ਨੌਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ
Published : Apr 24, 2019, 5:46 pm IST
Updated : Apr 10, 2020, 8:40 am IST
SHARE ARTICLE
Nagar Kirtan
Nagar Kirtan

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ।

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਪਤ ਹੋਇਆ।

ਨਗਰ ਕੀਰਤਨ ਦੌਰਾਨ ਫੁੱਲਾਂ ਨਾਲ ਸਜੀ ਸੁਨਹਿਰੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਚੌਰ ਸਾਹਿਬ ਦੀ ਸੇਵਾ ਨਿਭਾਈ। ਇਸ ਮੌਕੇ ਸ਼ਬਦੀ ਜਥੇ, ਗੱਤਕਾ ਪਾਰਟੀਆਂ, ਵੱਖ-ਵੱਖ ਸਕੂਲਾਂ ਦੇ ਬੱਚੇ ਅਤੇ ਬੈਂਡ ਪਾਰਟੀਆਂ ਤੋਂ ਇਲਾਵਾ ਵੱਡੀ ਗਿਣਤੀ ’ਚ ਪੈਦਲ ਸੰਗਤਾਂ ਨੇ ਸਤਿਨਾਮੁ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਮੂਲੀਅਤ ਕੀਤੀ।

ਇਹ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਸਰਾਂ ਤੋਂ ਚੌਂਕ ਪਰਾਗਦਾਸ, ਚੌਂਕ ਬਾਬਾ ਸਾਹਿਬ, ਚੌਂਕ ਕਰੋੜੀ, ਚੌਂਕ ਮੋਨੀ, ਹਵੇਲੀ ਅਬਲਵਾਈਆਂ, ਚੌਂਕ ਜੈ ਸਿੰਘ, ਬਜ਼ਾਰ ਲੁਹਾਰਾਂ, ਚੌਂਕ ਲਛਮਣਸਰ, ਕਣਕ ਮੰਡੀ, ਚਾਵਲ ਮੰਡੀ, ਚੌਂਕ ਭਾਈ ਮਤੀ ਦਾਸ, ਚੌਂਕ ਛੱਤੀ ਖੂਹੀ, ਬਜ਼ਾਰ ਬਾਂਸਾਂ, ਬਜ਼ਾਰ ਪਾਪੜਾਂ, ਬਜ਼ਾਰ ਕਾਠੀਆਂ, ਦਰਸ਼ਨੀ ਡਿਉੜੀ ਬਜ਼ਾਰ ਤੇ ਗੁਰੂ ਬਜ਼ਾਰ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਪੁੱਜਾ। ਰਸਤੇ ਵਿਚ ਸੰਗਤ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਸੰਗਤ ਲਈ ਵੱਖ-ਵੱਖ ਤਰ੍ਹਾਂ ਲੰਗਰ ਲਗਾਏ ਗਏ।

ਨਗਰ ਕੀਰਤਨ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕਾਹਲੋਂ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਕਰਮਬੀਰ ਸਿੰਘ ਕਿਆਮਪੁਰ, ਮੈਨੇਜਰ ਮੁਖਤਾਰ ਸਿੰਘ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਸ. ਸਤਨਾਮ ਸਿੰਘ ਮਾਂਗਾਸਰਾਏ, ਸ. ਨਿਸ਼ਾਨ ਸਿੰਘ, ਸ. ਸੁਖਰਾਜ ਸਿੰਘ, ਸ. ਬਘੇਲ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਧਰਮ ਪ੍ਰਚਾਰ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ, ਸਮੂਹ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਨੇ ਹਾਜ਼ਰੀ ਭਰੀ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

24 Apr 2024 4:56 PM

ਦਿਨੇ ਕਰਦਾ Bank 'ਚ ਨੌਕਰੀ, ਸ਼ਾਮੀਂ ਵੇਚਦਾ ਕੜੀ-ਚੌਲ, ਸਰਦਾਰ ਮੁੰਡੇ ਨੇ ਸਾਬਿਤ ਕਰ ਦਿੱਤਾ

24 Apr 2024 4:47 PM

Roaways Bus Update : Chandigarh 'ਚ Punjab ਦੀਆਂ Buses ਦੀ No-Entry, ਖੜਕ ਗਈ ਚੰਡੀਗੜ੍ਹ CTU ਨਾਲ!

24 Apr 2024 1:08 PM

'AAP ਦੇ 13-0 ਦਾ ਮਤਲਬ - 13 ਮਰਦ ਉਮੀਦਵਾਰ ਅਤੇ 0 ਔਰਤਾਂ'

24 Apr 2024 12:14 PM

Amritsar News: ਕੰਡਮ ਹੋਏ ਘੜੁੱਕੇ 'ਤੇ ਪਈ 28 ਕੁਇੰਟਲ ਤੂੜੀ, ਨਾਕੇ ਤੇ ਖੜ੍ਹੇ Police ਵਾਲੇ ਵੀ ਰਹਿ ਗਏ ਹੈਰਾਨ..

24 Apr 2024 10:59 AM
Advertisement