
ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਵੱਲੋਂ 29 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ...
ਜਲਾਲਾਬਾਦ : ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ ਵੱਲੋਂ 29 ਅਪ੍ਰੈਲ ਨੂੰ ਨਾਮਜ਼ਦਗੀ ਪੱਤਰ ਭਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁੱਦ ਪਹੁੰਚ ਰਹੇ ਹਨ। ਇਹ ਜਾਣਕਾਰੀ ਘੁਬਾਇਆ ਦੇ ਕਰੀਬੀਆਂ ਵੱਲੋਂ ਦਿੱਤੀ ਗਈ ਹੈ। ਸ਼ੇਰ ਸਿੰਘ ਘੁਬਾਇਆ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਗੱਲਬਾਤ ਹੋਈ ਸੀ ਅਤੇ 29 ਅਪ੍ਰੈਲ ਨੂੰ ਕੈਪਟਨ ਅਮਰਿੰਦਰ ਸਿੰਘ ਜਿੱਥੇ ਉਨ੍ਹਾਂ ਦੇ ਨਾਲ ਹੋਣਗੇ
Sher Singh Ghubaya
, ਉਥੇ ਹੀ ਰੁੱਸੇ ਕਾਂਗਰਸੀਆਂ ਨੂੰ ਮਨਾ ਕੇ ਇਕ ਮੰਚ ‘ਤੇ ਇਕੱਠੇ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਿਸ਼ਨ-13 ਨੂੰ ਸਫ਼ਲ ਬਣਾਉਣ ਲਈ ਵੋਟਰਾਂ ਅਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਦਾ ਸਾਥ ਦੇਣਾ ਚਾਹੀਦੈ। ਇੱਥੇ ਦੱਸਣਯੋਗ ਹੈ ਕਿ ਬੀਤੇ ਸਮੇਂ ਦੌਰਾਨ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸ਼ੇਰ ਸਿੰਘ ਘੁਬਾਇਆ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਇਨਕਾਰ ਕਰ ਦਿੱਤਾ ਹੈ
Captain Amarinder Singh
ਤੇ ਟਿਕਟ ਵਿਵਾਦ ਦੇ ਚਲਦਿਆਂ ਉਹ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਨਹੀਂ ਆਉਣਗੇ ਪਰ ਘੁਬਾਇਆ ਸਮਰਥਕਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ 29 ਅਪ੍ਰੈਲ ਨੂੰ ਜਰੂਰ ਪਹੁੰਚਣਗੇ।