 2019 ਸਬੰਧੀ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਅੱਜ ਪੰਜਾਬ ਰਾਜ ਦੇ ਵੱਖ-ਵੱਖ ਲੋਕ ਸਭਾ ਹਲਕਿਆਂ ਲਈ 32 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਦੱਸਿਆ ਕਿ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਆਜ਼ਾਦ ਉਮੀਦਵਾਰ ਅਮਨਦੀਪ ਸਿੰਘ ਘੋਤਰਾ, ਲੋਕ ਸਭਾ ਹਲਕਾ 02-ਅੰਮ੍ਰਿਤਸਰ ਤੋਂ ਆਜ਼ਾਦ ਉਮੀਦਵਾਰ ਸ਼ਾਮ ਲਾਲ ਗੰਡੀਵਿੰਡ, ਆਜ਼ਾਦ ਉਮੀਦਵਾਰ ਸੰਜੀਵ ਕੁਮਾਰ ਅਤੇ ਆਜ਼ਾਦ ਉਮੀਦਵਾਰ ਮਹਿੰਦਰ ਸਿੰਘ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਗਿਆ।

Dr. S. Karuna RajuDr. S. Karuna Raju

ਇਸ ਤੋਂ ਇਲਾਵਾ ਲੋਕ ਸਭਾ ਹਲਕਾ 03-ਖਡੂਰ ਸਾਹਿਬ ਲਈ ਹਿੰਦੁਸਤਾਨ ਸ਼ਕਤੀ ਸੈਨਾ ਦੇ ਸੰਤੋਖ ਸਿੰਘ, ਆਜ਼ਾਦ ਉਮੀਦਵਾਰ ਪਰਮਜੀਤ ਸਿੰਘ, ਆਜ਼ਾਦ ਉਮੀਦਵਾਰ ਉਂਕਾਰ ਸਿੰਘ, ਆਜ਼ਾਦ ਉਮੀਦਵਾਰ ਹਰਜੀਤ ਕੌਰ ਅਤੇ ਸ਼ਿਵ ਸੈਨਾ ਸਟੀਫਨ ਭੱਟੀ ਵਲੋਂ, ਲੋਕ ਸਭਾ ਹਲਕਾ 04-ਜਲੰਧਰ ਲਈ ਅੰਬੇਦਕਰ ਨੈਸ਼ਨਲ ਕਾਂਗਰਸ ਦੀ ਉਰਮਿਲਾ ਅਤੇ ਭਾਰਤ ਪ੍ਰਭਾਤ ਪਾਰਟੀ ਦੇ ਗੁਰਪਾਲ ਸਿੰਘ ਵਲੋਂ, ਲੋਕ ਸਭਾ ਹਲਕਾ 05-ਹੁਸ਼ਿਆਰਪੁਰ (ਐਸ.ਸੀ.) ਲਈ ਬਹੁਜਨ ਸਮਾਜ ਪਾਰਟੀ ਦੇ ਖੁਸ਼ੀ ਰਾਮ ਅਤੇ ਰਣਜੀਤ ਕੁਮਾਰ ਵੱਲੋਂ,

ਲੋਕ ਸਭਾ ਹਲਕਾ 06-ਅਨੰਦਪੁਰ ਸਾਹਿਬ ਤੋਂ ਜਨਰਲ ਸਮਾਜ ਪਾਰਟੀ ਦੇ ਹਰਨੇਕ ਸਿੰਘ ਵਲੋਂ, ਲੋਕ ਸਭਾ ਹਲਕਾ 07-ਲੁਧਿਆਣਾ ਲਈ ਆਜ਼ਾਦ ਉਮੀਦਵਾਰ ਰਵਿੰਦਰ ਪਾਲ ਸਿੰਘ, ਆਜ਼ਾਦ ਉਮੀਦਵਾਰ ਜਸਦੀਪ ਸਿੰਘ ਅਤੇ ਪੀਪਲ ਪਾਰਟੀ ਆਫ਼ ਇੰਡੀਆ (ਸੈਕੁਲਰ) ਦੇ ਦਲਜੀਤ ਸਿੰਘ ਵਲੋਂ, ਲੋਕ ਸਭਾ ਹਲਕਾ 08-ਫਤਿਹਗੜ੍ਹ ਸਾਹਿਬ (ਐਸ.ਸੀ) ਲਈ ਆਜ਼ਾਦ ਉਮੀਦਵਾਰ ਕੁਲਦੀਪ ਸਿੰਘ ਅਤੇ ਆਜ਼ਾਦ ਉਮੀਦਵਾਰ ਵਿਜੈ ਰਾਣੀ ਵਲੋਂ, ਲੋਕ ਸਭਾ ਹਲਕਾ 09-ਫ਼ਰੀਦਕੋਟ ਲਈ ਕਾਂਗਰਸ ਪਾਰਟੀ ਦੇ ਮੁਹੰਮਦ ਸਦੀਕ ਵਲੋਂ,

ਲੋਕ ਸਭਾ ਹਲਕਾ 10-ਫਿਰੋਜ਼ਪੁਰ ਲਈ ਆਜ਼ਾਦ ਉਮੀਦਵਾਰ ਮਨੋਜ ਕੁਮਾਰ, ਲੋਕ ਸਭਾ ਹਲਕਾ 11-ਬਠਿੰਡਾ ਲਈ ਸੋਸ਼ਲਿਸਟ ਪਾਰਟੀ (ਇੰਡੀਆ) ਦੇ ਬਲਜਿੰਦਰ ਕੁਮਾਰ, ਸਮਾਜ ਅਧਿਕਾਰ ਕਲਿਆਣ ਪਾਰਟੀ ਦੇ ਭੁਪਿੰਦਰ ਸਿੰਘ, ਬਹੁਜਨ ਮੁਕਤੀ ਪਾਰਟੀ ਦੇ ਜਗਸੀਰ ਸਿੰਘ ਅਤੇ ਸੋਸ਼ਲਿਸਟ ਯੂਨਿਟੀ ਸੈਂਟਰ ਆਫ ਇੰਡੀਆ (ਕਮਿਊਨਿਸਟ) ਦੇ ਸਵਰਨ ਸਿੰਘ ਵੱਲੋਂ, ਲੋਕ ਸਭਾ ਹਲਕਾ 12-ਸੰਗਰੂਰ ਤੋਂ ਭਾਰਤੀ ਸ਼ਕਤੀ ਚੇਤਨਾ ਪਾਰਟੀ ਦੇ ਵਿਜੈ ਅਗਰਵਾਲ,

ਕਮਿਊਨੀਸਟ ਪਾਰਟੀ ਆਫ ਇੰਡੀਆ (ਮਾਰਕਿਸਸਟ-ਲੈਨਿਨਸਿਟ) (ਲਿਬਰੇਸ਼ਨ) ਦੇ ਗੁਰਦਿਆਲ ਸਿੰਘ ਅਤੇ ਕਾਂਗਰਸ ਪਾਰਟੀ ਦੇ ਕੇਵਲ ਸਿੰਘ ਢਿੱਲੋ ਅਤੇ ਕਰਨ ਇੰਦਰ ਸਿੰਘ ਢਿੱਲੋ ਵੱਲੋਂ ਅਤੇ ਲੋਕ ਸਭਾ ਹਲਕਾ 13-ਪਟਿਆਲਾ ਲਈ ਆਜ਼ਾਦ ਉਮੀਦਵਾਰ ਰਾਜੇਸ਼ ਕੁਮਾਰ, ਹਿੰਦੁਸਤਾਨ ਸ਼ਕਤੀ ਸੈਨਾ ਦੇ ਸ਼ਮਾਕਾਂਤ ਪਾਂਡੇ, ਆਜ਼ਾਦ ਉਮੀਦਵਾਰ ਹਰਭਜਨ ਸਿੰਘ ਵਿਰਕ ਅਤੇ ਆਜ਼ਾਦ ਉਮੀਦਵਾਰ ਪਰਮਿੰਦਰ ਕੁਮਾਰ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਦੇ ਪਹਿਲੇ ਦੋ ਦਿਨ 24 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਸਨ ਅਤੇ ਅੱਜ ਦੀਆਂ 32 ਨਾਮਜ਼ਦਗੀਆਂ ਨੂੰ ਮਿਲਾ ਕੇ ਕੁੱਲ ਨਾਮਜ਼ਦਗੀਆਂ 56 ਹੋ ਗਈਆਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement