ਚੜ੍ਹਦੀ ਗਰਮੀ ਨੇ ਦਿਖਾਇਆ ਰੰਗ, ਤਾਪਮਾਨ 40 ਡਿਗਰੀ ਤੋਂ ਪਾਰ
Published : Apr 24, 2019, 3:54 pm IST
Updated : Apr 24, 2019, 3:54 pm IST
SHARE ARTICLE
Summer Season
Summer Season

ਸ਼ਹਿਰ ਦਾ ਪਾਰਾ 40 ਡਿਗਰੀ ਤੋਂ ਵੀ ਪਾਰ ਚਲਾ ਗਿਆ ਹੈ...

ਲੁਧਿਆਣਾ : ਲੁਧਿਆਣਾ ਸ਼ਹਿਰ ‘ਚ ਗਰਮੀ ਦਿਨੋਂ-ਦਿਨ ਵਧਦੀ ਜਾ ਰਹੀ ਹੈ, ਜਿਸ ਕਾਰਨ ਸ਼ਹਿਰ ਦਾ ਪਾਰਾ 40 ਡਿਗਰੀ ਤੋਂ ਵੀ ਪਾਰ ਚਲਾ ਗਿਆ ਹੈ। ਬੀਤੇ ਦਿਨ 3.5 ਡਿਗਰੀ ਸੈਲਸੀਅਸ ਦੇ ਵਾਧੇ ਨਾਲ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਨੂੰ ਪਾਰ ਕਰਦੇ ਹੋਏ 40.4 ‘ਤੇ ਪੁੱਜ ਗਿਆ, ਜਦਕਿ ਘੱਟੋ-ਘੱਟ ਤਾਪਮਾਨ 1.9 ਡਿਗਰੀ ਸੈਲਸੀਅਸ ਦੇ ਵਾਧੇ ਨਾਲ 21.2 ਡਿਗਰੀ ਸੈਲਸੀਅਸ ਰਿਹਾ, ਜਦੋਂ ਕਿ ਪੀਲਿੰਗ 42-43 ਡਿਗਰੀ ਸੈਲਸੀਅਸ ਦੀ ਹੋ ਰਹੀ ਸੀ।

Summer Season Summer Season

ਪਿਛਲੇ 5 ਸਾਲਾਂ ‘ਤੇ ਇਕ ਨਜ਼ਰ ਮਾਰੀਏ ਤਾਂ ਇਸ ਦਿਨ ਦੇ ਮੁਕਾਬਲੇ ਸ਼ਹਿਰ ‘ਚ ਵੱਧ ਤੋਂ ਵੱਧ ਘੱਟ ਤੋਂ ਘੱਟ ਤਾਪਮਾਨ ਜ਼ਿਆਦਾ ਦਰਜ ਕੀਤਾ ਗਿਆ ਹੈ। ਜੇਕਰ ਸਧਾਰਨ ਤਾਪਮਾਨ ਦੀ ਗੱਲ ਕਰੀਏ ਤਾਂ ਉਹ ਵੀ ਪਿਛਲੇ ਸਾਲਾਂ ਦੇ ਮੁਕਾਬਲੇ ਜ਼ਿਆਦਾ ਰਿਹਾ ਹੈ। ਹਰ ਕਿਸੇ ਦੀ ਜ਼ੁਬਾਨ ਤੋਂ ਹੁਣ ਤਾਂ ਇਹੀ ਨਿਕਲਣ ਲੱਗਾ ਹੈ ਹਾਏ ਗਰਮੀ! ਇਹ ਗਰਮੀ। 

Punjab SummerPunjab Summer

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਤੋਂ ਲਈ ਜਾਣਕਾਰੀ ਮੁਤਾਬਿਕ ਸਵੇਰ ਦੇ ਸਮੇਂ ਹਵਾ ਵਿਚ ਨਮੀ ਦੀ ਮਾਤਰਾ 10 ਫ਼ੀਸਦੀ ਦੇ ਵਾਧੇ ਨਾਲ 71 ਜਦਕਿ ਸ਼ਾਮ ਨੂੰ ਹਵਾ ‘ਚ ਨਮੀ ਦੀ ਮਾਤਰਾ ਮਾਈਨਸ 5 ਫ਼ੀਸਦੀ ਦੇ ਨਾਲ 17 ਫ਼ੀਸਦੀ ਰਿਕਾਰਡ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement