
ਐਫ਼ਸੀਆਈ ਨੂੰ ਬਿਨਾਂ ਕਿਸੇ ਦੇਰੀ ਤੋਂ ਮੰਡੀਆਂ ਵਿਚੋਂ ਕਣਕ ਦੀ ਫ਼ਸਲ ਚੁੱਕਣ ਦੇ ਦਿਤੇ ਹੁਕਮ
ਫ਼ਰੀਦਕੋਟ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੰਗਰੂਰ ਤੋਂ ਫ਼ਰੀਦਕੋਟ ਜਾਂਦਿਆਂ ਰਸਤੇ ’ਚ ਅਨਾਜ ਮੰਡੀਆਂ ਦਾ ਦੌਰਾ ਕੀਤਾ ਤੇ ਉੱਥੇ ਮੌਜੂਦ ਕਿਸਾਨਾਂ ਦੇ ਰੂ-ਬ-ਰੂ ਹੋਏ। ਉਨ੍ਹਾਂ ਮੰਡੀਆਂ ’ਚ ਹੋ ਰਹੀ ਕਣਕ ਦੀ ਖ਼ਰੀਦ ਜਾ ਜਾਇਜ਼ਾ ਲਿਆ ਤੇ ਨਾਲ ਹੀ ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਨੂੰ 12 ਫ਼ੀ ਸਦੀ ਤੋਂ ਘੱਟ ਨਮੀ ਵਾਲੀ ਕਣਕ ਨੂੰ ਬਿਨਾਂ ਕਿਸੇ ਦੇਰੀ ਤੋਂ ਮੰਡੀਆਂ ਵਿਚੋਂ ਚੁੱਕਣ ਦਾ ਹੁਕਮ ਦਿਤਾ।
Captain Amarinder Singh visits Grain Market
ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਚੱਲ ਰਹੇ ਖ਼ਰੀਦ ਦੇ ਕੰਮਾਂ ਦੀ ਸਖ਼ਤ ਨਿਗਰਾਨੀ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਰਿਪੋਰਟ ਲੈਣ ਤਾਂ ਜੋ ਖ਼ਰੀਦ ਦੇ ਕੰਮ ਵਿਚ ਕਿਸੇ ਤਰ੍ਹਾਂ ਦੀ ਦੇਰੀ ਨਾ ਹੋਵੇ। ਇਸ ਮੌਕੇ ਕਿਸਾਨਾਂ ਵਲੋਂ ਸ਼ਿਕਾਇਤ ਕੀਤੀ ਗਈ ਕਿ ਐਫ਼ਸੀਆਈ ਵਲੋਂ ਕਣਕ ਦੀ ਖਰੀਦ ਨਹੀਂ ਕੀਤੀ ਜਾ ਰਹੀ, ਜਿਸ ਕਰਕੇ ਉਨ੍ਹਾਂ ਦੀ ਫ਼ਸਲ ਮੰਡੀਆਂ ਵਿਚ ਹੀ ਪਈ ਹੈ।
Grain Market
ਇਸ ਉਤੇ ਉਨ੍ਹਾਂ ਤੁਰਤ ਐਫ਼ਸੀਆਈ ਦੇ ਇੰਸਪੈਕਟਰ ਇੰਚਾਰਜ ਨੂੰ ਬੁਲਾਇਆ ਤੇ ਬਿਨਾਂ ਕਿਸੇ ਦੇਰੀ ਤੋਂ ਮੰਡੀਆਂ ਵਿਚੋਂ ਕਣਕ ਦੀ ਫ਼ਸਲ ਚੁੱਕਣ ਦੇ ਹੁਕਮ ਦਿਤੇ।